31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਵ: ਇੰਦਰਾ ਗਾਂਧੀ ਨੇ ਭਾਰਤ ਹੀ ਨਹੀਂ ਸਗੋਂ ਏਸ਼ੀਆਈ ਦੇ ਇਤਿਹਾਸ ਨੂੰ ਇਕ ਨਵਾਂ ਮੋੜ ਦਿੱਤਾ-ਡਾ. ਮਾਲਤੀ ਥਾਪਰ

ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਅੱਜ ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਅੰਦਰ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸਵ: ਇੰਦਰਾ ਗਾਂਧੀ ਦੇ 42ਵੇਂ ਬਲੀਦਾਨ ਦਿਵਸ ਮੌਕੇ ਉਨ੍ਹਾਂ ਨੂੰ ਫੁੱਲ ਮਾਲਾ ਭੇਟ ਕਰਨ ਤੋਂ ਬਾਅਦ ਸਾਬਕਾ ਮੰਤਰੀ ਡਾ.

Ad Position 21
No active advertisement
ਅਜੀਤ ਡੈਸਕ 01-11-2026
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਅੱਜ ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਅੰਦਰ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸਵ: ਇੰਦਰਾ ਗਾਂਧੀ ਦੇ 42ਵੇਂ ਬਲੀਦਾਨ ਦਿਵਸ ਮੌਕੇ ਉਨ੍ਹਾਂ ਨੂੰ ਫੁੱਲ ਮਾਲਾ ਭੇਟ ਕਰਨ ਤੋਂ ਬਾਅਦ ਸਾਬਕਾ ਮੰਤਰੀ ਡਾ. ਮਾਲਤੀ ਥਾਪਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਵ: ਇੰਦਰਾ ਗਾਂਧੀ ਇਕ ਬਹੁਤ ਹੀ ਮਜ਼ਬੂਤ ਇਰਾਦੇ ਵਾਲੇ ਪ੍ਰਧਾਨ ਮੰਤਰੀ ਸਨ ਜਿਨ੍ਹਾਂ ਨੇ ਭਾਰਤ ਹੀ ਨਹੀਂ ਸਗੋਂ ਏਸ਼ੀਆ ਦਾ ਇਤਿਹਾਸ ਹੀ ਬਦਲ ਕੇ ਰੱਖ ਦਿੱਤਾ। ਡਾ. ਥਾਪਰ ਨੇ ਕਿਹਾ ਕਿ ਬੰਗਲਾ ਦੇਸ਼ ਬਣਵਾ ਕੇ ਇਕ ਮਜ਼ਬੂਤ ਨੇਤਾ ਹੋਣ ਦਾ ਸਬੂਤ ਦਿੱਤਾ। ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕਿਸੇ ਵੀ ਦੇਸ਼ ਦੇ ਅੱਗੇ ਭਾਰਤ ਨੂੰ ਨੀਵਾਂ ਨਹੀਂ ਹੋਣ ਦਿੱਤਾ। ਉਨ੍ਹਾਂ ਨੇ ਰਾਜਿਆਂ ਦੇ ਭੱਤੇ ਬੰਦ ਕੀਤੇ ਅਤੇ ਬੈਂਕਾਂ ਦਾ ਰਾਸ਼ਟਰੀਕਰਨ ਕੀਤਾ ਅਤੇ ਸਹੀ ਸਮਾਜਵਾਦ ਲਿਆਉਣ ਵੱਲ ਪੂਰੇ ਕਦਮ ਚੁੱਕੇ ਅਤੇ ਨਾਲ ਹੀ ਵੱਡੀਆਂ ਵੱਡੀਆਂ ਸਰਕਾਰੀ ਕੰਪਨੀਆਂ ਖੜ੍ਹੀਆਂ ਕੀਤੀਆਂ ਪਰ ਅੱਜ ਦੀ ਮੌਜੂਦਾ ਸਰਕਾਰ ਇਨ੍ਹਾਂ ਸਾਰੀਆਂ ਸਰਕਾਰੀ ਪ੍ਰਾਪਰਟੀਆਂ ਨੂੰ ਵੇਚ ਕੇ ਕੁਝ ਕੁ ਪ੍ਰਾਈਵੇਟ ਸਰਮਾਏਦਾਰਾਂ ਦੇ ਹੱਥਾਂ ਵਿਚ ਬੜੇ ਘੱਟ ਦਾਮ ‘ਤੇ ਦੇ ਰਹੀ ਹੈ। ਇਸ ਮੌਕੇ ਡਾ. ਪਵਨ ਥਾਪਰ ਨੇ ਆਪਣੇ ਵਿਚਾਰ ਰੱਖੇ ਅਤੇ ਕਾਲਜ ਦੇ ਪ੍ਰਿੰਸੀਪਲ ਮੈਡਮ ਸੁਨੀਤਾ ਜੋਸਫ ਅਤੇ ਸਮੂਹ ਅਧਿਆਪਕਾਂ ਵਲੋਂ ਸਵ: ਇੰਦਰਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਗੋਲਡਨ ਟਰੈਵਲ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ ਅਗਲੀ ਖ਼ਬਰ ਬੱਚਿਆਂ ਦੀ ਸੁਰੱਖਿਆ, ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਕਰਨਾ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ-ਐਡਵੋਕੇਟ ਸੁਨੀਲ ਗਰਗ
Ad Position 24