31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ-ਸਮਾਜ ਸੇਵੀ ਪ੍ਰੇਮ ਸਿੰਘ ਭੰਗੂ

ਕਿਸ਼ਨਪੁਰਾ ਕਲਾਂ, 30 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਪੁਲਿਸ ਦੇ ਸਾਬਕਾ ਅਧਿਕਾਰੀ ਅਤੇ ਕਾਂਗਰਸ ਪਾਰਟੀ ਦੇ ਐਸ. ਸੀ.

Ad Position 21
No active advertisement
ਅਜੀਤ ਡੈਸਕ 31-10-2026
ਕਿਸ਼ਨਪੁਰਾ ਕਲਾਂ, 30 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਪੁਲਿਸ ਦੇ ਸਾਬਕਾ ਅਧਿਕਾਰੀ ਅਤੇ ਕਾਂਗਰਸ ਪਾਰਟੀ ਦੇ ਐਸ.ਸੀ. ਵਿੰਗ ਪੰਜਾਬ ਦੇ ਜਨਰਲ ਸਕੱਤਰ ਪ੍ਰੇਮ ਸਿੰਘ ਭੰਗੂ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰ ਕੇ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ। ਭੰਗੂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਸੂਬੇ ਦੇ ਲੋਕਾਂ ਦੇ ਹਿਤਾਂ ਦੀ ਗੱਲ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਘਟਨਾ ਕਾਰਨ ਸਰਕਾਰ ਪ੍ਰਤੀ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਆਮ ਆਦਮੀ ਪਾਰਟੀ ਨੂੰ ਸਿਆਸੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਬੰਦੀਛੋੜ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਹਿੰਮਤਪੁਰਾ ’ਚ 4 ਨੂੰ ਤੇ ਭਾਗੀਕੇ ’ਚ 5 ਨੂੰ ਅਗਲੀ ਖ਼ਬਰ ਆਪ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ-ਕਾਲੇਕੇ, ਲੰਗੇਆਣਾ
Ad Position 24