04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਐਸ.ਡੀ.ਐਮ. ਜੌਹਲ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਕਿਸ਼ਨਪੁਰਾ ਕਲਾਂ, 4 ਨਵੰਬਰ (ਅਮੋਲਕ ਸਿੰਘ ਕਲਸੀ)- ਪੰਜਾਬ ’ਚ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਬ-ਡਵੀਜ਼ਨ ਧਰਮਕੋਟ ਦੇ ਐਸ.

Ad Position 21
No active advertisement
ਅਜੀਤ ਡੈਸਕ 05-11-2026
ਕਿਸ਼ਨਪੁਰਾ ਕਲਾਂ, 4 ਨਵੰਬਰ (ਅਮੋਲਕ ਸਿੰਘ ਕਲਸੀ)- ਪੰਜਾਬ ’ਚ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਬ-ਡਵੀਜ਼ਨ ਧਰਮਕੋਟ ਦੇ ਐਸ.ਡੀ . ਐਮ. ਗੁਰਵਿੰਦਰ ਸਿੰਘ ਜੌਹਲ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਇਸ ਦੀ ਸੁਚੱਜੀ ਸੰਭਾਲ ਕਰਨ ਦਾ ਸੱਦਾ ਦਿੱਤਾ ਹੈ। ਐਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ ਨੇ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨ ਅਤੇ ਖੇਤੀਬਾੜੀ ਵਿਭਾਗ ਵਲੋਂ ਸੁਝਾਈਆਂ ਜਾ ਰਹੀਆਂ ਤਕਨੀਕਾਂ ਨੂੰ ਅਪਣਾਉਣ। ਉਨ੍ਹਾਂ ਪਰਾਲੀ ਦੀ ਸੰਭਾਲ ਲਈ ਵਰਤੀਆਂ ਜਾ ਰਹੀਆਂ ਵੱਖ-ਵੱਖ ਖੇਤੀ ਮਸ਼ੀਨਾਂ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਐਸ.ਡੀ.ਐਮ. ਜੌਹਲ ਨੇ ਸਪੱਸ਼ਟ ਕੀਤਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖ਼ਿਲਾਫ਼ ਪੁਲਿਸ ਕੇਸ ਦਰਜ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸੰਬੰਧਿਤ ਕਿਸਾਨਾਂ ਦੇ ਜ਼ਮੀਨੀ ਰਿਕਾਰਡ ’ਚ ਰੈੱਡ ਐਂਟਰੀਆਂ ਵੀ ਕੀਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਫ਼ੀਲਡ ਸਕੂਲ ’ਚ ਮੁਫ਼ਤ ਸਹਾਇਕ ਉਪਕਰਨ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਵਲੋਂ ਦਿੱਲੀ ਯੂਨੀਵਰਸਿਟੀ ਨਾਲ ਅਕਾਦਮਿਕ ਸਾਂਝ
Ad Position 24