31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮਾਮਲਾ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਡੈਮੋਕਰੇਟਿਕ ਟੀਚਰਜ਼ ਫ਼ਰੰਟ ਵਲੋਂ ਸਰਕਾਰੀ ਜਬਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ

ਮੋਗਾ, 30 ਅਕਤੂਬਰ (ਸੁਰਿੰਦਰਪਾਲ ਸਿੰਘ)-ਇਕ ਪ੍ਰਾਈਵੇਟ ਕੰਪਨੀ ਦੀ ਅਣਗਹਿਲੀ ਕਾਰਨ 253 ਅਧਿਆਪਕਾਂ ਨੂੰ ਆਪਣੀ ਨੌਕਰੀ ਤੋਂ ਹੱਥ ਧੋਣੇ ਪੈ ਰਹੇ ਹਨ। ਪੰਜਾਬ ਸਰਕਾਰ ਦੀ ਇਸ ਮਸਲੇ ਪ੍ਰਤੀ ਬੇਰੁਖ਼ੀ ਅਤੇ ਰੁਜ਼ਗਾਰ ਖੋਹਣ ਦੀ ਨੀਤੀ ਦੀ ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ।

Ad Position 21
No active advertisement
ਮੋਗਾ ਵਿਖੇ ਡੈਮੋਕਰੇਟਿਕ ਟੀਚਰਜ਼ ਫ਼ਰੰਟ ਦੇ ਆਗੂ ਪੰਜਾਬ ਸਰਕਾਰ ਵਲੋਂ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਦੀ ਨਿਖੇਧੀ ਕਰਦੇ ਹੋਏ। ਤਸਵੀਰ : ਹਰਜੀਤ ਸਿੰਘ 31-10-2026
ਮੋਗਾ, 30 ਅਕਤੂਬਰ (ਸੁਰਿੰਦਰਪਾਲ ਸਿੰਘ)-ਇਕ ਪ੍ਰਾਈਵੇਟ ਕੰਪਨੀ ਦੀ ਅਣਗਹਿਲੀ ਕਾਰਨ 253 ਅਧਿਆਪਕਾਂ ਨੂੰ ਆਪਣੀ ਨੌਕਰੀ ਤੋਂ ਹੱਥ ਧੋਣੇ ਪੈ ਰਹੇ ਹਨ। ਪੰਜਾਬ ਸਰਕਾਰ ਦੀ ਇਸ ਮਸਲੇ ਪ੍ਰਤੀ ਬੇਰੁਖ਼ੀ ਅਤੇ ਰੁਜ਼ਗਾਰ ਖੋਹਣ ਦੀ ਨੀਤੀ ਦੀ ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ, ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਘੋਲੀਆ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਝੋਰੜਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਈਲੈੱਟ ਨਾਂਅ ਦੀ ਇਕ ਪ੍ਰਾਈਵੇਟ ਕੰਪਨੀ ਨੇ ਇਨ੍ਹਾਂ ਅਧਿਆਪਕਾਂ ਦਾ ਟੈਸਟ ਲਿਆ ਸੀ ਜਿਸ ਦੇ 83 ਪ੍ਰਸ਼ਨਾਂ ਦੇ ਉੱਤਰ ਗ਼ਲਤ ਪਾਏ ਗਏ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ ਇਨ੍ਹਾਂ ਅਧਿਆਪਕਾਂ ਨੂੰ ਰੁਜ਼ਗਾਰ ਮਿਲਿਆ ਪਰੰਤੂ ਹੁਣ ਦੁਬਾਰਾ ਪੁਰਾਣੀ ਉੱਤਰ ਪੱਤਰੀ ਨੂੰ ਆਧਾਰ ਮੰਨ ਕੇ ਪੰਜਾਬ ਸਰਕਾਰ ਨੇ ਇਕੋ ਝਟਕੇ ਨਾਲ ਇਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ ਜਿਸ ਕਰ ਕੇ ਇਨ੍ਹਾਂ ਅਧਿਆਪਕਾਂ ਦੇ ਭਵਿੱਖ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਜ਼ਿਲ੍ਹਾ ਮੀਤ ਪ੍ਰਧਾਨ ਸਵਰਨਦਾਸ ਅਤੇ ਜ਼ਿਲ੍ਹਾ ਵਿੱਤ ਸਕੱਤਰ ਗੁਰਸ਼ਰਨ ਸਿੰਘ ਨੇ ਇਨ੍ਹਾਂ ਅਧਿਆਪਕਾਂ ਦੇ ਰੁਜ਼ਗਾਰ ਉਜਾੜੇ ਦੇ ਨਾਦਰਸ਼ਾਹੀ ਫ਼ਰਮਾਨਾਂ ਦੀ ਤਿੱਖੀ ਅਲੋਚਨਾ ਕਰਦਿਆਂ ਇਨ੍ਹਾਂ ਹੁਕਮਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਗ਼ਲਤੀਆਂ ਦਾ ਖ਼ਮਿਆਜ਼ਾ ਅਧਿਆਪਕ ਵਰਗ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਬੇਅੰਤ ਸਿੰਘ ਸਰਕਾਰ ਸਮੇਂ ਵੀ 89 ਦਿਨਾਂ ਵਾਲੇ ਅਧਿਆਪਕਾਂ ਨੂੰ ਨੌਕਰੀ ਤੋਂ ਜਵਾਬ ਦੇ ਕੇ ਘਰੇ ਤੋਰ ਦਿੱਤਾ ਸੀ ਪਰੰਤੂ ਲੰਮੇ ਜਾਨ ਹੂਲਵੇ ਅਤੇ ਲਗਾਤਾਰ ਸੰਘਰਸ਼ ਕਾਰਨ ਸਰਕਾਰ ਨੂੰ ਮੂੰਹ ਦੀ ਖਾਣੀ ਪਈ ਅਤੇ ਉਨ੍ਹਾਂ ਅਧਿਆਪਕਾਂ ਨੂੰ ਮੁੜ ਨੌਕਰੀ ‘ਤੇ ਰੱਖਣਾ ਪਿਆ। ਇਸੇ ਤਰ੍ਹਾਂ ਇਸ ਸਰਕਾਰ ਨੂੰ ਵੀ ਆਪਣਾ ਪੜ੍ਹਿਆ ਵਿਚਾਰ ਲੈਣਾ ਚਾਹੀਦਾ ਹੈ। ਇਸ ਸਮੇਂ ਅਮਰਦੀਪ ਸਿੰਘ ਬੁੱਟਰ, ਜਗਜੀਤ ਸਿੰਘ ਰਾਣੀਆਂ, ਨਰਿੰਦਰ ਸਿੰਘ, ਮੋਟੂ ਵਰਮਾ, ਦੀਪਕ ਮਿੱਤਲ, ਨਛੱਤਰ ਸਿੰਘ, ਮਮਤਾ ਕੌਸ਼ਲ ਆਦਿ ਜ਼ਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਗਾ ਨੇ ਆਪਣੇ ਸਪੂਤ ਨਰਿੰਦਰ ਸਿੰਘ ਕਪਾਨੀ ਨੂੰ ਕੀਤਾ ਯਾਦ, ਡਿਪਟੀ ਕਮਿਸ਼ਨਰ ਵਲੋਂ ਦੋ ਰੋਜ਼ਾ ਵਿਗਿਆਨ ਪ੍ਰਦਰਸ਼ਨੀ ਦੀ ਸ਼ੁਰੂਆ... ਅਗਲੀ ਖ਼ਬਰ ਪਿੰਡ ਮਹੇਸ਼ਰੀ ਦੇ ਵਾਸੀਆਂ ਨੇ ਡਿਪਟੀ ਰਜਿਸਟਰਾਰ ਕੋਆਪ੍ਰੇਟਿਵ ਸੁਸਾਇਟੀ ਨੂੰ ਮੰਗ ਪੱਤਰ ਸੌਂਪਿਆ
Ad Position 24