ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲਿਆਂ ’ਚ ਮਾਰੀਆਂ ਮੱਲਾਂ
ਨਿਹਾਲ ਸਿੰਘ ਵਾਲਾ, 2 ਨਵੰਬਰ (ਖਾਲਸਾ)-ਭਾਸ਼ਾ ਵਿਭਾਗ ਪੰਜਾਬ ਪਟਿਆਲਾ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲਿਆਂ ’ਚ ਬਾਬਾ ਜਸਵੰਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ| ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਰਾਜ ਪੱਧਰੀ ਮੁਕਾਬਲਿਆਂ ’ਚ ਆਪਣੀ ਜਗ੍ਹਾ ਵੀ ਬਣਾਈ| ਪ੍ਰਿੰਸੀਪਲ ਰਾਮ ਸਿੰਘ ਰੌਂਤਾ ਨੇ ਦੱਸਿਆ ਕਿ ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਲੇਖ ਰਚਨਾ ਮੁਕਾਬਲੇ ’ਚ ਵਿਦਿਆਰਥਣ ਪ੍ਰਭਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ 1000 ਰੁਪਏ ਦਾ ਨਕਦ ਇਨਾਮ, ਕਹਾਣੀ ਰਚਨਾ ਮੁਕਾਬਲੇ ’ਚ ਵਿਦਿਆਰਥਣ ਪ੍ਰਭਸਿਮਰਨ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ 1000 ਰੁਪਏ ਦਾ ਨਕਦ ਇਨਾਮ, ਕਵਿਤਾ ਰਚਨਾ ਮੁਕਾਬਲੇ ’ਚ ਵਿਦਿਆਰਥਣ ਹੁਸਨਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰਕੇ 750 ਰੁਪਏ ਦਾ ਨਕਦ ਇਨਾਮ ਪ੍ਰਾਪਤ ਕੀਤਾ| ਸ਼ਾਨਦਾਰ ਪ੍ਰਾਪਤੀਆਂ ’ਤੇ ਸਕੂਲ ਦੇ ਚੇਅਰਮੈਨ ਬਾਬਾ ਅਜੀਤ ਸਿੰਘ ਨਾਨਕਸਰ ਠਾਠ ਬਰਨਾਲਾ, ਪ੍ਰਿੰਸੀਪਲ ਰਾਮ ਸਿੰਘ ਰੌਂਤਾ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ|