30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਭਾਕਿਯੂ ਲੱਖੋਵਾਲ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਵਸ ਮਨਾਇਆ

ਮੋਗਾ, 30 ਅਕਤੂਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦਫ਼ਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਵਸ ਮਨਾਇਆ। ਗਿਆਨੀ ਮਨਪ੍ਰੀਤ ਸਿੰਘ ਤੇ ਗਿਆਨੀ ਸ਼ਿੰਦਰਪਾਲ ਸਿੰਘ ਦੌਲਤਪੁਰਾ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਪਾਠਾਂ ਦੀ ਸਮਾਪਤੀ ਉਪਰੰਤ ਗਿਆਨੀ ਪਰਮਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਇਤਿਹਾਸ ਤੋਂ ਜਾਣੂੰ ਕਰਵਾਇਆ।

Ad Position 21
No active advertisement
ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਸਮਾਗਮ ਮੌਕੇ ਅਰਦਾਸ ਕਰਦੇ ਗਿਆਨੀ ਮਨਪ੍ਰੀਤ ਸਿੰਘ। ਤਸਵੀਰ : ਜਸਪਾਲ ਸਿੰਘ ਬੱਬੀ 31-10-2026
ਮੋਗਾ, 30 ਅਕਤੂਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦਫ਼ਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਵਸ ਮਨਾਇਆ। ਗਿਆਨੀ ਮਨਪ੍ਰੀਤ ਸਿੰਘ ਤੇ ਗਿਆਨੀ ਸ਼ਿੰਦਰਪਾਲ ਸਿੰਘ ਦੌਲਤਪੁਰਾ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਪਾਠਾਂ ਦੀ ਸਮਾਪਤੀ ਉਪਰੰਤ ਗਿਆਨੀ ਪਰਮਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਇਤਿਹਾਸ ਤੋਂ ਜਾਣੂੰ ਕਰਵਾਇਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਸੂਬਾ ਆਗੂ ਭੁਪਿੰਦਰ ਸਿੰਘ ਮਹੇਸ਼ਰੀ, ਭਾਈ ਦਰਸ਼ਨ ਸਿੰਘ ਘੋਲੀਆ, ਬਲਕਰਨ ਸਿੰਘ ਢਿੱਲੋਂ ਜ਼ਿਲ੍ਹਾ ਮੀਡੀਆ ਸਕੱਤਰ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਇਤਿਹਾਸ ਕਿਸਾਨਾਂ, ਮਜ਼ਦੂਰਾਂ ਅਤੇ ਸਮੁੱਚੀ ਲੋਕਾਈ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਨੇ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਾਈ ਲੜਦਿਆਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਇਤਿਹਾਸਕ ਫ਼ੈਸਲਾ ਕੀਤਾ ਸੀ। ਉਨ੍ਹਾਂ ਦੀ ਸੋਚ ਸਮਾਜਿਕ ਬਰਾਬਰੀ, ਹੱਕਾਂ ਦੀ ਰਾਖੀ ਅਤੇ ਜ਼ੁਲਮ ਵਿਰੁੱਧ ਸੰਘਰਸ਼ ਕਰਨ ਦਾ ਸੰਦੇਸ਼ ਦਿੰਦੀ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਹਰ ਸਾਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਮਨਾਉਣ ਦਾ ਉਪਰਾਲਾ ਕੀਤਾ ਜਾਂਦਾ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਮਹਾਨ ਇਤਿਹਾਸ ਅਤੇ ਕੁਰਬਾਨੀਆਂ ਤੋਂ ਜਾਣੂੰ ਕਰਵਾਇਆ ਜਾ ਸਕੇ। ਇਸ ਮੌਕੇ ਸੂਬਾ ਆਗੂ ਭੁਪਿੰਦਰ ਸਿੰਘ ਮਹੇਸ਼ਰੀ, ਹੋਂਦ ਚਿੱਲ੍ਹੜ ਸਿੱਖ ਇਨਸਾਫ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ, ਬਲਕਰਨ ਸਿੰਘ ਢਿੱਲੋਂ ਜ਼ਿਲ੍ਹਾ ਮੀਡੀਆ ਸਕੱਤਰ, ਭਾਈ ਘਨੱਈਆ ਜੀ ਜਲ ਸੇਵਾ ਸੋਸਾਇਟੀ ਜਥਾ ਮੋਗਾ ਦੇ ਪ੍ਰਧਾਨ ਹਰਮਨਦੀਪ ਸਿੰਘ ਦੇਵਗਨ, ਹਰਜਸ ਸਿੰਘ ਖ਼ਾਲਸਾ, ਰਜਿੰਦਰ ਸਿੰਘ ਖ਼ਾਲਸਾ, ਪ੍ਰੇਮ ਲਾਲ ਪੁਰੀ, ਕੁਲਵਿੰਦਰ ਸਿੰਘ, ਰਾਮ ਸਨੇਹੀ ਮਿੰਟੂ, ਭੁਪਿੰਦਰ ਸਿੰਘ ਮਹੇਸ਼ਰੀ, ਹਰਮਨਪ੍ਰੀਤ ਸਿੰਘ, ਨਰਿੰਦਰ ਪਾਲ ਸਿੰਘ, ਗੁਰਬਚਨ ਸਿੰਘ, ਮੋਦਨ ਸਿੰਘ, ਲਖਵਿੰਦਰ ਸਿੰਘ ਰੌਲੀ, ਜਗਸੀਰ ਸਿੰਘ ਜੱਗੀ, ਅਰਵਿੰਦਰ ਸਿੰਘ ਰੌਲੀ, ਦਰਸ਼ਨ ਸਿੰਘ ਗਿੱਲ, ਗੁਰਦੌਰ ਸਿੰਘ, ਸੁਖਦੇਵ ਸਿੰਘ ਚੋਟੀਆਂ ਖ਼ੁਰਦ, ਜਗਤਾਰ ਸਿੰਘ ਚੋਟੀਆਂ ਖ਼ੁਰਦ, ਬੰਤ ਸਿੰਘ ਨਿਧਾਂਵਾਲਾ, ਬਿੱਕਰ ਸਿੰਘ, ਸੁਰਜੀਤ ਸਿੰਘ, ਰਸ਼ਪਾਲ ਸਿੰਘ ਪਟਵਾਰੀ, ਸੂਰਤ ਸਿੰਘ, ਮੋਹਣ ਸਿੰਘ ਜੀਂਦੜਾ, ਜੁਗਰਾਜ ਸਿੰਘ, ਹਰਭਗਵਾਨ ਸਿੰਘ, ਸੰਜੀਵ ਸ਼ਰਮਾ, ਨਰਿੰਦਰ ਕੁਮਾਰ, ਗੁਰਮੇਲ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ, ਪਿਸ਼ੌਰਾ ਸਿੰਘ, ਅਵਤਾਰ ਸਿੰਘ, ਹਰਬੰਸ ਸਿੰਘ, ਹਰਜੀਵਨ ਸਿੰਘ, ਜਗਸੀਰ ਸਿੰਘ, ਸੁਖਦੇਵ ਸਿੰਘ, ਜਗਰਾਜ ਸਿੰਘ, ਗੁਰਬਚਨ ਸਿੰਘ, ਗੁਰਮੀਤ ਮੋਗਾ, ਹਰਦੀਪ ਸਿੰਘ, ਨਿਰਮਲ ਸਿੰਘ, ਸੁਰਜੀਤ ਸਿੰਘ, ਸੁਰਿੰਦਰ ਸਿੰਘ, ਰਕੇਸ਼ ਸਿੰਘ, ਕੁਲਵੰਤ ਸਿੰਘ, ਬਾਬੂ ਸਿੰਘ, ਚਰਨਜੀਤ ਸਿੰਘ, ਕੇਵਲ ਸਿੰਘ, ਗੁਰਦੇਵ ਸਿੰਘ, ਮੇਜਰ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ।
Ad Position 22
No active advertisement
ਪਿਛਲੀ ਖ਼ਬਰ ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪੋਕਸੋ ਐਕਟ ਬਾਰੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਸੈਮੀਨਾਰ ਕਰਵਾਇਆ
Ad Position 24