04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲਿਆ ਖੇਡਾਂ ਦਾ ਹੁਲਾਰਾ, 20 ਹਾਟਸਪਾਟ ਖੇਤਰਾਂ ’ਚ ਖੇਡ ਮੁਕਾਬਲੇ ਸ਼ੁਰੂ

ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)- ਜ਼ਿਲ੍ਹਾ ਮੋਗਾ ’ਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕ ਲਹਿਰ ’ਚ ਬਦਲਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖ਼ਤ ਰੋਕਥਾਮ ਕਾਰਵਾਈ ਦੇ ਨਾਲ-ਨਾਲ ਉਸਾਰੂ ਅਤੇ ਸਿਹਤਮੰਦ ਗਤੀਵਿਧੀਆਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ 60 ਰੋਜ਼ਾ ਵਿਸ਼ੇਸ਼ ਮੁਹਿੰਮ ਅਧੀਨ ਜ਼ਿਲ੍ਹੇ ਦੇ 20 ਨਸ਼ਾ ਪ੍ਰਭਾਵਿਤ ਹਾਟਸਪਾਟ ਖੇਤਰਾਂ ਵਿਚ ਵੱਖ-ਵੱਖ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ ਹਨ।

Ad Position 21
No active advertisement
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਉਂਦੇ ਹੋਏ ਅਧਿਕਾਰੀ। ਤਸਵੀਰ : ਜਸਪਾਲ ਸਿੰਘ ਬੱਬੀ 05-11-2026
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)- ਜ਼ਿਲ੍ਹਾ ਮੋਗਾ ’ਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕ ਲਹਿਰ ’ਚ ਬਦਲਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖ਼ਤ ਰੋਕਥਾਮ ਕਾਰਵਾਈ ਦੇ ਨਾਲ-ਨਾਲ ਉਸਾਰੂ ਅਤੇ ਸਿਹਤਮੰਦ ਗਤੀਵਿਧੀਆਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ 60 ਰੋਜ਼ਾ ਵਿਸ਼ੇਸ਼ ਮੁਹਿੰਮ ਅਧੀਨ ਜ਼ਿਲ੍ਹੇ ਦੇ 20 ਨਸ਼ਾ ਪ੍ਰਭਾਵਿਤ ਹਾਟਸਪਾਟ ਖੇਤਰਾਂ ਵਿਚ ਵੱਖ-ਵੱਖ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ ਹਨ। ਇਨ੍ਹਾਂ ਮੁਕਾਬਲਿਆਂ ਦੇ ਪਹਿਲੇ ਦਿਨ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਕਾਨੂੰਨੀ ਕਾਰਵਾਈ ਤੱਕ ਸੀਮਤ ਨਹੀਂ ਰੱਖਿਆ ਜਾ ਸਕਦਾ, ਸਗੋਂ ਇਸ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਿਹਤਮੰਦ, ਸੁਰੱਖਿਅਤ ਅਤੇ ਸਕਾਰਾਤਮਿਕ ਮਾਹੌਲ ਮੁਹੱਈਆ ਕਰਵਾਉਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਮੁੱਖ ਮਕਸਦ ਨਸ਼ਿਆਂ ਦੀ ਸਪਲਾਈ ਅਤੇ ਵਿੱਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਿਆਂ ਦੀ ਮੰਗ ਨੂੰ ਘਟਾਉਣਾ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਬਚਾਉਣਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੁੜ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ। ਜ਼ਿਲ੍ਹਾ ਖੇਡ ਅਫ਼ਸਰ ਮੋਗਾ ਮੈਡਮ ਨਵਦੀਪ ਜਿੰਦਲ ਨੇ ਦੱਸਿਆ ਕਿ ਅੱਜ ਕੋਟ ਈਸੇ ਖਾਂ ਦੇ ਨੂਰਪੁਰ ਹਕੀਮਾਂ ਅਤੇ ਮਦਾਰਪੁਰ ਵਿਖੇ ਕ੍ਰਿਕਟ, ਮੋਗਾ ਦੇ ਘੱਲ ਕਲਾਂ ਵਿਖੇ ਐਥਲੈਟਿਕਸ, ਪੱਤੋ ਹੀਰਾ ਸਿੰਘ ਅਤੇ ਮਾਣੂੰਕੇ ਵਿਖੇ ਕਬੱਡੀ, ਬਾਘਾ ਪੁਰਾਣਾ ਦੇ ਘੋਲੀਆ ਕਲਾਂ ਵਿਖੇ ਕਬੱਡੀ ਅਤੇ ਰਾਜੇਆਣਾ ਵਿਖੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਵੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਖੇਡ ਮੁਕਾਬਲੇ ਜਾਰੀ ਰਹਿਣਗੇ। ਇਸ ਦਿਨ ਧਰਮਕੋਟ ਅਤੇ ਕੋਟ ਈਸੇ ਖਾਂ ਖੇਤਰਾਂ ਵਿਚ ਵਾਲੀਬਾਲ ਅਤੇ ਕ੍ਰਿਕਟ, ਮੋਗਾ ਦੇ ਦੌਲਤਪੁਰਾ ਵਿਖੇ ਬੈਡਮਿੰਟਨ, ਨਿਹਾਲ ਸਿੰਘ ਵਾਲਾ ਦੇ ਰਾਮਾ ਅਤੇ ਗਗੜਾ ਵਿਖੇ ਕਬੱਡੀ, ਮਦਾਰਪੁਰ ਵਿਖੇ ਵਾਲੀਬਾਲ, ਘੱਲ ਕਲਾਂ ਵਿਖੇ ਐਥਲੈਟਿਕਸ, ਪੱਤੋ ਹੀਰਾ ਸਿੰਘ ਅਤੇ ਮਾਣੂੰਕੇ ਵਿਖੇ ਕਬੱਡੀ, ਬਾਘਾ ਪੁਰਾਣਾ ਦੇ ਘੋਲੀਆ ਕਲਾਂ ਵਿਖੇ ਕਬੱਡੀ, ਰਾਜੇਆਣਾ ਵਿਖੇ ਫੁੱਟਬਾਲ ਅਤੇ ਕੋਟ ਈਸੇ ਖਾਂ ਦੇ ਚੂਹੜਚੱਕ ਵਿਖੇ ਵਾਲੀਬਾਲ ਦੇ ਮੁਕਾਬਲੇ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਢਿੱਲਵਾਂ ਕਲਾਂ ਤੋਂ 7.54 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਰਿਵਾਈਵਿੰਗ ਗਰੀਨ ਰੈਵੋਲਿਊਸ਼ਨ ਸੈੱਲ ਵਲੋਂ ਸਰਵਿਸ ਪ੍ਰੋਵਾਈਡਰ ਦੀ ਟਰੇਨਿੰਗ ਕਰਵਾਈ
Ad Position 24