ਸੀਨੀਅਰ ਬੇਸਬਾਲ ਚੈਂਪੀਅਨਸ਼ਿਪ ’ਚ ਮੋਗੇ ਜ਼ਿਲ੍ਹੇ ਨੇ ਕਾਂਸੀ ਤਗਮਾ ਜਿੱਤਿਆ
ਕੋਟ ਈਸੇ ਖਾਂ, 3 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-21ਵੀਂ ਪੰਜਾਬ ਰਾਜ ਸੀਨੀਅਰ ਬੇਸਬਾਲ ਚੈਂਪੀਅਨਸ਼ਿਪ ਜੋ ਕਿ ਪੰਜਾਬ ਬੇਸਬਾਲ ਐਸੋਸੀਏਸ਼ਨ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਗਿੱਲ ਪਿੰਡ ਵਿਚ ਕਰਵਾਈ ਗਈ। ਇਸ ਬਾਰੇ ਲੈਕਚਰਾਰ ਪਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਬੇਸਬਾਲ ਦੀਆਂ 14 ਟੀਮਾਂ ਨੇ ਭਾਗ ਲਿਆ।
ਕੋਟ ਈਸੇ ਖਾਂ, 3 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-21ਵੀਂ ਪੰਜਾਬ ਰਾਜ ਸੀਨੀਅਰ ਬੇਸਬਾਲ ਚੈਂਪੀਅਨਸ਼ਿਪ ਜੋ ਕਿ ਪੰਜਾਬ ਬੇਸਬਾਲ ਐਸੋਸੀਏਸ਼ਨ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਗਿੱਲ ਪਿੰਡ ਵਿਚ ਕਰਵਾਈ ਗਈ। ਇਸ ਬਾਰੇ ਲੈਕਚਰਾਰ ਪਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਬੇਸਬਾਲ ਦੀਆਂ 14 ਟੀਮਾਂ ਨੇ ਭਾਗ ਲਿਆ। ਜਿਸ ਵਿਚ ਮੋਗੇ ਜ਼ਿਲ੍ਹੇ ਦੇ ਮੁੰਡਿਆਂ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਟੀਮ ਨੂੰ 7-1 ਸਕੋਰ ਨਾਲ ਹਰਾ ਕੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ। ਮੋਗੇ ਜ਼ਿਲ੍ਹੇ ਦੀ ਟੀਮ ਵਿਚ ਸਤਿੰਦਰ ਸਿੰਘ, ਅਮਰਿੰਦਰ ਸਿੰਘ, ਦੀਪਕ ਕੁਮਾਰ, ਅਮਿਤ ਕੁਮਾਰ, ਜਗਦੀਪ ਸਿੰਘ, ਗੁਰਲਾਲ ਸਿੰਘ, ਕੁਨਾਲ ਕੁਮਾਰ, ਨਿਤਿਸ਼ ਕੁਮਾਰ, ਰਾਜਨਦੀਪ ਸਿੰਘ, ਪ੍ਰਹਲਾਦ, ਅਰਮਾਨਜੋਤ ਸਿੰਘ, ਅਰਸ਼ਪ੍ਰੀਤ ਸਿੰਘ, ਇਮਰਾਨ ਸਿੰਘ, ਸਿਕੰਦਰ ਸਿੰਘ, ਲਖਵੀਰ ਸਿੰਘ, ਅਰਸ਼ਦੀਪ ਸਿੰਘ ਅਤੇ ਨੰਦ ਲਾਲ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਮੈਡਲ ਪ੍ਰਾਪਤ ਕੀਤਾ। ਇਸ ਜਿੱਤ ਦੀ ਖ਼ੁਸ਼ੀ ਵਿਚ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ, ਚੰਦ ਸਿੰਘ, ਹਰਜੀਤ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਰੁਪਿੰਦਰ ਸਿੰਘ ਵਲੋਂ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ।