02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਨਸ਼ਿਆਂ ਖ਼ਿਲਾਫ਼ ਲੜ ਰਹੇ ਨੌਜਵਾਨਾਂ ਦੀ ਸੁਰੱਖਿਆ ’ਚ ਪੰਜਾਬ ਸਰਕਾਰ ਫੇਲ੍ਹ-ਜਥੇਦਾਰ ਮਾਹਲਾ

ਠੱਠੀ ਭਾਈ, 1 ਨਵੰਬਰ (ਜਗਰੂਪ ਸਿੰਘ ਮਠਾੜੂ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਲੜ ਰਹੇ ਪੰਜਾਬ ਦੇ ਸੂਰਬੀਰ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅੱਗੇ ਆਉਣ ਵਾਲੇ ਨੌਜਵਾਨਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ, ਪਰ ਜੇਕਰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਹੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਤਾਂ ਇਹ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਵੱਡਾ ਸਵਾਲ ਹੈ।

Ad Position 21
No active advertisement
ਅਜੀਤ ਡੈਸਕ 02-11-2026
ਠੱਠੀ ਭਾਈ, 1 ਨਵੰਬਰ (ਜਗਰੂਪ ਸਿੰਘ ਮਠਾੜੂ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਲੜ ਰਹੇ ਪੰਜਾਬ ਦੇ ਸੂਰਬੀਰ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅੱਗੇ ਆਉਣ ਵਾਲੇ ਨੌਜਵਾਨਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ, ਪਰ ਜੇਕਰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਹੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਤਾਂ ਇਹ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਵੱਡਾ ਸਵਾਲ ਹੈ। ਜਥੇਦਾਰ ਮਾਹਲਾ ਨੇ ਕਿਹਾ ਕਿ ਪੰਜਾਬ ਵਿਚ ਲਾ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਲੋਕਾਂ ਅੰਦਰ ਚਿੰਤਾ ਵਧ ਰਹੀ ਹੈ ਅਤੇ ਸਰਕਾਰ ਨੂੰ ਸਿਰਫ਼ ਬਿਆਨਾਂ ਤੇ ਇਸ਼ਤਿਹਾਰਾਂ ਤੱਕ ਸੀਮਤ ਰਹਿਣ ਦੀ ਬਜਾਏ ਜ਼ਮੀਨੀ ਪੱਧਰ ‘ਤੇ ਠੋਸ ਕਦਮ ਚੁੱਕਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਨਿਰਮਲਾ ਦੇਵੀ ਨਮਿਤ ਪਾਠ ਦਾ ਭੋਗ 5 ਨੂੰ ਮੋਗਾ, 1 ਨਵੰਬਰ (ਸੁਰਿੰਦਰਪਾਲ ਸਿੰਘ)- ਸ਼ਿਆਮ ਸੇਵਾ ਸੁਸਾਇਟ ੀ ਜਲੰਧਰ ਕਾ... ਅਗਲੀ ਖ਼ਬਰ ‘ ਸੁਰੱਖਿਅਤ ਬਚਪਨ ਅਭਿਆਨ’ ਤਹਿਤ ਬੱਚਿਆਂ ਨੂੰ ਪੋਕਸੋ ਐਕਟ ਬਾਰੇ ਕੀਤਾ ਜਾਗਰੂਕ
Ad Position 24