ਮਾਈ ਭਾਰਤ ਵਲੋਂ ‘ਇਕ ਰਾਸ਼ਟਰ, ਇਕ ਚੋਣ’ ਵਿਸ਼ੇ ’ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲਾ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਾਈ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਦਿਆਰਥੀਆਂ ਅੰਦਰ ਰਾਸ਼ਟਰੀ ਚੇਤਨਾ, ਸਮਾਜਿਕ ਜਾਗਰੂਕਤਾ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਪ੍ਰਤੀ ਸਮਝ ਵਿਕਸਿਤ ਕਰਨ ਦੇ ਉਦੇਸ਼ ਨਾਲ ‘ਇਕ ਰਾਸ਼ਟਰ, ਇਕ ਚੋਣ’ ਵਿਸ਼ੇ ’ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲਾ ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੁਕਾਬਲੇ ਵਿਚ 18 ਤੋਂ 25 ਸਾਲ ਉਮਰ ਵਰਗ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਾਈ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਦਿਆਰਥੀਆਂ ਅੰਦਰ ਰਾਸ਼ਟਰੀ ਚੇਤਨਾ, ਸਮਾਜਿਕ ਜਾਗਰੂਕਤਾ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਪ੍ਰਤੀ ਸਮਝ ਵਿਕਸਿਤ ਕਰਨ ਦੇ ਉਦੇਸ਼ ਨਾਲ ‘ਇਕ ਰਾਸ਼ਟਰ, ਇਕ ਚੋਣ’ ਵਿਸ਼ੇ ’ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲਾ ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੁਕਾਬਲੇ ਵਿਚ 18 ਤੋਂ 25 ਸਾਲ ਉਮਰ ਵਰਗ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਭਾਸ਼ਣ ਕਲਾ, ਤਰਕਸ਼ੀਲ ਸੋਚ ਅਤੇ ਵਿਸ਼ੇ ਦੀ ਸਮਝ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ‘ਇਕ ਰਾਸ਼ਟਰ, ਇਕ ਚੋਣ’ ਦੇ ਸੰਕਲਪ ਦੇ ਵੱਖ-ਵੱਖ ਪਹਿਲੂਆਂ ਨੂੰ ਪੇਸ਼ ਕਰਦਿਆਂ ਚੋਣ ਪ੍ਰਕਿਰਿਆ, ਲੋਕਤੰਤਰ ਦੀ ਮਜ਼ਬੂਤੀ, ਪ੍ਰਸ਼ਾਸਨਿਕ ਕਾਰਜਕੁਸ਼ਲਤਾ ਅਤੇ ਦੇਸ਼ ਦੇ ਵਿਕਾਸ ਵਰਗੇ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਨੇ ਸਮਾਜਿਕ ਤੇ ਰਾਜਨੀਤਿਕ ਮਸਲਿਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪ੍ਰਸੰਗਾਂ ਨਾਲ ਜੋੜ ਕੇ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ। ਮੁਕਾਬਲੇ ਦੀ ਜੱਜਮੈਂਟ ਡਾ. ਮਨਜੀਤ ਕੌਰ ਗਿੱਲ, ਡਾ. ਗਗਨਦੀਪ ਕੌਰ, ਡਾ. ਭਵਨੀਤ ਕੌਰ, ਜਸਦੀਪ ਕੌਰ ਤੇ ਸੁਖਵੀਰ ਸਿੰਘ ਵਲੋਂ ਕੀਤੀ ਗਈ। ਉਨ੍ਹਾਂ ਵਿਦਿਆਰਥੀਆਂ ਦੇ ਵਿਚਾਰਾਂ, ਵਿਸ਼ੇ ਦੀ ਪੇਸ਼ਕਾਰੀ, ਤਰਕਸ਼ੀਲਤਾ ਤੇ ਭਾਸ਼ਣ ਕਲਾ ਦੇ ਆਧਾਰ ’ਤੇ ਮੁਲਾਂਕਣ ਕੀਤਾ। ਪ੍ਰੋਗਰਾਮ ਦੌਰਾਨ ਜ਼ਿਲ੍ਹਾ ਯੂਥ ਅਫ਼ਸਰ ਤਨਵੀ ਅਗਰਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਦੇ ਨਾਲ ਮਾਈ ਭਾਰਤ ਦੀ ਟੀਮ ਦੇ ਮੈਂਬਰ ਰਜਿੰਦਰ ਸਿੰਘ, ਦੀਪਕ ਬਾਂਸਲ, ਚੰਚਲ, ਹਰਜਿੰਦਰ ਕੌਰ ਅਤੇ ਮੋਨਿਕਾ ਰਾਣੀ ਵੀ ਮੌਜੂਦ ਸਨ। ਮੁਕਾਬਲੇ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਕਾਲਜ ਦੇ ਮੁਖੀ ਡਾ. ਰਸ਼ਪਾਲ ਸਿੰਘ ਉਪਲ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਸਟਾਫ਼ ਵਲੋਂ ਸੁਖਵੀਰ ਸਿੰਘ ਗਿੱਲ, ਪ੍ਰੋਫ਼ੈਸਰ ਰਸ਼ਪਾਲ ਸਿੰਘ, ਪ੍ਰੋਫ਼ੈਸਰ ਹਰਜਿੰਦਰ ਸਿੰਘ, ਪ੍ਰੋਫ਼ੈਸਰ ਬਲਜਿੰਦਰ ਕੌਰ ਤੇ ਮੈਡਮ ਸ਼ਾਇਨਾ ਵੀ ਹਾਜ਼ਰ ਸਨ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਰਇੰਦਰ ਸਿੰਘ ਬਰਾੜ ਅਤੇ ਜਨਰਲ ਸਕੱਤਰ ਉਪਿੰਦਰ ਸਿੰਘ ਸੰਧੂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨਾਂ ਅੰਦਰ ਆਤਮ-ਵਿਸ਼ਵਾਸ, ਵਿਚਾਰ ਪ੍ਰਗਟਾਉਣ ਦੀ ਸਮਰੱਥਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।