02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੰਤ ਬਾਬਾ ਭਾਗ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਸੰਗੀਤ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਠੱਠੀ ਭਾਈ, 2 ਨਵੰਬਰ (ਜਗਰੂਪ ਸਿੰਘ ਮਠਾੜੂ)- ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬਾਘਾ ਪੁਰਾਣਾ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਸੰਗੀਤ ਮੁਕਾਬਲਿਆਂ ਵਿਚ ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਹਿੰਦੀ ਗਰੁੱਪ ਸੌਂਗ ਅਤੇ ਸੰਸਕ੍ਰਿਤ ਸਮੂਹ ਗਾਣ ਮੁਕਾਬਲਿਆਂ ’ਚ ਵਧੀਆ ਪੁਜ਼ੀਸ਼ਨਾਂ ਹਾਸਿਲ ਕੀਤੀਆਂ ।

Ad Position 21
No active advertisement
ਅਜੀਤ ਡੈਸਕ 03-11-2026
ਠੱਠੀ ਭਾਈ, 2 ਨਵੰਬਰ (ਜਗਰੂਪ ਸਿੰਘ ਮਠਾੜੂ)- ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬਾਘਾ ਪੁਰਾਣਾ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਸੰਗੀਤ ਮੁਕਾਬਲਿਆਂ ਵਿਚ ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਹਿੰਦੀ ਗਰੁੱਪ ਸੌਂਗ ਅਤੇ ਸੰਸਕ੍ਰਿਤ ਸਮੂਹ ਗਾਣ ਮੁਕਾਬਲਿਆਂ ’ਚ ਵਧੀਆ ਪੁਜ਼ੀਸ਼ਨਾਂ ਹਾਸਿਲ ਕੀਤੀਆਂ । ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੋਂ ਬਾਅਦ ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰ ਵਿਸ਼ੇਸ਼ ਤੌਰ ’ਤੇ ਸੁਖਾਨੰਦ ਵਿਖੇ ਪਹੁੰਚੇ ਅਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ, ਮੈਡਲ ਅਤੇ ਸਾਂਝੀ ਟਰਾਫੀ ਦੇ ਕੇ ਸਨਮਾਨਿਤ ਕੀਤਾ। ਸਕੂਲ ਦੀ ਡਾਇਰੈਕਟਰ ਮੈਡਮ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਤੇ ਮਾਣ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਦਿਨ-ਰਾਤ ਦੀ ਮਿਹਨਤ ਅਤੇ ਅਧਿਆਪਕਾਂ ਦੇ ਸਹੀ ਮਾਰਗ ਦਰਸ਼ਨ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਰਲਜ਼ ਕਾਲਜ ਸੁਖਾਨੰਦ ਵਿਚ ਨਸ਼ਾ ਮੁਕਤ ਯੁਵਾ ਮੁਹਿੰਮ ਤਹਿਤ ਨੇਬਰਹੁੱਡ ਯੂਥ ਪਾਰਲੀਮੈਂਟ ਦਾ ਆਯੋਜਨ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸੀ.ਟੀ. ਯੂਨੀਵਰਸਿਟੀ ਦਾ ਦੌਰਾ
Ad Position 24