02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗਰਲਜ਼ ਕਾਲਜ ਸੁਖਾਨੰਦ ਵਿਚ ਨਸ਼ਾ ਮੁਕਤ ਯੁਵਾ ਮੁਹਿੰਮ ਤਹਿਤ ਨੇਬਰਹੁੱਡ ਯੂਥ ਪਾਰਲੀਮੈਂਟ ਦਾ ਆਯੋਜਨ

ਠੱਠੀ ਭਾਈ, 2 ਨਵੰਬਰ (ਜਗਰੂਪ ਸਿੰਘ ਮਠਾੜੂ)- ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਅਧੀਨ ਮਾਈ ਭਾਰਤ ਮੋਗਾ ਵਲੋਂ ਬਾਘਾ ਪੁਰਾਣਾ ਬਲਾਕ ਦੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ਤਹਿਤ ਨੇਬਰਹੁੱਡ ਯੂਥ ਪਾਰਲੀਮੈਂਟ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਉਦਘਾਟਨ ਜ਼ਿਲ੍ਹਾ ਯੁਵਾ ਅਧਿਕਾਰੀ ਗੁਰਪ੍ਰੀਤ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 03-11-2026
ਠੱਠੀ ਭਾਈ, 2 ਨਵੰਬਰ (ਜਗਰੂਪ ਸਿੰਘ ਮਠਾੜੂ)- ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਅਧੀਨ ਮਾਈ ਭਾਰਤ ਮੋਗਾ ਵਲੋਂ ਬਾਘਾ ਪੁਰਾਣਾ ਬਲਾਕ ਦੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ਤਹਿਤ ਨੇਬਰਹੁੱਡ ਯੂਥ ਪਾਰਲੀਮੈਂਟ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਉਦਘਾਟਨ ਜ਼ਿਲ੍ਹਾ ਯੁਵਾ ਅਧਿਕਾਰੀ ਗੁਰਪ੍ਰੀਤ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਔਲਖ ਵਲੋਂ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਜ਼ਿਲ੍ਹਾ ਯੁਵਾ ਅਧਿਕਾਰੀ ਨੇ ਵਿਦਿਆਰਥਣਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਹੋਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਪਹਿਲੇ ਸੈਸ਼ਨ ਵਿਚ ਮਾਈ ਭਾਰਤ ਪੋਰਟਲ, ਇਸ ਦੀਆਂ ਵਿਸ਼ੇਸ਼ਤਾਵਾਂ ਅਤੇ ਨੌਜਵਾਨਾਂ ਲਈ ਉਪਲਬਧ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਦੂਜੇ ਸੈਸ਼ਨ ਵਿਚ ਮੁੱਖ ਬੁਲਾਰੇ ਰਾਕੇਸ਼ ਸਚਦੇਵਾ ਨੇ ‘ਭਾਰਤੀ ਨੌਜਵਾਨਾਂ ਸਾਹਮਣੇ ਚੁਨੌਤੀਆਂ’ ਵਿਸ਼ੇ ’ਤੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਨਸ਼ਿਆਂ ਦੇ ਸਰੀਰਕ, ਮਾਨਸਿਕ, ਪਰਿਵਾਰਕ ਅਤੇ ਸਮਾਜਿਕ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ| ਵਿਦਿਆਰਥੀਆਂ ਵਲੋਂ ਨਸ਼ਾ ਵਿਰੋਧੀ ਨਾਅਰੇ ਲਿਖੇ ਗਏ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੰਦੇਸ਼ ਦਿੱਤਾ ਗਿਆ। ਪ੍ਰੋਫੈਸਰ ਅਨੁਪਮ, ਪ੍ਰੋਫੈਸਰ ਰਾਜਦੀਪ ਕੌਰ ਅਤੇ ਮੈਡਮ ਗੀਤਾ ਵਲੋਂ ਸਿਹਤਮੰਦ ਸਮਾਜ ਦੀ ਉਸਾਰੀ ਵਿਚ ਨੌਜਵਾਨਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦੇ ਅੰਤ ਵਿਚ ਨੌਜਵਾਨਾਂ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਬਾਬਾ ਜਗਦੇਵ ਸਿੰਘ, ਚਰਨਜੀਤ ਸਿੰਘ ਗੱਡੀ, ਜੱਸਾ ਸਿੰਘ, ਚਰਨਜੀਤ ਸਿੰਘ ਸਿੱਧੂ, ਸੁਖਦੇਵ ਸਿੰਘ, ਦਿਆ ਸਿੰਘ, ਅਜਮੇਰ ਸਿੰਘ, ਐਨ.ਐਸ.ਐਸ. ਯੂਨਿਟ ਦੇ ਪ੍ਰੋਗਰਾਮ ਅਫਸਰ ਪ੍ਰੋਫੈਸਰ ਅਨੁਪਮ ਬਾਂਸਲ, ਪ੍ਰੋਫੈਸਰ ਅਮਨਦੀਪ ਕੌਰ, ਪ੍ਰੋਫੈਸਰ ਮਨਪ੍ਰੀਤ ਕੌਰ, ਮਾਈ ਭਾਰਤ ਦੇ ਨੌਜਵਾਨ ਵਲੰਟੀਅਰ ਰਾਮਦੀਪ ਸਿੰਘ ਅਤੇ ਰਾਜਵਿੰਦਰ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਨੇ ਸ਼ਿਆਮ ਪ੍ਰਭੂ ਖਾਟੂ ਵਾਲੇ ਸਮਾਗਮ ਦਾ ਸੱਦਾ ਪੱਤਰ ਜਾਰੀ ਕੀਤਾ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਸੰਗੀਤ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ
Ad Position 24