03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਬੀ.ਕੇ.ਯੂ. ਏਕਤਾ ਉਗਰਾਹਾਂ ਖੋਸਾ ਪਾਂਡੋ ਦੀ ਮੀਟਿੰਗ ਪ੍ਰਧਾਨ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ

ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਕਮੇਟੀ ਖੋਸਾ ਪਾਂਡੋ ਦੀ ਮੀਟਿੰਗ ਇਕਾਈ ਪ੍ਰਧਾਨ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿਚ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ, ਬਲਾਕ ਮੋਗਾ-2 ਦੇ ਪ੍ਰਧਾਨ ਇਕਬਾਲ ਸਿੰਘ ਸਿੰਘਾਂਵਾਲਾ, ਮੀਤ ਪ੍ਰਧਾਨ ਸੁਖਜੀਤ ਸਿੰਘ ਲੰਢੇਕੇ ਅਤੇ ਬਲਾਕ ਜਰਨਲ ਸਕੱਤਰ ਜਸਵਿੰਦਰ ਸਿੰਘ ਘੱਲ ਕਲਾਂ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ।

Ad Position 21
No active advertisement
ਪਿੰਡ ਖੋਸਾ ਪਾਂਡੋ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਗੂ ਇਕਬਾਲ ਸਿੰਘ ਸਿੰਘਾਂਵਾਲਾ। ਤਸਵੀਰ : ਹਰਜੀਤ ਸਿੰਘ 04-11-2026
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਕਮੇਟੀ ਖੋਸਾ ਪਾਂਡੋ ਦੀ ਮੀਟਿੰਗ ਇਕਾਈ ਪ੍ਰਧਾਨ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿਚ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ, ਬਲਾਕ ਮੋਗਾ-2 ਦੇ ਪ੍ਰਧਾਨ ਇਕਬਾਲ ਸਿੰਘ ਸਿੰਘਾਂਵਾਲਾ, ਮੀਤ ਪ੍ਰਧਾਨ ਸੁਖਜੀਤ ਸਿੰਘ ਲੰਢੇਕੇ ਅਤੇ ਬਲਾਕ ਜਰਨਲ ਸਕੱਤਰ ਜਸਵਿੰਦਰ ਸਿੰਘ ਘੱਲ ਕਲਾਂ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੱਸਿਆ ਕਿ ਜੋ ਪੰਜਾਬ ਸਰਕਾਰ ਵਲੋਂ ਨਵੀਂ ਪੰਜਾਬ ਕਿਸਾਨ ਕਰੈਡਿਟ ਕਾਰਡ ਕੇ.ਸੀ.