ਬਠਿੰਡਾ ਦਿਹਾਤੀ ਦੇ ਪਿੰਡਾਂ ਨੂੰ ਵਿਕਾਸ ਲਈ 2 ਕਰੋੜ ਰੁਪਏ ਦੀ ਗ੍ਰਾਂਟ ਜਾਰੀ
ਸੰਗਤ ਮੰਡੀ, 7 ਨਵੰਬਰ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਲਈ 2 ਕਰੋੜ ਰੁਪਏ ਦੀ ਵਿਕਾਸ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਦਿਹਾਤੀ ਹਲਕੇ ਦੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ।
ਡ
ਡੇਰਾ ਝਿੜੀ ਚੂਹੜਚੱਕ ਵਿਖੇ ਧਾਰਮਿਕ ਸਮਾਗਮ 9 ਤੋਂ 11 ਤੱਕ
08-11-2026
ਸੰਗਤ ਮੰਡੀ, 7 ਨਵੰਬਰ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਲਈ 2 ਕਰੋੜ ਰੁਪਏ ਦੀ ਵਿਕਾਸ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਦਿਹਾਤੀ ਹਲਕੇ ਦੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਸਰਕਾਰ ਦਾ ਉਦੇਸ਼ ਪਿੰਡਾਂ ਦਾ ਸ਼ਹਿਰਾਂ ਦੀ ਤਰਜ਼ ‘ਤੇ ਵਿਕਾਸ ਕਰਨਾ ਹੈ, ਤਾਂ ਜੋ ਲੋਕਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਆਪਣੇ ਪਿੰਡਾਂ ਵਿਚ ਹੀ ਮਿਲ ਸਕਣ। ਉਨ੍ਹਾਂ ਦੱਸਿਆ ਕਿ ਜਾਰੀ ਕੀਤੀ ਗਈ ਗ੍ਰਾਂਟ ਨਾਲ ਪਿੰਡਾਂ ਵਿਚ ਗਲੀਆਂ-ਨਾਲੀਆਂ, ਸੀਵਰੇਜ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ, ਖੇਡ ਮੈਦਾਨਾਂ ਅਤੇ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਪੰਚਾਂ-ਸਰਪੰਚਾਂ ਅਤੇ ਪਿੰਡਾਂ ਦੇ ਪਤਵੰਤਿਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਢੰਗ ਨਾਲ ਅਤੇ ਸਮੇਂ ਸਿਰ ਮੁਕੰਮਲ ਕਰਵਾਉਣ, ਤਾਂ ਜੋ ਸਰਕਾਰੀ ਫ਼ੰਡਾਂ ਦੀ ਸਹੀ ਵਰਤੋਂ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਬੀਡੀਪੀਓ ਬਠਿੰਡਾ ਕੇਵਲ ਕੁਮਾਰ, ਬੀਡੀਪੀਓ ਸੰਗਤ ਧਰਮਪਾਲ, ਅਗਰਵਾਲ ਸਮਾਜ ਭਲਾਈ ਬੋਰਡ ਬਠਿੰਡਾ ਦੇ ਚੇਅਰਮੈਨ ਸੁਰਿੰਦਰ ਕੁਮਾਰ, ਟ੍ਰੇਡ ਵਿੰਗ ਦੇ ਚੇਅਰਮੈਨ ਨਰੇਸ਼ ਕੁਮਾਰ, ਸਰਪੰਚ, ਗੁਰਧਿਆਨ ਸਿੰਘ ਨਰੂਆਣਾ, ਸਰਪੰਚ ਹਰਪਾਲ ਸਿੰਘ ਘੁੱਦਾ, ਸਰਪੰਚ ਕੁਲਵਿੰਦਰ ਸਿੰਘ ਕੋਟਗੁਰੂ, ਸੁਖਰਾਜ ਸਿੰਘ ਬੱਲੂਆਣਾ, ਬੂਟਾ ਸਿੰਘ ਚੁੱਘੇ ਖ਼ੁਰਦ, ਜਗਤਾਰ ਸਿੰਘ ਮੁਹਾਲਾਂ, ਚਰਨਜੀਤ ਸਿੰਘ ਰਾਏਕੇ ਕਲਾਂ, ਪ੍ਰਦੀਪ ਸਿੰਘ ਨੰਦਗੜ੍ਹ, ਨਰੋਤਮ ਸਿੰਘ ਕਾਲਝਰਾਣੀ ਸਮੇਤ ਹੋਰ ਆਗੂ ਅਤੇ ਪਤਵੰਤੇ ਹਾਜ਼ਰ ਸਨ।