ਵਿਧਾਇਕ ਬਿਲਾਸਪੁਰ ਨੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਵੰਡੇ ਰਜਿਸਟ੍ਰੇਸ਼ਨ ਕਾਰਡ
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਚਲਾਈ ਜਾ ਰਹੀ ਲੋਕ-ਪੱਖੀ ਯੋਜਨਾ ਮੇਰਾ ਘਰ ਮੇਰੇ ਨਾਮ ਤਹਿਤ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਨੰਗਲ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਰਜਿਸਟ੍ਰੇਸ਼ਨ ਕਾਰਡ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਵੰਡੇ ਗਏ। ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣ ਵੱਲ ਇਕ ਇਤਿਹਾਸਕ ਅਤੇ ਅਹਿਮ ਕਦਮ ਹੈ।
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਚਲਾਈ ਜਾ ਰਹੀ ਲੋਕ-ਪੱਖੀ ਯੋਜਨਾ ਮੇਰਾ ਘਰ ਮੇਰੇ ਨਾਮ ਤਹਿਤ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਨੰਗਲ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਰਜਿਸਟ੍ਰੇਸ਼ਨ ਕਾਰਡ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਵੰਡੇ ਗਏ। ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣ ਵੱਲ ਇਕ ਇਤਿਹਾਸਕ ਅਤੇ ਅਹਿਮ ਕਦਮ ਹੈ। ਇਸ ਨਾਲ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਕਾਨੂੰਨੀ ਸਬੂਤ ਮਿਲੇਗਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਅਤੇ ਉਨ੍ਹਾਂ ਨੂੰ ਬਣਦੇ ਹੱਕ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਉਨ੍ਹਾਂ ਨੇ ਇਸ ਲੋਕ-ਪੱਖੀ ਯੋਜਨਾ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ।