31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਮਿਲੀ ਤੀਜੀ ਵਾਰ ਟਿਕਟ ਨੇ ਵਿਕਾਸ ਕਾਰਜਾਂ ’ਤੇ ਲਾਈ ਮੋਹਰ-ਪ੍ਰਧਾਨ ਮਨਦੀਪ ਸਿੰਘ ਮਾਣੂੰਕੇ

ਬਾਘਾ ਪੁਰਾਣਾ, 31 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਜਾਰੀ ਕੀਤੀ ਪਹਿਲੀ ਸੂਚੀ ’ਚ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਤੀਜੀ ਵਾਰ ਟਿਕਟ ਦੇ ਕੇ ਹਲਕੇ ਦਾ ਮਾਣ ਵਧਾਇਆ ਗਿਆ ਹੈ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟਰੱਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਅਤੇ ਹੋਰ ਪਾਰਟੀ ਆਗੂਆਂ ਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕੀਤਾ| ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਹਾਈਕਮਾਂਡ ਨੇ ਪੰਜਾਬ ਅੰਦਰ ਹਲਕੇ ਅਨੁਸਾਰ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ’ ਚ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਟਿਕਟ ਦੇ ਕੇ ਜਿੱਥੇ ਹਲਕਾ ਵਿਧਾਇਕ ਦਾ ਮਾਣ ਵਧਾਇਆ ਹੈ ਉੱਥੇ ਪਾਰਟੀ ਵਰਕਰਾਂ ਲਈ ਵੀ ਫਕਰ ਵਾਲੀ ਗੱਲ ਹੈ ਕਿ ਹਲਕੇ ਦੇ ਕੰਮਾਂ ਨੂੰ ਪਹਿਲ ਦੇਣ ਵਾਲੇ ਵਿਧਾਇਕ ਨੂੰ ਤੀਜੀ ਵਾਰ ਟਿਕਟ ਦਿੱਤੀ ਗਈ ਹੈ| ਉਨ੍ਹਾਂ ਕਿਹਾ ਕਿ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਉਹ ਵਿਧਾਇਕ ਹਨ ਜੋ ਲੋਕਾਂ ਲਈ ਦਿਨ-ਰਾਤ ਖੜ੍ਹਨ ਵਾਲੇ ਅਤੇ ਹਲਕੇ ਦੇ ਕੰਮਾਂ ਨੂੰ ਪਹਿਲ ਦੇਣ ਵਾਲੇ ਵਿਧਾਇਕ ਹਨ| ਪ੍ਰਧਾਨ ਮਾਣੂੰਕੇ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ’ਚ ਹਲਕੇ ਦੇ ਵੋਟਰ ਹਲਕੇ ਅੰਦਰ ਹੋਏ ਅਥਾਹ ਵਿਕਾਸ ਨੂੰ ਧਿਆਨ ’ਚ ਰੱਖਦੇ ਹੋਏ ਤੀਜੀ ਵਾਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਕੀਤੇ ਕੰਮਾਂ ਨੂੰ ਤਰਜੀਹ ਦੇ ਕੇ ਜਿੱਤ ਦਵਾਉਣਗੇ| ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਤੀਜੀ ਵਾਰ ਵੀ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ| ਇਸ ਮੌਕੇ ਹਲਕਾ ਕੋਆਰਡੀਨੇਟਰ ਗੁਰਜੰਟ ਸਿੰਘ ਆੜ੍ਹਤੀਆ ਮਾਣੂੰਕੇ, ਪ੍ਰਧਾਨ ਅਮਰਜੀਤ ਸਿੰਘ ਖਾਲਸਾ, ਸਰਪੰਚ ਅਜੈਬ ਸਿੰਘ, ਸਰਪੰਚ ਨਿਰਮਲ ਸਿੰਘ, ਰਵਿੰਦਰ ਸਿੰਘ ਭੋਲਾ, ਤਰਸੇਮ ਸਿੰਘ ਗੋਭੀ, ਰਮਨਦੀਪ ਸਿੰਘ, ਸੁਖਚੈਨ ਸਿੰਘ, ਖਹਿਰਾ ਸਿੰਘ, ਸੁਖਮੰਦਰ ਸਿੰਘ, ਰਾਮਜੀਤ ਸਿੰਘ, ਹਰਮਨਪ੍ਰੀਤ ਸਿੰਘ, ਬਿੰਦਰ ਸਿੰਘ, ਗੁਰਦਿੱਤ ਸਿੰਘ, ਹਰਭਗਵਾਨ ਸਿੰਘ, ਅਮਰਜੀਤ ਸਿੰਘ, ਅਜਮੇਰ ਸਿੰਘ, ਸੋਹਣਾ ਸਿੰਘ, ਗੁਰਤੇਜ ਸਿੰਘ, ਜ਼ੋਰਾ ਸਿੰਘ, ਸੱਜਣ ਸਿੰਘ, ਰਣਜੀਤ ਸਿੰਘ ਆਦਿ ਵੱਡੀ ਗਿਣਤੀ ’ਚ ਪਾਰਟੀ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ|

Ad Position 21
No active advertisement
ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਪ੍ਰਧਾਨ ਮਨਦੀਪ ਸਿੰਘ ਮਾਣੂੰਕੇ| 01-11-2026

Ad Position 22
No active advertisement
ਪਿਛਲੀ ਖ਼ਬਰ ਜੰਗੀਰ ਸਿੰਘ ਕਿੰਗਰਾ ਠੱਠੀ ਭਾਈ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਗੋਲਡਨ ਟਰੈਵਲ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ
Ad Position 24