03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵਿਗਿਆਨ ਪ੍ਰਦਰਸ਼ਨੀ ’ਚ ਪੇਸ਼ ਕੀਤਾ ਨਵੀਨਤਮ ਮਾਡਲ

ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 31 ਅਕਤੂਬਰ ਨੂੰ ਸੈਕਰਡ ਹਾਰਟ ਸਕੂਲ (ਪ੍ਰਾਇਮਰੀ ਵਿੰਗ), ਮੋਗਾ ਵਿਖੇ ਡਾ. ਨਰਿੰਦਰ ਸਿੰਘ ਕਪਾਨੀ ਦੇ 100ਵੇਂ ਜਨਮ ਦਿਵਸ ਨੂੰ ਸਮਰਪਿਤ ਵਿਗਿਆਨ ਪ੍ਰਦਰਸ਼ਨੀ ’ਚ ਭਾਗ ਲਿਆ।

Ad Position 21
No active advertisement
ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ‘ਚ ਨਵੀਨਤਮ ਮਾਡਲ ਪੇਸ਼ ਕਰਦੇ ਹੋਏ, ਨਾਲ ਸਕੂਲ ਪ੍ਰਬੰਧਕ ਤੇ ਸਟਾਫ਼। ਅਜੀਤ ਤਸਵੀਰ 03-11-2026
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 31 ਅਕਤੂਬਰ ਨੂੰ ਸੈਕਰਡ ਹਾਰਟ ਸਕੂਲ (ਪ੍ਰਾਇਮਰੀ ਵਿੰਗ), ਮੋਗਾ ਵਿਖੇ ਡਾ. ਨਰਿੰਦਰ ਸਿੰਘ ਕਪਾਨੀ ਦੇ 100ਵੇਂ ਜਨਮ ਦਿਵਸ ਨੂੰ ਸਮਰਪਿਤ ਵਿਗਿਆਨ ਪ੍ਰਦਰਸ਼ਨੀ ’ਚ ਭਾਗ ਲਿਆ। ਇਸ ਪ੍ਰਦਰਸ਼ਨੀ ਵਿਚ ਸਕੂਲ ਦੇ ਪੰਜ ਵਿਦਿਆਰਥੀਆਂ ਸਾਨਵੀ ਗੋਇਲ, ਮਨਵੀਰ ਕੌਰ, ਹਰਲੀਨ ਕੌਰ, ਤਨਵੀਰ ਕੌਰ ਅਤੇ ਅਨਮੋਲ ਕੌਰ ਨੇ ‘ਏਅਰ ਬਬਲ ਪਲੇਗ੍ਰਾਊਂਡ’ ਨਾਮਕ ਵਿਗਿਆਨਕ ਮਾਡਲ ਪੇਸ਼ ਕੀਤਾ। ਇਸ ਮਾਡਲ ਰਾਹੀਂ ਵਿਦਿਆਰਥੀਆਂ ਨੇ ਦੱਸਿਆ ਕਿ ਐਲਗੀ (ਕਾਈ) ਦੀ ਸਹਾਇਤਾ ਨਾਲ ਐਲਗੀ ਬਾਇਓਰੀਐਕਟਰ ਵਿਚ ਆਕਸੀਜਨ ਦਾ ਉਤਪਾਦਨ ਕਿਵੇਂ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਮਾਡਲ ਵਿਚ ਸੂਰਜੀ ਊਰਜਾ ਦੀ ਵਰਤੋਂ ਨੂੰ ਵੀ ਦਰਸਾਇਆ ਗਿਆ, ਤਾਂ ਜੋ ਐਲਗੀ ਲਈ ਲੋੜੀਂਦੀ ਰੌਸ਼ਨੀ ਦੀ ਵਿਵਸਥਾ ਕੀਤੀ ਜਾ ਸਕੇ ਅਤੇ ਇਸ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਵਿਦਿਆਰਥੀਆਂ ਨੇ ਆਪਣੇ ਮਾਡਲ ਰਾਹੀਂ ਵਾਤਾਵਰਨ ਦੀ ਸੁਰੱਖਿਆ, ਸਾਫ਼ ਹਵਾ ਅਤੇ ਨਵਿਆਉਣ ਯੋਗ ਊਰਜਾ ਦੀ ਮਹੱਤਤਾ ਨੂੰ ਬਹੁਤ ਹੀ ਦਿਲਚਸਪ ਢੰਗ ਨਾਲ ਪੇਸ਼ ਕੀਤਾ। ਇਸ ਪ੍ਰੋਜੈਕਟ ਦੀ ਤਿਆਰੀ ਵਿਚ ਸਕੂਲ ਦੇ ਵਿਗਿਆਨ ਦੇ ਅਧਿਆਪਕ ਸਤੀਸ਼ ਭਾਰਦਵਾਜ ਅਤੇ ਸਾਹਿਲ ਕੁਮਾਰ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਇਸ ਨਵੀਨਤਮ ਵਿਗਿਆਨਕ ਮਾਡਲ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀ ਵਿਗਿਆਨਕ ਸੋਚ, ਮਿਹਨਤ ਅਤੇ ਰਚਨਾਤਮਿਕਤਾ ਦੀ ਪ੍ਰਸ਼ੰਸਾ ਕਰਦਿਆਂ ਹੌਸਲਾ ਅਫਜਾਈ ਕੀਤੀ। ਸਕੂਲ ਦੇ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਅਤੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਇਸ ਵਿਗਿਆਨਕ ਪਹਿਲ ਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਬੱਚਿਆਂ ਵਿਚ ਖੋਜੀ ਬਿਰਤੀ, ਨਵੀਆਂ ਸੰਭਾਵਨਾਵਾਂ ਨੂੰ ਸਮਝਣ ਅਤੇ ਵਿਗਿਆਨ ਨੂੰ ਰੋਜ਼ਾਨਾ ਜੀਵਨ ਨਾਲ ਜੋੜਨ ਦੀ ਯੋਗਤਾ ਵਿਕਸਿਤ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਲੋਹਗੜ੍ਹ ਦੀ ਅਗਵਾਈ ’ਚ ਹਜ਼ਾਰਾਂ ਵਰਕਰ ਸੰਗਰੂਰ ਰੈਲੀ ’ਚ ਕਰਨਗੇ ਸ਼ਿਰਕਤ-ਸੋਹਣਾ ਖੇਲਾ ਕਿਹਾ, 4 ਦੀ ਰਾਹੁਲ ਗਾਂਧੀ ਦੀ ਆਮਦ... ਅਗਲੀ ਖ਼ਬਰ ਦਿਵਿਆਂਗ ਵਿਅਕਤੀਆਂ ਨੂੰ ਸਹੂਲਤ ਸਮੱਗਰੀ ਦੇਣ ਲਈ ਰਜਿਸਟ੍ਰੇਸ਼ਨ ਕੈਂਪ ਲਗਾਇਆ
Ad Position 24