02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਤਿੰਨ ਪ੍ਰਮੁੱਖ ਆਗੂਆਂ ਦਾ ਭਾਜਪਾ ’ਚ ਸ਼ਾਮਿਲ ਹੋਣਾ ਸ਼ੁੱਭ ਸੰਕੇਤ-ਡਾ. ਹਰਜੋਤ ਕਮਲ

ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਦੀ ਸਿਆਸਤ ’ਚ ਸੋਮਵਾਰ ਨੂੰ ਉਸ ਸਮੇਂ ਇਕ ਵੱਡਾ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ, ਜਦੋਂ ਆਮ ਆਦਮੀ ਪਾਰਟੀ ਨਾਲ ਜੁੜੇ ਤਿੰਨ ਪ੍ਰਮੁੱਖ ਆਗੂ ਹਰਮੀਤ ਸਿੰਘ ਪਠਾਨਮਾਜਰਾ, ਚੇਤਨ ਸਿੰਘ ਜੌੜਾ ਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਭਾਜਪਾ ’ਚ ਸ਼ਾਮਿਲ ਹੋ ਗਏ। ਨਵੀਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਇਨ੍ਹਾਂ ਆਗੂਆਂ ਨੇ ਭਾਜਪਾ ਪਰਿਵਾਰ ਦਾ ਹਿੱਸਾ ਬਣਨ ਦਾ ਫ਼ੈਸਲਾ ਕੀਤਾ।

Ad Position 21
No active advertisement
ਅਜੀਤ ਡੈਸਕ 03-11-2026
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਦੀ ਸਿਆਸਤ ’ਚ ਸੋਮਵਾਰ ਨੂੰ ਉਸ ਸਮੇਂ ਇਕ ਵੱਡਾ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ, ਜਦੋਂ ਆਮ ਆਦਮੀ ਪਾਰਟੀ ਨਾਲ ਜੁੜੇ ਤਿੰਨ ਪ੍ਰਮੁੱਖ ਆਗੂ ਹਰਮੀਤ ਸਿੰਘ ਪਠਾਨਮਾਜਰਾ, ਚੇਤਨ ਸਿੰਘ ਜੌੜਾ ਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਭਾਜਪਾ ’ਚ ਸ਼ਾਮਿਲ ਹੋ ਗਏ। ਨਵੀਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਇਨ੍ਹਾਂ ਆਗੂਆਂ ਨੇ ਭਾਜਪਾ ਪਰਿਵਾਰ ਦਾ ਹਿੱਸਾ ਬਣਨ ਦਾ ਫ਼ੈਸਲਾ ਕੀਤਾ। ਇਸ ਸਿਆਸੀ ਘਟਨਾਕ੍ਰਮ ਦਾ ਸਵਾਗਤ ਕਰਦਿਆਂ ਭਾਜਪਾ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਡਾ. ਹਰਜੋਤ ਕਮਲ ਨੇ ਤਿੰਨਾਂ ਆਗੂਆਂ ਦਾ ਪਾਰਟੀ ’ਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਚੱਜੀ ਅਗਵਾਈ, ਲੋਕ ਭਲਾਈ ਦੀਆਂ ਨੀਤੀਆਂ, ਰਾਸ਼ਟਰ ਹਿਤ ਨੂੰ ਸਰਵਉੱਚ ਰੱਖਣ ਵਾਲੀ ਸੋਚ ਅਤੇ ਦੇਸ਼ ਦੇ ਵਿਕਾਸ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਤੋਂ ਪ੍ਰਭਾਵਿਤ ਹੋ ਕੇ ਦੇਸ਼ ਭਰ ਵਿਚ ਲੋਕ ਭਾਜਪਾ ਨਾਲ ਜੁੜ ਰਹੇ ਹਨ। ਪੰਜਾਬ ਵਿਚ ਤਿੰਨ ਪ੍ਰਮੁੱਖ ਆਗੂਆਂ ਦਾ ਭਾਜਪਾ ਵਿਚ ਸ਼ਾਮਿਲ ਹੋਣਾ ਵੀ ਇਸੇ ਬਦਲਦੇ ਸਿਆਸੀ ਵਿਸ਼ਵਾਸ ਦਾ ਪ੍ਰਤੀਕ ਹੈ। ਡਾ. ਹਰਜੋਤ ਕਮਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੀ ਜਨਤਾ ਹੀ ਨਹੀਂ, ਸਗੋਂ ਪਾਰਟੀ ਦੇ ਆਪਣੇ ਆਗੂ ਅਤੇ ਵਿਧਾਇਕ ਵੀ ਨਿਰਾਸ਼ ਨਜ਼ਰ ਆ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਹਰਮੀਤ ਸਿੰਘ ਪਠਾਨਮਾਜਰਾ, ਚੇਤਨ ਸਿੰਘ ਜੌੜਾ ਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਭਾਜਪਾ ਵਿਚ ਸ਼ਾਮਿਲ ਹੋਣ ਨਾਲ ਪੰਜਾਬ ’ਚ ਪਾਰਟੀ ਸੰਗਠਨ ਨੂੰ ਨਵੀਂ ਮਜ਼ਬੂਤੀ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਕੇ.ਸੀ.ਸੀ. ਨੀਤੀ ਤਹਿਤ ਲਿਆਂਦੀਆਂ ਜਾ ਰਹੀਆਂ ਸ਼ਰਤਾਂ ਵਾਪਸ ਲਈਆਂ ਜਾਣ-ਸੰਯੁਕਤ ਕਿਸਾਨ ਮੋਰਚਾ ਅਗਲੀ ਖ਼ਬਰ ਜਨਗਣਨਾ-2027 ਤਹਿਤ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ ਦੀ ਸਹੂਲਤ
Ad Position 24