30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਐਸ.ਐਫ.ਸੀ. ਕਾਲਜ ਮੋਗਾ ਵਿਖੇ ਮਾਈ ਭਾਰਤ ਵਲੋਂ ਵਿਕਸਿਤ ਭਾਰਤ ਯੁਵਾ ਸੰਵਾਦ ਆਪਣੀ ਵੋਟ ਨੂੰ ਜਾਣੋ ਪ੍ਰੋਗਰਾਮ ਕਰਵਾਇਆ ਗਿਆ

ਮੋਗਾ, 30 ਅਕਤੂਬਰ (ਸੁਰਿੰਦਰਪਾਲ ਸਿੰਘ, ਪਰਮਜੀਤ ਸਿੰਘ)-ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਧੀਨ ਮਾਈ ਭਾਰਤ ਮੋਗਾ ਵਲੋਂ ਐਸ. ਐਫ.

Ad Position 21
No active advertisement
ਅਜੀਤ ਡੈਸਕ 31-10-2026
ਮੋਗਾ, 30 ਅਕਤੂਬਰ (ਸੁਰਿੰਦਰਪਾਲ ਸਿੰਘ, ਪਰਮਜੀਤ ਸਿੰਘ)-ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਧੀਨ ਮਾਈ ਭਾਰਤ ਮੋਗਾ ਵਲੋਂ ਐਸ.ਐਫ.ਸੀ. ਕਾਲਜ ਮੋਗਾ ਵਿਖੇ ਵਿਕਸਿਤ ਭਾਰਤ ਯੁਵਾ ਸੰਵਾਦ ਆਪਣੀ ਵੋਟ ਨੂੰ ਜਾਣੋ ਵਿਸ਼ੇ ਤਹਿਤ ਯੁਵਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ, ਵੋਟ ਦੇ ਅਧਿਕਾਰ ਅਤੇ ਇਕ ਜ਼ਿੰਮੇਵਾਰ ਨਾਗਰਿਕ ਵਜੋਂ ਉਨ੍ਹਾਂ ਦੀ ਭੂਮਿਕਾ ਬਾਰੇ ਜਾਗਰੂਕ ਕਰਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਦੇ ਸਵਾਗਤ ਅਤੇ ਸ਼ਮ੍ਹਾ ਰੌਸ਼ਨ ਕਰਨ ਦੀ ਰਸਮ ਨਾਲ ਹੋਈ। ਇਸ ਮੌਕੇ ਜ਼ਿਲ੍ਹਾ ਯੁਵਾ ਅਧਿਕਾਰੀ ਮਾਈ ਭਾਰਤ ਮੋਗਾ ਗੁਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਇਸ ਦੀ ਸਫਲਤਾ ਲਈ ਜਾਗਰੂਕ ਅਤੇ ਜ਼ਿੰਮੇਵਾਰ ਵੋਟਰਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਸਮਝਣ, ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਪ੍ਰਾਪਤ ਕਰਨ ਅਤੇ ਬਿਨਾਂ ਕਿਸੇ ਲਾਲਚ ਜਾਂ ਦਬਾਅ ਤੋਂ ਸੂਝ-ਬੂਝ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਉਪਰੰਤ ਯੂਥ ਆਈਕਨ ਸ਼ਸ਼ੀਕੇਸ਼ ਕੁਮਾਰ ਵਲੋਂ ਵਿਕਸਿਤ ਭਾਰਤ ਯੁਵਾ ਸੰਵਾਦ ਵਿਸ਼ੇ ‘ਤੇ ਵਿਸ਼ੇਸ਼ ਪ੍ਰਸਤੁਤੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਚੋਣ ਪ੍ਰਣਾਲੀ, ਵੋਟਰ ਵਜੋਂ ਰਜਿਸਟ੍ਰੇਸ਼ਨ, ਵੋਟ ਦੀ ਮਹੱਤਤਾ ਅਤੇ ਲੋਕਤੰਤਰੀ ਪ੍ਰਕਿਰਿਆ ਵਿਚ ਨੌਜਵਾਨਾਂ ਦੀ ਭਾਗੀਦਾਰੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੇ ਜਮਹੂਰੀ ਅਧਿਕਾਰਾਂ ਅਤੇ ਫ਼ਰਜ਼ਾਂ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖੇਡ ਜਗਤ ਵਿਚ ਆਪਣੀ ਪਛਾਣ ਬਣਾਉਣ ਵਾਲੇ ਖੇਡ ਆਈਕਨ ਕੁਲਵਿੰਦਰ ਸਿੰਘ, ਜੋ ਰੋਇੰਗ ਖੇਡ ਨਾਲ ਸਬੰਧਿਤ ਹਨ, ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਲੋਕਤੰਤਰੀ ਕਦਰਾਂ-ਕੀਮਤਾਂ, ਸੰਵਿਧਾਨਕ ਜ਼ਿੰਮੇਵਾਰੀਆਂ ਅਤੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਸਬੰਧੀ ਲੋਕਤੰਤਰੀ ਸਹੁੰ ਵੀ ਚੁੱਕੀ ਗਈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਮਾਈ ਭਾਰਤ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਨ ਅਤੇ ਸੰਸਥਾ ਦੀਆਂ ਵੱਖ-ਵੱਖ ਯੁਵਾ ਗਤੀਵਿਧੀਆਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿਚ ਕਾਲਜ ਦੀ ਪ੍ਰਿੰਸੀਪਲ ਡਾ. ਨੇਹਾ ਵਲੋਂ ਧੰਨਵਾਦ ਕੀਤਾ ਗਿਆ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ ਹੋਈ।
Ad Position 22
No active advertisement
ਪਿਛਲੀ ਖ਼ਬਰ ਅਮਨ ਅਰੋੜਾ ਵਲੋਂ ਬਿਕਰਮ ਮਜੀਠੀਆ ਬਾਰੇ ਕੀਤੀ ਬਿਆਨਬਾਜ਼ੀ ਗੁੰਮਰਾਹਕੁੰਨ - ਖਡਿਆਲ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਚ ਵਿਜੀਲੈਂਸ ਜਾਗਰੂਕਤਾ ਹਫ਼ਤੇ ਸਬੰਧੀ ਵਿਸ਼ੇਸ਼ ਸਭਾ ਦਾ ਆਯੋਜਨ
Ad Position 24