ਝਿੰਜਰ ਅੱਜ ਕਰਨਗੇ ਯੂਥ ਵਰਕਰਾਂ ਅਤੇ ਆਗੂਆਂ ਨਾਲ ਯੂਥ ਮਿਲਣੀ-ਸਨੀ ਗਿੱਲ
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਹਲਕਿਆਂ ’ਚ ਯੂਥ ਮਿਲਣੀਆਂ ਕਰ ਕੇ ਯੂਥ ਵਰਕਰਾਂ ਨੂੰ ਚੋਣਾਂ ਸਬੰਧੀ ਨਿਰਦੇਸ਼ ਦੇਣ ਦੇ ਨਾਲ ਉਤਸ਼ਾਹਿਤ ਵੀ ਕਰ ਰਹੇ ਹਨ। ਉਸੇ ਕੜੀ ਤਹਿਤ ਅੱਜ 4 ਨਵੰਬਰ ਦਿਨ ਬੁੱਧਵਾਰ ਨੂੰ ਮੋਗਾ ਫ਼ਿਰੋਜ਼ਪੁਰ ਰੋਡ ‘ਤੇ ਵਿੰਡਸਰ ਪੈਲੇਸ ਨੇੜੇ ਜਥੇਦਾਰ ਤੋਤਾ ਸਿੰਘ ਦੀ ਕੋਠੀ ਦੇ ਸਥਾਨ ਦੁਪਹਿਰ 12:30 ਵਜੇ ਦੇ ਕਰੀਬ ਲੋਕ ਮਿਲਣੀ ਕਰਨਗੇ।
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਹਲਕਿਆਂ ’ਚ ਯੂਥ ਮਿਲਣੀਆਂ ਕਰ ਕੇ ਯੂਥ ਵਰਕਰਾਂ ਨੂੰ ਚੋਣਾਂ ਸਬੰਧੀ ਨਿਰਦੇਸ਼ ਦੇਣ ਦੇ ਨਾਲ ਉਤਸ਼ਾਹਿਤ ਵੀ ਕਰ ਰਹੇ ਹਨ। ਉਸੇ ਕੜੀ ਤਹਿਤ ਅੱਜ 4 ਨਵੰਬਰ ਦਿਨ ਬੁੱਧਵਾਰ ਨੂੰ ਮੋਗਾ ਫ਼ਿਰੋਜ਼ਪੁਰ ਰੋਡ ‘ਤੇ ਵਿੰਡਸਰ ਪੈਲੇਸ ਨੇੜੇ ਜਥੇਦਾਰ ਤੋਤਾ ਸਿੰਘ ਦੀ ਕੋਠੀ ਦੇ ਸਥਾਨ ਦੁਪਹਿਰ 12:30 ਵਜੇ ਦੇ ਕਰੀਬ ਲੋਕ ਮਿਲਣੀ ਕਰਨਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਯੂਥ ਅਕਾਲੀ ਦਲ ਆਪਣੀ ਅਹਿਮ ਭੂਮਿਕਾ ਨਿਭਾਏਗਾ ਅਤੇ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਤਿੰਨ ਵਾਰ ਵਿਧਾਇਕ ਬਣੇ ਰਮਿੰਦਰ ਸਿੰਘ ਆਵਲਾ ਦੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ ਅਤੇ ਚੋਣਾਂ ਤੋਂ ਪਹਿਲਾਂ ਹੋਰ ਵੀ ਆਗੂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਨਗੇ।