01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੇਂਟ ਜੌਰਡਨ ਕਾਨਵੈਂਟ ਵਿਖੇ ਮਹਿੰਦੀ ਮੁਕਾਬਲੇ ਕਰਵਾਏ

ਬਾਘਾ ਪੁਰਾਣਾ, 31 ਅਕਤੂਬਰ (ਟਿੰਕੂ ਕਾਠਪਾਲ)- ਚੇਅਰਮੈਨ ਜਸਪਾਲ ਸਿੰਘ ਸਰਾਂ ਦੀ ਦੇਖ-ਰੇਖ ਹੇਠ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਜੌਰਡਨ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਕਰਵਾ ਚੌਥ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਕੂਲ ਵਿਚ ਮਹਿੰਦੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਐਕਟੀਵਿਟੀ ਕੋਆਰਡੀਨੇਟਰ ਦਵਿੰਦਰ ਕੌਰ, ਗੁਲਬਿੰਦਰ ਕੌਰ ਅਤੇ ਦਵਿੰਦਰ ਕੌਰ (ਆਰਟ ਐਂਡ ਕਰਾਫਟ) ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਗਏ ਇਸ ਮੁਕਾਬਲੇ ਦੌਰਾਨ ਵਿਦਿਆਰਥਣਾਂ ਨੇ ਆਪਣੇ ਹੱਥਾਂ ’ਤੇ ਮਹਿੰਦੀ ਦੇ ਵੱਖ-ਵੱਖ ਸੁੰਦਰ, ਰਵਾਇਤੀ ਅਤੇ ਆਧੁਨਿਕ ਆਕਰਸ਼ਕ ਡਿਜ਼ਾਈਨ ਬਣਾ ਕੇ ਆਪਣੀ ਕਲਾ ਅਤੇ ਰਚਨਾਤਮਿਕ ਸੋਚ ਦਾ ਪ੍ਰਦਰਸ਼ਨ ਕੀਤਾ| ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੁਧਾ ਕੇ.

Ad Position 21
No active advertisement
ਅਜੀਤ ਡੈਸਕ 01-11-2026
ਬਾਘਾ ਪੁਰਾਣਾ, 31 ਅਕਤੂਬਰ (ਟਿੰਕੂ ਕਾਠਪਾਲ)- ਚੇਅਰਮੈਨ ਜਸਪਾਲ ਸਿੰਘ ਸਰਾਂ ਦੀ ਦੇਖ-ਰੇਖ ਹੇਠ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਜੌਰਡਨ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਕਰਵਾ ਚੌਥ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਕੂਲ ਵਿਚ ਮਹਿੰਦੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਐਕਟੀਵਿਟੀ ਕੋਆਰਡੀਨੇਟਰ ਦਵਿੰਦਰ ਕੌਰ, ਗੁਲਬਿੰਦਰ ਕੌਰ ਅਤੇ ਦਵਿੰਦਰ ਕੌਰ (ਆਰਟ ਐਂਡ ਕਰਾਫਟ) ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਗਏ ਇਸ ਮੁਕਾਬਲੇ ਦੌਰਾਨ ਵਿਦਿਆਰਥਣਾਂ ਨੇ ਆਪਣੇ ਹੱਥਾਂ ’ਤੇ ਮਹਿੰਦੀ ਦੇ ਵੱਖ-ਵੱਖ ਸੁੰਦਰ, ਰਵਾਇਤੀ ਅਤੇ ਆਧੁਨਿਕ ਆਕਰਸ਼ਕ ਡਿਜ਼ਾਈਨ ਬਣਾ ਕੇ ਆਪਣੀ ਕਲਾ ਅਤੇ ਰਚਨਾਤਮਿਕ ਸੋਚ ਦਾ ਪ੍ਰਦਰਸ਼ਨ ਕੀਤਾ| ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੁਧਾ ਕੇ.ਆਰ. ਨੇ ਵਿਦਿਆਰਥਣਾਂ ਦੀ ਕਲਾਤਮਕ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਸਿਰਜਣਾਤਮਿਕਤਾ ਅਤੇ ਆਪਣੇ ਅਮੀਰ ਸੱਭਿਆਚਾਰ ਪ੍ਰਤੀ ਪਿਆਰ ਪੈਦਾ ਕਰਦੇ ਹਨ। ਅੰਤ ਵਿਚ ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਸਰਾਂ ਅਤੇ ਪ੍ਰਿੰਸੀਪਲ ਸੁਧਾ ਕੇ.ਆਰ. ਵਲੋਂ ਮੁਕਾਬਲੇ ਵਿਚ ਜੇਤੂ ਰਹੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਧਰਮਕੋਟ ’ਚ ਮੱਖਣ ਬਰਾੜ ਦੀ ਅਗਵਾਈ ਵਿਚ ਅਕਾਲੀ ਦਲ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਆਗੂ ਅਗਲੀ ਖ਼ਬਰ ਕੋਟ ਈਸੇ ਖਾਂ ਯੂਥ ਮਿਲਣੀ ਸੰਬੰਧੀ ਯੂਥ ਆਗੂ ਅਰਮਿੰਦਰ ਰਾਮਗੜ੍ਹੀਆ ਵਲੋਂ ਵਰਕਰਾਂ ਨਾਲ ਮੀਟਿੰਗ
Ad Position 24