ਤਿਉਹਾਰਾਂ ਦੇ ਮੱਦੇਨਜ਼ਰ ਟਰੈਫ਼ਿਕ ਦੀ ਉਲੰਘਣਾ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਸੁਖਮੰਦਰ ਸਿੰਘ ਟਰੈਫ਼ਿਕ ਇੰਚਾਰਜ
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਅੰਦਰ ਭੀੜ ਦਾ ਹੋਣਾ ਸੁਭਾਵਿਕ ਤੌਰ ‘ਤੇ ਹੈ ਕਿਉਂਕਿ ਸ਼ਹਿਰ ਤੋਂ ਖ਼ਰੀਦਦਾਰੀ ਕਰਨ ਲਈ ਪਿੰਡਾਂ ਤੋਂ ਵੀ ਲੋਕ ਆਉਂਦੇ ਹਨ। ਇਸ ਲਈ ਟਰੈਫ਼ਿਕ ਸਮੱਸਿਆ ਬਣ ਜਾਂਦੀ ਹੈ ਪਰ ਟਰੈਫ਼ਿਕ ਸਮੱਸਿਆ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਟਰੈਫ਼ਿਕ ਪੁਲਿਸ ਮੋਗਾ ਵਲੋਂ ਚੰਗੇ ਪ੍ਰਬੰਧ ਕੀਤੇ ਗਏ ਹਨ ਪਰ ਇਸ ਦੇ ਬਾਵਜੂਦ ਟਰੈਫ਼ਿਕ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਕਿਸੇ ਹੱਦ ਤੱਕ ਬਖ਼ਸ਼ਿਆ ਨਹੀਂ ਜਾਵੇਗਾ।
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਅੰਦਰ ਭੀੜ ਦਾ ਹੋਣਾ ਸੁਭਾਵਿਕ ਤੌਰ ‘ਤੇ ਹੈ ਕਿਉਂਕਿ ਸ਼ਹਿਰ ਤੋਂ ਖ਼ਰੀਦਦਾਰੀ ਕਰਨ ਲਈ ਪਿੰਡਾਂ ਤੋਂ ਵੀ ਲੋਕ ਆਉਂਦੇ ਹਨ। ਇਸ ਲਈ ਟਰੈਫ਼ਿਕ ਸਮੱਸਿਆ ਬਣ ਜਾਂਦੀ ਹੈ ਪਰ ਟਰੈਫ਼ਿਕ ਸਮੱਸਿਆ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਟਰੈਫ਼ਿਕ ਪੁਲਿਸ ਮੋਗਾ ਵਲੋਂ ਚੰਗੇ ਪ੍ਰਬੰਧ ਕੀਤੇ ਗਏ ਹਨ ਪਰ ਇਸ ਦੇ ਬਾਵਜੂਦ ਟਰੈਫ਼ਿਕ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਕਿਸੇ ਹੱਦ ਤੱਕ ਬਖ਼ਸ਼ਿਆ ਨਹੀਂ ਜਾਵੇਗਾ। ਇਹ ਪ੍ਰਗਟਾਵਾ ਸਿਟੀ ਮੋਗਾ ਦੇ ਟਰੈਫ਼ਿਕ ਇੰਚਾਰਜ ਸੁਖਮੰਦਰ ਸਿੰਘ ਨੇ ‘ਅਜੀਤ’ ਨਾਲ ਵਿਸ਼ੇਸ਼ ਤੌਰ ‘ਤੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਟਰੈਫ਼ਿਕ ਪੁਲਿਸ ਹਰ ਜਗ੍ਹਾ ‘ਤੇ ਤਾਇਨਾਤ ਹੈ ਤੇ ਟਰੈਫ਼ਿਕ ਨੂੰ ਸੁਚੱਜੇ ਢੰਗ ਨਾਲ ਚਲਾ ਰਹੀ ਹੈ ਤਾਂ ਕਿ ਆਉਣ ਜਾਣ ਵਾਲੇ ਲੋਕਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਪਰ ਅਕਸਰ ਵੇਖਿਆ ਜਾਂਦਾ ਹੈ ਕਿ ਕੁਝ ਲੋਕ ਟਰੈਫ਼ਿਕ ਸਮੱਸਿਆ ਵਿਚ ਆਪੋ ਆਪਣੇ ਵਹੀਕਲ ਨਿਯਮਾਂ ਤੋਂ ਪਾਸੇ ਹੋ ਕੇ ਖੜ੍ਹਾਉਂਦੇ ਜਾਂ ਚਲਾਉਂਦੇ ਹਨ, ਉਨ੍ਹਾਂ ਲੋਕਾਂ ਨੂੰ ਅਪੀਲ ਹੈ ਕਿ ਟਰੈਫ਼ਿਕ ਸਮੱਸਿਆ ਦੀ ਪਾਲਣਾ ਹਰ ਹਾਲਤ ਵਿਚ ਕੀਤੀ ਜਾਵੇ।