04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਅਲਾਈਡ ਹੈਲਥ ਕੇਅਰ ਕੋਰਸਾਂ ’ਚ ਦਾਖ਼ਲੇ ਦੀ ਆਖ਼ਰੀ ਮਿਤੀ ’ਚ ਵਾਧਾ ਹਜ਼ਾਰਾਂ ਵਿਦਿਆਰਥੀਆਂ ਨੂੰ ਅਕਾਦਮਿਕ ਸਾਲ ਬਚਾਉਣ ’ਚ ਮਿਲੇਗੀ ਮਦਦ-ਡਾ. ਅੰਸ਼ੂ ਕਟਾਰੀਆ, ਪ੍ਰਵੀਨ ਗਰਗ

ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)- ਫੈਡਰੇਸ਼ਨ ਆਫ਼ ਸੈਲਫ ਫਾਈਨਾਂਸਿੰਗ ਟੈਕਨੀਕਲ ਇੰਸਟੀਚਿਊਸ਼ਨਜ਼ ਨੇ ਨੈਸ਼ਨਲ ਕਮਿਸ਼ਨ ਫ਼ਾਰ ਅਲਾਈਡ ਐਂਡ ਹੈਲਥ ਕੇਅਰ ਪ੍ਰੋਫੈਸ਼ਨਲਜ਼ ਦਾ ਧੰਨਵਾਦ ਕੀਤਾ ਹੈ, ਜਿਸ ਵਲੋਂ ਦੇਸ਼ ਭਰ ’ਚ ਅਲਾਈਡ ਹੈਲਥ ਕੇਅਰ ਕੋਰਸਾਂ ’ਚ ਦਾਖ਼ਲੇ ਦੀ ਆਖ਼ਰੀ ਮਿਤੀ ਵਧਾ ਕੇ 15 ਨਵੰਬਰ 2026 ਕਰ ਦਿੱਤੀ ਗਈ ਹੈ। ਇਸ ਫ਼ੈਸਲੇ ਨਾਲ ਉਨ੍ਹਾਂ ਹਜ਼ਾਰਾਂ ਵਿਦਿਆਰਥੀਆਂ ਨੂੰ ਰਾਹਤ ਮਿਲੇਗੀ, ਜੋ ਪਹਿਲਾਂ ਨਿਰਧਾਰਿਤ 31 ਅਕਤੂਬਰ ਦੀ ਆਖ਼ਰੀ ਮਿਤੀ ਤੱਕ ਵੱਖ-ਵੱਖ ਕਾਰਨਾਂ ਕਰ ਕੇ ਦਾਖ਼ਲਾ ਲੈਣ ਤੋਂ ਅਸਮਰਥ ਰਹਿ ਗਏ ਸਨ।

Ad Position 21
No active advertisement
ਫੈਡਰੇਸ਼ਨ ਆਫ਼ ਸੈਲਫ ਫਾਈਨਾਂਸਿੰਗ ਟੈਕਨੀਕਲ ਇੰਸਟੀਚਿਊਸ਼ਨਜ਼ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਅਤੇ ਪੰਜਾਬ ਅਨਏਡਿਡ ਕਾਲਜ ਐਸੋਸੀਏਸ਼ਨ (ਪੁੱਕਾ) ਦੇ ਜਨਰਲ ਸਕੱਤਰ ਪ੍ਰਵੀਨ ਗਰਗ। 04-11-2026
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)- ਫੈਡਰੇਸ਼ਨ ਆਫ਼ ਸੈਲਫ ਫਾਈਨਾਂਸਿੰਗ ਟੈਕਨੀਕਲ ਇੰਸਟੀਚਿਊਸ਼ਨਜ਼ ਨੇ ਨੈਸ਼ਨਲ ਕਮਿਸ਼ਨ ਫ਼ਾਰ ਅਲਾਈਡ ਐਂਡ ਹੈਲਥ ਕੇਅਰ ਪ੍ਰੋਫੈਸ਼ਨਲਜ਼ ਦਾ ਧੰਨਵਾਦ ਕੀਤਾ ਹੈ, ਜਿਸ ਵਲੋਂ ਦੇਸ਼ ਭਰ ’ਚ ਅਲਾਈਡ ਹੈਲਥ ਕੇਅਰ ਕੋਰਸਾਂ ’ਚ ਦਾਖ਼ਲੇ ਦੀ ਆਖ਼ਰੀ ਮਿਤੀ ਵਧਾ ਕੇ 15 ਨਵੰਬਰ 2026 ਕਰ ਦਿੱਤੀ ਗਈ ਹੈ। ਇਸ ਫ਼ੈਸਲੇ ਨਾਲ ਉਨ੍ਹਾਂ ਹਜ਼ਾਰਾਂ ਵਿਦਿਆਰਥੀਆਂ ਨੂੰ ਰਾਹਤ ਮਿਲੇਗੀ, ਜੋ ਪਹਿਲਾਂ ਨਿਰਧਾਰਿਤ 31 ਅਕਤੂਬਰ ਦੀ ਆਖ਼ਰੀ ਮਿਤੀ ਤੱਕ ਵੱਖ-ਵੱਖ ਕਾਰਨਾਂ ਕਰ ਕੇ ਦਾਖ਼ਲਾ ਲੈਣ ਤੋਂ ਅਸਮਰਥ ਰਹਿ ਗਏ ਸਨ। ਫੈਡਰੇਸ਼ਨ ਆਫ਼ ਸੈਲਫ ਫਾਈਨਾਂਸਿੰਗ ਟੈਕਨੀਕਲ ਇੰਸਟੀਚਿਊਸ਼ਨਜ਼ ਦੇ ਪ੍ਰਧਾਨ ਅਤੇ ਪੰਜਾਬ ਅਨਏਡਿਡ ਕਾਲਜ ਐਸੋਸੀਏਸ਼ਨ (ਪੁੱਕਾ) ਦੇ ਪ੍ਰਧਾਨ, ਚੰਡੀਗੜ੍ਹ ਨੇੜੇ ਰਾਜਪੁਰਾ ਸਥਿਤ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਅਤੇ ਪੰਜਾਬ ਅਨਏਡਿਡ ਕਾਲਜ ਐਸੋਸੀਏਸ਼ਨ (ਪੁੱਕਾ) ਦੇ ਜਨਰਲ ਸਕੱਤਰ ਤੇ ਆਈ.ਐਸ.ਐਫ. ਫਾਰਮੇਸੀ ਕਾਲਜ ਮੋਗਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਅਲਾਈਡ ਐਂਡ ਹੈਲਥ ਕੇਅਰ ਪ੍ਰੋਫੈਸ਼ਨਲਜ਼ ਦਾ ਧੰਨਵਾਦ ਕੀਤਾ। ਡਾ. ਅੰਸ਼ੂ ਕਟਾਰੀਆ ਅਤੇ ਪ੍ਰਵੀਨ ਗਰਗ ਨੇ ਕਿਹਾ ਕਿ ਫਾਰਮੇਸ ੀ ਕੋਰਸਾਂ ’ਚ ਦਾਖ਼ਲੇ ਪਹਿਲਾਂ ਹੀ ਬੰਦ ਹੋ ਚੁੱਕੇ ਹਨ। ਅਜਿਹੇ ’ਚ ਅਲਾਈਡ ਹੈਲਥ ਕੇਅਰ ਪ੍ਰੋਗਰਾਮ ਸਿਹਤ ਸੇਵਾਵਾਂ ਦੇ ਖੇਤਰ ਵਿਚ ਆਪਣਾ ਕਰੀਅਰ ਬਣਾਉਣ ਦੇ ਚਾਹਵਾਨ ਵਿਦਿਆਰਥੀਆਂ ਲਈ ਇਕ ਮਹੱਤਵਪੂਰਨ ਮੌਕਾ ਹਨ। ਉਨ੍ਹਾਂ ਦੱਸਿਆ ਕਿ ਇੰਡੀਅਨ ਨਰਸਿੰਗ ਕੌਂਸਲ ਵਲੋਂ ਵੀ ਦਾਖ਼ਲੇ ਦੀ ਆਖ਼ਰੀ ਮਿਤੀ 15 ਨਵੰਬਰ ਤੱਕ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦੇ ਖੇਤਰ ਵਿਚ ਸਿਖਲਾਈ ਪ੍ਰਾਪਤ ਪੇਸ਼ੇਵਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ ਵਿਦਿਆਰਥੀਆਂ ਨੂੰ ਇਨ੍ਹਾਂ ਕੋਰਸਾਂ ਵਿਚ ਦਾਖ਼ਲਾ ਲੈਣ ਲਈ ਲੋੜੀਂਦਾ ਸਮਾਂ ਅਤੇ ਮੌਕਾ ਮਿਲਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਪ੍ਰੀਤਮ ਸਿੰਘ ਦੀ 34ਵੀਂ ਬਰਸੀ ਦਾ ਸੱਦਾ ਪੱਤਰ ਜਾਰੀ ਅਗਲੀ ਖ਼ਬਰ ਮੋਗਾ ’ਚ ਹੋਣ ਵਾਲੀ ਯੂਥ ਮਿਲਣੀ ਲਈ ਵਰਕਰਾਂ ’ਚ ਭਾਰੀ ਉਤਸ਼ਾਹ- ਸੁਖਬੀਰ ਗਿੱਲ
Ad Position 24