08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੰਤ ਦਰਬਾਰਾ ਸਿੰਘ ਕਾਲਜ ਫ਼ਾਰ ਵਿਮੈਨ ਲੋਪੋ ਵਿਖੇ ਹਰਿਆਵਲੀ ਦੀਵਾਲੀ ਮਨਾਈ

ਨਿਹਾਲ ਸਿੰਘ ਵਾਲਾ, 7 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਫ਼ਾਰ ਵਿਮੈਨ ਲੋਪੋ ਵਿਖੇ ਪ੍ਰਿੰਸੀਪਲ ਡਾ. ਕਰਮਜੀਤ ਕੌਰ ਦੀ ਅਗਵਾਈ ਹੇਠ ਐਨ.

Ad Position 21
No active advertisement
ਸੰਗਤ ਮੰਡੀ ਵਿਖੇ ਆਂਗਣਵਾੜੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ। ਤਸਵੀਰ: ਸੁਖਤੇਜ ਧਾਲੀਵਾਲ 08-11-2026
ਨਿਹਾਲ ਸਿੰਘ ਵਾਲਾ, 7 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਫ਼ਾਰ ਵਿਮੈਨ ਲੋਪੋ ਵਿਖੇ ਪ੍ਰਿੰਸੀਪਲ ਡਾ. ਕਰਮਜੀਤ ਕੌਰ ਦੀ ਅਗਵਾਈ ਹੇਠ ਐਨ.ਐਸ.ਐਸ. ਯੂਨਿਟ ਵਲੋਂ ਹਰਿਆਵਲੀ ਦੀਵਾਲੀ ਬੜੇ ਉਤਸ਼ਾਹ ਅਤੇ ਉਮੰਗ ਨਾਲ ਮਨਾਈ ਗਈ। ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਇੰਚਾਰਜ ਸਹਾਇਕ ਪ੍ਰੋਫੈਸਰ ਮਨਜਿੰਦਰ ਕੌਰ ਦੀ ਦੇਖ-ਰੇਖ ਹੇਠ ਵਿਦਿਆਰਥਣਾਂ ਅਤੇ ਐਨ.ਐਸ.ਐਸ. ਵਲੰਟੀਅਰਾਂ ਨੇ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ‘ਚ ਭਾਗ ਲਿਆ। ਇਸ ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਰੰਗ-ਬਰੰਗੀਆਂ ਅਤੇ ਆਕਰਸ਼ਕ ਰੰਗੋਲੀਆਂ ਬਣਾਈਆਂ ਗਈਆਂ। ਇਸ ਤੋਂ ਇਲਾਵਾ ਮਿੱਟੀ ਦੇ ਦੀਵੇ ਬਣਾਉਣ ਅਤੇ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ‘ਚ ਵਿਦਿਆਰਥਣਾਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥਣਾਂ ਨੇ ਪੁਰਾਣੇ ਅਖ਼ਬਾਰਾਂ, ਗੱਤੇ, ਬੋਤਲਾਂ ਅਤੇ ਹੋਰ ਬੇਕਾਰ ਪਈਆਂ ਵਸਤਾਂ ਦੀ ਮੁੜ ਵਰਤੋਂ ਕਰਕੇ ਸੁੰਦਰ ਅਤੇ ਉਪਯੋਗੀ ਸਜਾਵਟੀ ਚੀਜ਼ਾਂ ਤਿਆਰ ਕੀਤੀਆਂ। ਇਸ ਤੋਂ ਇਲਾਵਾ ਵਾਤਾਵਰਨ ਪੱਖੀ ਸਜਾਵਟ ਲਈ ਕੁਦਰਤੀ ਸਮਗਰੀ ਦੀ ਵਰਤੋਂ ਨੂੰ ਵੀ ਉਤਸ਼ਾਹਿਤ ਕੀਤਾ ਗਿਆ। ਵਿਦਿਆਰਥਣਾਂ ਨੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਪਟਾਕਿਆਂ ਦੀ ਵਰਤੋਂ ਤੋਂ ਪਰਹੇਜ਼ ਕਰਨ, ਮਿੱਟੀ ਦੇ ਦੀਵੇ ਜਗਾਉਣ, ਬਿਜਲੀ ਦੀ ਬੱਚਤ ਕਰਨ ਅਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦਾ ਪ੍ਰਣ ਲਿਆ। ਉਨ੍ਹਾਂ ਨੇ ਇਹ ਵੀ ਸੰਦੇਸ਼ ਦਿੱਤਾ ਕਿ ਪੁਰਾਣੀਆਂ ਵਸਤਾਂ ਨੂੰ ਸੁੱਟਣ ਦੀ ਬਜਾਏ ਉਨ੍ਹਾਂ ਦੀ ਮੁੜ ਵਰਤੋਂ ਕਰਕੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਕਰਮਜੀਤ ਕੌਰ ਨੇ ਵਿਦਿਆਰਥਣਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੀਵਾਲੀ ਰੌਸ਼ਨੀ ਅਤੇ ਖ਼ੁਸ਼ੀਆਂ ਦਾ ਤਿਉਹਾਰ ਹੈ, ਇਸ ਨੂੰ ਪ੍ਰਦੂਸ਼ਣ ਰਹਿਤ ਢੰਗ ਨਾਲ ਮਨਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥਣਾਂ ‘ਚ ਵਾਤਾਵਰਨ ਪ੍ਰਤੀ ਜਾਗਰੂਕਤਾ, ਰਚਨਾਤਮਿਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਅੰਤ ‘ਚ ਐਨ.ਐਸ.ਐਸ. ਯੂਨਿਟ ਵਲੋਂ ਸਮੂਹ ਵਿਦਿਆਰਥਣਾਂ ਨੂੰ ਕੁਦਰਤ ਦੀ ਸੰਭਾਲ ਕਰਨ ਅਤੇ ਸੁਰੱਖਿਅਤ, ਸਾਫ਼-ਸੁਥਰੀ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਕਿਸਾਨਾਂ ਦੀ ਰਿਹਾਈ ਲਈ ਲਈ ਧਰਨਾ ਦੂਜੇ ਦਿਨ ਵੀ ਜ... ਅਗਲੀ ਖ਼ਬਰ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24