06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਰਾਹੁਲ ਗਾਂਧੀ ਦੀ ਰੈਲੀ ਨੇ ਬੰਨ੍ਹਿਆ ਪੰਜਾਬ ’ਚ ਕਾਂਗਰਸ ਸਰਕਾਰ ਆਉਣ ਦਾ ਮੁੱਢ-ਆਹਲੂਵਾਲੀਆ

ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸੰਗਰੂਰ ਵਿਚ ਕਾਂਗਰਸ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਆਗਾਜ਼ ਕਰ ਲਿਆ ਹੈ ਅਤੇ ਕੁੱਲ ਹਿੰਦ ਕਾਂਗਰਸ ਦੇ ਕੌਮੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਕੀਤੀ ਰੈਲੀ ਨੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹ ਦਿੱਤਾ ਹੈ ਅਤੇ ਸੂਬੇ ਦੇ ਲੋਕ ਹੁਣ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ ਕਿਉਂਕਿ ਉਨ੍ਹਾਂ ਨੇ ‘ਆਪ’ ਸਰਕਾਰ ਵਲੋਂ ਬਦਲਾਅ ਦੇ ਰੂਪ ’ਚ ਲਿਆਂਦੀ ‘ਆਪ’ ਸਰਕਾਰ ਦਾ ਹਾਲ ਵੇਖ ਲਿਆ ਹੈ ਕਿ ਕਿਵੇਂ ਸੂਬਾ ਅੱਜ ਬਦ-ਅਮਨੀ ਦਾ ਸ਼ਿਕਾਰ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਤੇ ਮੋਗਾ ਹਲਕੇ ਤੋਂ ਸੰਭਾਵੀ ਉਮੀਦਵਾਰ ਲਾਭ ਸਿੰਘ ਆਹਲੂਵਾਲੀਆ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਲਾਭ ਸਿੰਘ ਆਹਲੂਵਾਲੀਆ ਸੰਗਰੂਰ ਵਿਖੇ ਰਾਹੁਲ ਗਾਂਧੀ ਨਾਲ ਸਟੇਜ ’ਤੇ ਬਿਰਾਜਮਾਨ। ਅਜੀਤ ਤਸਵੀਰ 06-11-2026
ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸੰਗਰੂਰ ਵਿਚ ਕਾਂਗਰਸ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਆਗਾਜ਼ ਕਰ ਲਿਆ ਹੈ ਅਤੇ ਕੁੱਲ ਹਿੰਦ ਕਾਂਗਰਸ ਦੇ ਕੌਮੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਕੀਤੀ ਰੈਲੀ ਨੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹ ਦਿੱਤਾ ਹੈ ਅਤੇ ਸੂਬੇ ਦੇ ਲੋਕ ਹੁਣ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ ਕਿਉਂਕਿ ਉਨ੍ਹਾਂ ਨੇ ‘ਆਪ’ ਸਰਕਾਰ ਵਲੋਂ ਬਦਲਾਅ ਦੇ ਰੂਪ ’ਚ ਲਿਆਂਦੀ ‘ਆਪ’ ਸਰਕਾਰ ਦਾ ਹਾਲ ਵੇਖ ਲਿਆ ਹੈ ਕਿ ਕਿਵੇਂ ਸੂਬਾ ਅੱਜ ਬਦ-ਅਮਨੀ ਦਾ ਸ਼ਿਕਾਰ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਤੇ ਮੋਗਾ ਹਲਕੇ ਤੋਂ ਸੰਭਾਵੀ ਉਮੀਦਵਾਰ ਲਾਭ ਸਿੰਘ ਆਹਲੂਵਾਲੀਆ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਸ਼ਾਂਤੀ ਤੇ ਵਿਕਾਸ ਲਿਆਉਣ ਲਈ ਕਾਂਗਰਸ ਪਾਰਟੀ ਦੀ ਸਰਕਾਰ ਬੇਹੱਦ ਜ਼ਰੂਰੀ ਹੈ ਅਤੇ ਉਹ ਸੰਗਰੂਰ ਰੈਲੀ ਵਿਚ ਮੋਗਾ ਤੋਂ ਕਾਫ਼ਲਿਆਂ ਦੇ ਰੂਪ ਵਿਚ ਪੁੱਜੇ ਅਤੇ ਸੰਗਰੂਰ ਰੈਲੀ ਲਈ ਉਨ੍ਹਾਂ ਦੇ ਸਮਰਥਕਾਂ ’ਚ ਵੱਡਾ ਉਤਸ਼ਾਹ ਸੀ ਅਤੇ ਉਹ ਹੁਣ ਉਨ੍ਹਾਂ ਨੂੰ ਮੋਗਾ ਹਲਕੇ ਤੋਂ ਵਿਧਾਇਕ ਦੇ ਰੂਪ ਵਿਚ ਵੇਖਣਾ ਚਾਹੁੰਦੇ ਹਨ ਅਤੇ ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜਦੀ ਹੈ ਤਾਂ ਉਹ ਯਕੀਨਨ ਜਿੱਤ ਪ੍ਰਾਪਤ ਕਰ ਕੇ ਹਲਕਾ ਮੋਗਾ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਉਨ੍ਹਾਂ ਨਾਲ ਰਵੇਲ ਸਿੰਘ ਫ਼ੌਜੀ, ਜਗਤਾਰ ਸਿੰਘ ਚੁੱਪਕੀਤੀ, ਗੋਰਾ ਆਹਲੂਵਾਲੀਆ, ਅਜੀਤਪਾਲ ਸਿੰਘ, ਲਾਭ ਸਿੰਘ ਜੌਹਲ ਧੱਲੇਕੇ, ਬਲਬੀਰ ਜੈਦਕਾ, ਸੁਖਪ੍ਰੀਤ ਬੌਬੀ ਸਲੀਣਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਪ੍ਰਮੋਸ਼ਨ ਸੈੱਲ ਦੇ ਡਾਇਰੈਕਟਰ ਨਾਲ ਅਹਿਮ ਮੀਟਿੰਗ ਯੋਗ ਸਟੇਸ਼ਨ ਦੇ ਕੇ ਪ੍ਰਮੋਟ ਅਧਿਆਪਕਾਂ... ਅਗਲੀ ਖ਼ਬਰ ਕੈਲਗਰੀ ’ਚ ਡਾ. ਸਾਧੂ ਰਾਮ ਲੰਗੇਆਣਾ ਨਾਲ ਸਾਹਿਤਕ ਸੰਵਾਦ ਰਚਾਇਆ
Ad Position 24