18 ਨੂੰ ਪੱਕੇ ਮੋਰਚੇ ’ਚ ਤਨਦੇਹੀ ਨਾਲ ਸ਼ਮੂਲੀਅਤ ਕਰਾਂਗੇ- ਤਾਲਮੇਲ ਕਮੇਟੀ ਮੋਗਾ
ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਜ਼ਿਲ੍ਹਾ ਮੋਗਾ ਦੀ ਮੀਟਿੰਗ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਹੋਈ। ਮੀਟਿੰਗ ਦੀ ਪ੍ਰਧਾਨਗੀ ਭਜਨ ਸਿੰਘ ਗਿੱਲ ਨੇ ਕੀਤੀ।
ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਜ਼ਿਲ੍ਹਾ ਮੋਗਾ ਦੀ ਮੀਟਿੰਗ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਹੋਈ। ਮੀਟਿੰਗ ਦੀ ਪ੍ਰਧਾਨਗੀ ਭਜਨ ਸਿੰਘ ਗਿੱਲ ਨੇ ਕੀਤੀ। ਇਸ ਮੀਟਿੰਗ ਵਿਚ ਜਗਦੀਸ਼ ਸਿੰਘ ਚਾਹਲ ਕਨਵੀਨਰ, ਦਲਜੀਤ ਸਿੰਘ ਭੁੱਲਰ, ਭੁਪਿੰਦਰ ਸਿੰਘ ਸੇਖੋਂ, ਨਰੇਸ਼ ਕੁਮਾਰ, ਜਗਰੂਪ ਸਿੰਘ, ਗੁਰਮੇਲ ਸਿੰਘ ਮੰਡੀ ਬੋਰਡ, ਗੁਰਮੇਲ ਸਿੰਘ ਨਾਹਰ, ਮਨਜੀਤ ਸਿੰਘ ਧਰਮਕੋਟ, ਜੋਗਿੰਦਰ ਸਿੰਘ, ਕੁਲਬੀਰ ਸਿੰਘ ਢਿੱਲੋਂ, ਸੁਰਿੰਦਰ ਸਿੰਘ ਬਰਾੜ, ਰਜਿੰਦਰ ਸਿੰਘ ਰਿਆੜ, ਸੁਰਿੰਦਰ ਰਾਮ ਕੁੱਸਾ, ਸੁਰਜੀਤ ਸਿੰਘ ਗਗੜਾ, ਕੁਲਦੀਪ ਸਿੰਘ ਪੀ.ਐਸ.ਐਮ.ਐਸ., ਸੁਖਮੰਦਰ ਸਿੰਘ ਬਾਘਾ ਪੁਰਾਣਾ, ਗੁਰਸੇਵਕ ਸਿੰਘ, ਦਲਜੀਤ ਸਿੰਘ, ਰਾਮ ਕ੍ਰਿਸ਼ਨ, ਜਗਰਾਜ ਸਿੰਘ, ਦਰਸ਼ਨ ਲਾਲ, ਗੁਰਜੰਟ ਸਿੰਘ ਕੋਕਰੀ, ਬੂਟਾ ਸਿੰਘ ਭੱਟੀ, ਹਰੀ ਬਹਾਦਰ ਬਿੱਟੂ, ਚਮਨ ਲਾਲ ਸੰਗੇਲੀਆ, ਕੁਲਵੰਤ ਸਿੰਘ ਘਾਲੀ, ਬਲੌਰ ਸਿੰਘ ਘਾਲੀ, ਗਿਆਨ ਸਿੰਘ, ਗੁਰਚਰਨ ਕੌਰ ਆਦਿ ਆਗੂਆਂ ਨੇ ਭਾਗ ਲਿਆ। ਮੀਟਿੰਗ ਵਿਚ ਸ਼ਾਮਿਲ ਆਗੂਆਂ ਨੇ ਆਪਣੇ ਵਿਚਾਰ ਰੱਖਦਿਆਂ ਪੰਜਾਬ ਸਰਕਾਰ ਦੀ ਮੁਲਾਜ਼ਮ ਅਤੇ ਪੈਨਸ਼ਨਰਾਂ ਨੂੰ ਅਣਗੌਲਿਆ ਕਰਨ ਦੀ ਨੀਤੀ ਦੀ ਜ਼ੋਰਦਾਰ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਦੀ ਸਰਕਾਰ ਪਿਛਲੀਆਂ ਸਾਰੀਆਂ ਹੀ ਸਰਕਾਰਾਂ ਨਾਲੋਂ ਵੱਧ ਕੇ ਮੁਲਾਜ਼ਮਾਂ, ਮਜ਼ਦੂਰਾਂ, ਕਿਸਾਨਾਂ ਦੀ ਦੋਖੀ ਸਾਬਤ ਹੋਈ ਹੈ। ਇਸ ਸਰਕਾਰ ਨੇ ਕੋਈ ਵੀ ਕੰਮ ਨਹੀਂ ਕੀਤਾ। ਮੀਟਿੰਗ ’ਚ ਸਰਬਸੰਮਤੀ ਦੇ ਨਾਲ ਫ਼ੈਸਲਾ ਕੀਤਾ ਗਿਆ ਕਿ ਸਟੇਟ ਤਾਲਮੇਲ ਕਮੇਟੀ ਦੇ ਫ਼ੈਸਲਿਆਂ ਨੂੰ ਲਾਗੂ ਕਰਦੇ ਹੋਏ 18 ਨਵੰਬਰ ਨੂੰ ਲਾਏ ਜਾ ਰਹੇ ਪੱਕੇ ਮੋਰਚੇ ਵਿਚ ਮੋਗਾ ਜ਼ਿਲ੍ਹੇ ਵਲੋਂ ਤਨਦੇਹੀ ਨਾਲ ਸ਼ਮੂਲੀਅਤ ਕੀਤੀ ਜਾਵੇਗੀ।