ਵਿਦਿਆਰਥਣਾਂ ਨੇ ਧਨਕ-2026 ਦੀਵਾਲੀ ਕਾਰਨੀਵਾਲ ’ਚ ਪਹਿਲਾ ਸਥਾਨ ਮੱਲਿਆ
ਬਾਘਾ ਪੁਰਾਣਾ, 3 ਨਵੰਬਰ (ਟਿੰਕੂ ਕਾਠਪਾਲ)-ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਦੀਆਂ ਵਿਦਿਆਰਥਣਾਂ ਨੇ ਸੀ. ਟੀ.
ਸ
ਸਕੂਲ ਦੇ ਪ੍ਰਿੰਸੀਪਲ ਵਿਦਿਆਰਥੀਆਂ ਨਾਲ
04-11-2026
ਬਾਘਾ ਪੁਰਾਣਾ, 3 ਨਵੰਬਰ (ਟਿੰਕੂ ਕਾਠਪਾਲ)-ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਦੀਆਂ ਵਿਦਿਆਰਥਣਾਂ ਨੇ ਸੀ.ਟੀ. ਯੂਨੀਵਰਸਿਟੀ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਕਰਵਾਏ ਗਏ ਸ਼ਾਨਦਾਰ ਦੀਵਾਲੀ ਸਮਾਗਮ ‘ਧਨਕ-2026 : ਦਿ ਗ੍ਰੈਂਡ ਦੀਵਾਲੀ ਕਾਰਨੀਵਾਲ’ ਵਿਚ ਆਪਣੀ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀ ਰਾਹੀਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸਮਾਗਮ ’ਚ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੇ ਹੋਏ ਗਿੱਧੇ ਅਤੇ ਭੰਗੜੇ ਦੀ ਬਿਹਤਰੀਨ ਪੇਸ਼ਕਾਰੀ ਕੀਤੀ ਅਤੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਸਮਾਗਮ ’ਚ ਬਰਨਾਲਾ, ਮੋਗਾ, ਲੁਧਿਆਣਾ ਅਤੇ ਫ਼ਿਰੋਜ਼ਪੁਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਨਾਮਵਰ ਸਕੂਲਾਂ ਨੇ ਸ਼ਮੂਲੀਅਤ ਕੀਤੀ। ਸਖ਼ਤ ਮੁਕਾਬਲੇ ਦੌਰਾਨ ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਬਿਹਤਰੀਨ ਤਾਲਮੇਲ ਸਦਕਾ ਪਹਿਲਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਪੰਜਾਬੀ ਲੋਕ-ਨਾਚਾਂ ਦੀ ਖ਼ੂਬਸੂਰਤੀ ਨੂੰ ਬਾਖ਼ੂਬੀ ਪੇਸ਼ ਕੀਤਾ। ਇਸ ਪੇਸ਼ਕਾਰੀ ਵਿਚ ਤਲਵੀਨ ਕੌਰ, ਗੁਰਰੇਹਮਤ ਕੌਰ, ਖ਼ੁਸ਼ਬੂ, ਯੋਗਤਾ, ਦ੍ਰਿਸ਼ਟੀ, ਜਸਮੀਤ ਕੌਰ, ਜਸਮੀਤ ਕੌਰ, ਜਸਨੂਰ ਕੌਰ ਬਰਾੜ, ਗੁਰਮੀਤ ਕੌਰ, ਕਿਰਤਦੀਪ ਕੌਰ ਬਰਾੜ ਅਤੇ ਮਨਵੀਰ ਕੌਰ ਬਰਾੜ ਨੇ ਭਾਗ ਲਿਆ। ਵਿਦਿਆਰਥਣਾਂ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਵਿਚ ਅਧਿਆਪਕਾ ਸ੍ਰੀਮਤੀ ਅੰਜਲੀ ਸ਼ਰਮਾ ਅਤੇ ਅਧਿਆਪਕ ਅਵਤਾਰ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ। ਇਸ ਮੌਕੇ ਸਕੂਲ ਦੇ ਚੇਅਰਮੈਨ ਨਰ ਸਿੰਘ ਬਰਾੜ ਨੇ ਵਿਦਿਆਰਥਣਾਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਇਹ ਸਮੁੱਚੇ ਸਕੂਲ ਲਈ ਬੇਹੱਦ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸਭਿਆਚਾਰਕ ਅਤੇ ਰਚਨਾਤਮਿਕ ਗਤੀਵਿਧੀਆਂ ਵਿਚ ਭਾਗ ਲੈਣਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ। ਸਕੂਲ ਦੇ ਪ੍ਰਿੰਸੀਪਲ ਬਾਇਜੂ ਵਿਜੇ ਨੇ ਵੀ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਅਧਿਆਪਕਾਂ ਦੀ ਮਿਹਨਤ ਅਤੇ ਯੋਗ ਅਗਵਾਈ ਦੀ ਸ਼ਲਾਘਾ ਕੀਤੀ। ।