ਸੀ. ਨੀਤੀ 2026 ਲੈ ਕੇ ਆਈ ਹੈ, ਇਸ ਨੀਤੀ ਤਹਿਤ ਸਹਿਕਾਰੀ ਸਭਾਵਾਂ ਵਿਚ ਕਿਸਾਨਾਂ ਉੱਪਰ ਬਹੁਤ ਸਾਰੀਆਂ ਕਿਸਾਨ ਵਿਰੋਧੀ ਸ਼ਰਤਾਂ ਮੜ੍ਹੀਆਂ ਜਾ ਰਹੀਆਂ। ਇਨ੍ਹਾਂ ਨਵੇਂ ਹੁਕਮਾਂ ਅਨੁਸਾਰ ਜਿਨ੍ਹਾਂ ਕਿਸਾਨਾਂ ਦਾ ਸਹਿਕਾਰੀ ਸਭਾਵਾਂ ਤੋਂ 2 ਲੱਖ ਤੋਂ ਵੱਧ ਕਰਜ਼ਾ ਹੋਵੇਗਾ, ਉਨ੍ਹਾਂ ਦੀ ਜ਼ਮੀਨ ਬੈਂਕ ਕੋਲ ਗਿਰਵੀ ਰੱਖਣੀ ਪਵੇਗੀ ਅਤੇ ਜੋ ਕਿਸਾਨ ਸਹਿਕਾਰੀ ਬੈਂਕਾਂ ਤੋਂ ਬਿਨਾਂ ਹੋਰ ਬੈਂਕਾਂ ਤੋਂ ਵੀ ਕਰਜ਼ਾ ਲੈਣਗੇ, ਸਹਿਕਾਰੀ ਬੈਂਕ ਵਲੋਂ ਉਨ੍ਹਾਂ ਤੋਂ ਵਿਆਜ ਦੀ ਦਰ 4 ਫ਼ੀਸਦੀ ਦੀ ਥਾਂ 11 ਫ਼ੀਸਦੀ ਕਰਨ ਦੀ ਵਿਵਸਥਾ ਸਰਕਾਰ ਵਲੋਂ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਹੀ 30 ਸਤੰਬਰ ਅਤੇ 31 ਮਾਰਚ ਤੋਂ ਬਾਅਦ ਕਰਜ਼ਾ ਮੋੜਨ ਵਾਲਿਆਂ ਨੂੰ ਵਿਆਜ ‘ਤੇ ਵਿਆਜ ਵੀ ਦੇਣਾ ਪਿਆ ਕਰੇਗਾ। ਜਥੇਬੰਦੀ ਮੰਗ ਕਰਦੀ ਹੈ ਕਿ ਸਰਕਾਰ ਵਲੋਂ ਲਿਆਂਦੀ ਜਾ ਰਹੀ ਇਹ ਕਿਸਾਨ ਵਿਰੋਧੀ ਨੀਤੀ ਵਾਪਸ ਲਈ ਜਾਵੇ। ਆਗੂਆਂ ਨੇ ਇਹ ਵੀ ਦੱਸਿਆ ਕਿ ਅੱਜ ਪਿੰਡ ਖੋਸਾ ਪਾਂਡੋ ਵਿਖੇ ਨਵੀਂ ਦਸ ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ ਹੈ ਜਿਸ ਵਿਚ ਪ੍ਰਧਾਨ ਸੁਰਿੰਦਰ ਸਿੰਘ, ਮੀਤ ਪ੍ਰਧਾਨ ਪ੍ਰੇਮ ਸਿੰਘ, ਸਕੱਤਰ ਸੁਮਿੱਤਰ ਸਿੰਘ, ਸਹਾਇਕ ਸਕੱਤਰ ਜਸਪ੍ਰੀਤ ਸਿੰਘ, ਖ਼ਜ਼ਾਨਚੀ ਸੁਖਵਿੰਦਰ ਸਿੰਘ ਅਤੇ ਸਲਾਹਕਾਰ ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਸੇਵ ਸਿੰਘ, ਅਵਤਾਰ ਸਿੰਘ, ਪ੍ਰਗਟ ਸਿੰਘ ਹੋਣਗੇ। ਅੱਜ ਦੀ ਮੀਟਿੰਗ ਵਿਚ ਉਕਤ ਬਿਨਾਂ ਹੋਰ ਵੀ ਬਹੁਤ ਸਾਰੇ ਕਿਸਾਨ ਸਾਥੀ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ’ਚ ਅੰਤਰਰਾਸ਼ਟਰੀ ਜੈਵਮੰਡਲ ਰਾਖਵੇਂ ਖੇਤਰ ਦਿਵਸ ਮੌਕੇ ਸਮਾਗਮ ਅਗਲੀ ਖ਼ਬਰ ਭੱਜ-ਦੌੜ ਭਰੀ ਜ਼ਿੰਦਗੀ ’ਚ ਚੰਗੀ ਸਿਹਤ ਲਈ ਸਮਾਂ ਕੱਢਣਾ ਵੀ ਜ਼ਰੂਰੀ-ਡਾ. ਅਰੋੜਾ ਓਲੰਪੀਆ ਜਿਮ ਦਾ ਵਿਧਾਇਕ ਵਲੋਂ ਉਦਘਾਟਨ
Ad Position 24