07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪਟਾਕਿਆਂ ਦੀ ਵਰਤੋਂ ਤੋਂ ਗੁਰੇਜ਼ ਕਰਕੇ ਮਨਾਈ ਜਾਵੇ ਗਰੀਨ ਦੀਵਾਲੀ-ਪ੍ਰੋ. ਪਲਵਿੰਦਰ ਸਿੰਘ

ਕਿਸ਼ਨਪੁਰਾ ਕਲਾਂ, 6 ਨਵੰਬਰ (ਅਮੋਲਕ ਸਿੰਘ ਕਲਸੀ)-ਵਾਤਾਵਰਣ ਵਿਚ ਵਧ ਰਹੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਾਨੂੰ ਚਾਹੀਦਾ ਹੈ ਕਿ ਅਸੀਂ ਦੀਵਾਲੀ ਦੇ ਤਿਉਹਾਰ ਮੌਕੇ ਪਟਾਕਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰੀਏ ਅਤੇ ਆਪਣੇ ਬੱਚਿਆਂ ਨੂੰ ਵੀ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰੀਏ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਹ ਪ੍ਰਗਟਾਵਾ ਗੁਰੂ ਨਾਨਕ ਕਾਲਜ ਮੋਗਾ ਦੇ ਅਸਿਸਟੈਂਟ ਪ੍ਰੋ.

Ad Position 21
No active advertisement
ਅਜੀਤ ਡੈਸਕ 07-11-2026
ਕਿਸ਼ਨਪੁਰਾ ਕਲਾਂ, 6 ਨਵੰਬਰ (ਅਮੋਲਕ ਸਿੰਘ ਕਲਸੀ)-ਵਾਤਾਵਰਣ ਵਿਚ ਵਧ ਰਹੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਾਨੂੰ ਚਾਹੀਦਾ ਹੈ ਕਿ ਅਸੀਂ ਦੀਵਾਲੀ ਦੇ ਤਿਉਹਾਰ ਮੌਕੇ ਪਟਾਕਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰੀਏ ਅਤੇ ਆਪਣੇ ਬੱਚਿਆਂ ਨੂੰ ਵੀ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰੀਏ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਹ ਪ੍ਰਗਟਾਵਾ ਗੁਰੂ ਨਾਨਕ ਕਾਲਜ ਮੋਗਾ ਦੇ ਅਸਿਸਟੈਂਟ ਪ੍ਰੋ. ਪਲਵਿੰਦਰ ਸਿੰਘ ਕਿਸ਼ਨਪੁਰਾ ਕਲਾਂ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਤਿਉਹਾਰ ਹੈ, ਜਿਸ ਨੂੰ ਸਾਨੂੰ ਪਟਾਕੇ ਚਲਾਉਣ ਦੀ ਬਜਾਏ ਆਪਸੀ ਪਿਆਰ ਅਤੇ ਸਾਂਝ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਵਰਤੋਂ ਨਾਲ ਵਾਤਾਵਰਣ ਵਿਚ ਪ੍ਰਦੂਸ਼ਣ ਵਧਦਾ ਹੈ, ਜਿਸ ਦਾ ਸਿਹਤ ਅਤੇ ਵਾਤਾਵਰਣ ‘ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਸਾਨੂੰ ਖ਼ੁਦ ਪਟਾਕਿਆਂ ਦੀ ਵਰਤੋਂ ਤੋਂ ਬਚਣ ਦੇ ਨਾਲ-ਨਾਲ ਹੋਰਨਾਂ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨਾ ਚਾਹੀਦਾ ਹੈ। ਪ੍ਰੋ. ਪਲਵਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਰੀਨ ਦੀਵਾਲੀ ਮਨਾਉਣ ਲਈ ਅੱਗੇ ਆਉਣ ਅਤੇ ਆਪਣੇ ਪਰਿਵਾਰਾਂ ਤੇ ਬੱਚਿਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ-ਜੁਲ ਕੇ ਤਿਉਹਾਰ ਮਨਾਉਣੇ ਚਾਹੀਦੇ ਹਨ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਇਕ-ਦੂਜੇ ਨੂੰ ਤੋਹਫ਼ੇ ਦੇ ਕੇ, ਖ਼ੁਸ਼ੀਆਂ ਸਾਂਝੀਆਂ ਕਰਕੇ ਅਤੇ ਆਪਸੀ ਪਿਆਰ ਵਧਾ ਕੇ ਮਨਾਇਆ ਜਾਣਾ ਚਾਹੀਦਾ ਹੈ, ਨਾ ਕਿ ਪਟਾਕਿਆਂ ਦੀ ਵਰਤੋਂ ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਕੇ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ), ਮੋਗਾ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਿਚ ਵੱਡੇ ਆਗੂ ਜਲਦ ਕਰ ਰਹੇ ਹਨ ਘਰ ਵਾਪਸੀ-ਸਨੀ ਗਿੱਲ ਕਿਹਾ, 2027 ਦੀਆਂ ਚੋਣਾਂ ਵਿਚ ਸ਼ਾਨ ਨਾਲ ਬਣੇ...
Ad Position 24