02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਈ-ਕੂੜੇ ਦੀ ਸੰਭਾਲ ਸੰਬੰਧੀ ਪ੍ਰਾਰਥਨਾ ਸਭਾ ’ਚ ਭਾਗ ਲੈਂਦੇ ਵਿਦਿਆਰਥੀ।

ਮੋਗਾ, 1 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਸਾਫ਼-ਸੁਥਰੇ ਭਵਿੱਖ ਦੀ ਮਹੱਤਤਾ ਸਮਝਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਆਈ.

Ad Position 21
No active advertisement
ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਈ-ਕੂੜੇ ਦੀ ਸੰਭਾਲ ਸੰਬੰਧੀ ਪ੍ਰਾਰਥਨਾ ਸਭਾ ’ਚ ਭਾਗ ਲੈਂਦੇ ਵਿਦਿਆਰਥੀ। 02-11-2026
ਮੋਗਾ, 1 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਸਾਫ਼-ਸੁਥਰੇ ਭਵਿੱਖ ਦੀ ਮਹੱਤਤਾ ਸਮਝਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਆਈ.ਟੀ. ਵਿਭਾਗ ਦੇ ਇੰਚਾਰਜ ਸੰਦੀਪ ਸ਼ਰਮਾ ਨੇ ਈ-ਕੂੜੇ ਦੀ ਸਮੱਸਿਆ, ਇਸ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੀ ਸੁਚੱਜੀ ਵਰਤੋਂ ਤੇ ਨਿਪਟਾਰੇ ਸੰਬੰਧੀ ਵਿਦਿਆਰਥੀਆਂ ਨੂੰ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਅੱਜ ਦੇ ਤਕਨੀਕੀ ਯੁੱਗ ਵਿਚ ਮੋਬਾਈਲ ਫ਼ੋਨ, ਕੰਪਿਊਟਰ, ਲੈਪਟਾਪ, ਟੈਲੀਵਿਜ਼ਨ, ਚਾਰਜਰ, ਤਾਰਾਂ, ਪ੍ਰਿੰਟਰ, ਬੈਟਰੀਆਂ ਅਤੇ ਹੋਰ ਬਿਜਲਈ ਉਪਕਰਨਾਂ ਦੀ ਵਰਤੋਂ ਬਹੁਤ ਵਧ ਗਈ ਹੈ। ਜਦੋਂ ਇਹ ਉਪਕਰਨ ਪੁਰਾਣੇ, ਖ਼ਰਾਬ ਜਾਂ ਬੇਕਾਰ ਹੋ ਜਾਂਦੇ ਹਨ ਤਾਂ ਇਨ੍ਹਾਂ ਤੋਂ ਪੈਦਾ ਹੋਣ ਵਾਲੇ ਕੂੜੇ ਨੂੰ ਈ-ਕੂੜਾ ਕਿਹਾ ਜਾਂਦਾ ਹੈ। ਜੇਕਰ ਇਸ ਕੂੜੇ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਕੀਤਾ ਜਾਵੇ ਤਾਂ ਇਸ ਵਿਚ ਮੌਜੂਦ ਹਾਨੀਕਾਰਕ ਪਦਾਰਥ ਮਿੱਟੀ, ਪਾਣੀ ਅਤੇ ਹਵਾ ਨੂੰ ਪ੍ਰਦੂਸ਼ਿਤ ਕਰ ਸਕਦੇ ਹਨ, ਜਿਸ ਨਾਲ ਮਨੁੱਖੀ ਸਿਹਤ ਅਤੇ ਵਾਤਾਵਰਨ ‘ਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਝਾਇਆ ਕਿ ਈ-ਕੂੜੇ ਦੀ ਸਮੱਸਿਆ ਨੂੰ ਘਟਾਉਣ ਲਈ ਪੁਰਾਣੇ ਉਪਕਰਨਾਂ ਦੀ ਮੁਰੰਮਤ ਕਰਵਾ ਕੇ ਮੁੜ ਵਰਤੋਂ ਕਰਨੀ ਚਾਹੀਦੀ ਹੈ। ਜਿਹੜੇ ਉਪਕਰਨ ਵਰਤੋਂ ਯੋਗ ਨਾ ਰਹਿਣ, ਉਨ੍ਹਾਂ ਨੂੰ ਅਧਿਕਾਰਤ ਈ-ਕੂੜਾ ਇਕੱਠਾ ਕਰਨ ਵਾਲੇ ਕੇਂਦਰਾਂ ਜਾਂ ਪ੍ਰਮਾਣਿਤ ਮੁੜ-ਚੱਕਰੀਕਰਨ ਕੇਂਦਰਾਂ ਵਿਚ ਜਮਾਂ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਬੈਟਰੀਆਂ, ਮੋਬਾਈਲ ਫ਼ੋਨ ਅਤੇ ਹੋਰ ਬਿਜਲਈ ਉਪਕਰਨਾਂ ਨੂੰ ਆਮ ਕੂੜੇ ਵਿਚ ਸੁੱਟਣ ਦੀ ਬਜਾਏ ਵੱਖਰਾ ਇਕੱਠਾ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਖ਼ਰਾਬ ਬੈਟਰੀਆਂ ਨੂੰ ਖੋਲ੍ਹਣ ਜਾਂ ਸਾੜਨ ਤੋਂ ਬਚਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਢੰਗ ਨਾਲ ਨਿਪਟਾਰੇ ਲਈ ਭੇਜਣਾ ਚਾਹੀਦਾ ਹੈ। ਉਨ੍ਹਾਂ ਨੇ ਈ-ਕੂੜੇ ਤੋਂ ਕੀਮਤੀ ਧਾਤਾਂ ਅਤੇ ਹੋਰ ਵਰਤੋਂ ਯੋਗ ਸਮਗਰੀ ਮੁੜ ਪ੍ਰਾਪਤ ਕਰਨ ਵਿੱਚ ਮੁੜ-ਚੱਕਰੀਕਰਨ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਇਸ ਨਾਲ ਕੁਦਰਤੀ ਸਰੋਤਾਂ ਦੀ ਬੱਚਤ ਹੁੰਦੀ ਹੈ, ਕੂੜੇ ਦੀ ਮਾਤਰਾ ਘਟਦੀ ਹੈ ਅਤੇ ਵਾਤਾਵਰਨ ਦੀ ਸੁਰੱਖਿਆ ਵਿਚ ਮਦਦ ਮਿਲਦੀ ਹੈ। ਵਿਦਿਆਰਥੀਆਂ ਨੂੰ ਬੇਲੋੜੇ ਬਿਜਲਈ ਉਪਕਰਨ ਖ਼ਰੀਦਣ ਤੋਂ ਬਚਣ, ਉਪਲਬਧ ਸਾਧਨਾਂ ਦੀ ਸੰਭਾਲ ਕਰਨ ਅਤੇ ਆਪਣੇ ਪਰਿਵਾਰ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਈ-ਕੂੜੇ ਦੇ ਸਹੀ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਸੰਦੀਪ ਸ਼ਰਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਉਦੇਸ਼ ਵਿਦਿਆਰਥੀਆਂ ਨੂੰ ਇਹ ਸੁਨੇਹਾ ਦੇਣਾ ਹੈ ਕਿ ਵਾਤਾਵਰਨ ਦੀ ਸੁਰੱਖਿਆ ਸਿਰਫ਼ ਸਰਕਾਰ ਜਾਂ ਕਿਸੇ ਇਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦਾ ਫ਼ਰਜ਼ ਹੈ। ਸਾਡਾ ਮਨੋਰਥ ਵਿਦਿਆਰਥੀਆਂ ਵਿਚ ਜ਼ਿੰਮੇਵਾਰ ਨਾਗਰਿਕਤਾ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਪ੍ਰਦੂਸ਼ਣ-ਮੁਕਤ ਵਾਤਾਵਰਨ ਸਿਰਜਣ ਪ੍ਰਤੀ ਜਾਗਰੂਕਤਾ ਵਧਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਭੁਪਿੰਦਰਾ ਖ਼ਾਲਸਾ ਸਕੂਲ ਮੋਗਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਗੋਪਾਲ ਗਊਸ਼ਾਲਾ ਵਿਖੇ ਯੱਗਸ਼ਾਲਾ ਦਾ ਨਿਰਮਾਣ ਜ਼ੋਰਾਂ ‘ਤੇ
Ad Position 24