08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ

ਮਲੋਟ, 7 ਨਵੰਬਰ (ਪਾਟਿਲ)-ਐਸ. ਐਮ.

Ad Position 21
No active advertisement
ਅਜੀਤ ਡੈਸਕ 08-11-2026
ਮਲੋਟ, 7 ਨਵੰਬਰ (ਪਾਟਿਲ)-ਐਸ.ਐਮ.ਓ. ਡਾ. ਸਿੰਪਲ ਕੁਮਾਰ ਦੀ ਅਗਵਾਈ ਹੇਠ ਅੱਜ ਸੀ.ਐਚ.ਸੀ. ਆਲਮਵਾਲਾ ਵਿਖੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਪਟਾਕਿਆਂ ਵਿਚੋਂ ਨਿਕਲਣ ਵਾਲਾ ਧੂੰਆਂ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਸਾਹ, ਦਮਾ ਤੇ ਚਮੜੀ ਦੀਆਂ ਕਈ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ। ਇਸ ਲਈ ਸਾਨੂੰ ਪਟਾਕਿਆ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ ਤਾਂ ਜੋ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵ ਨੂੰ ਰੋਕਿਆ ਜਾ ਸਕੇ। ਤਿਉਹਾਰ ਨੂੰ ਮੁੱਖ ਰੱਖਦੇ ਹੋਏ ਬਾਜ਼ਾਰ ਵਿਚੋਂ ਬਹੁਤ ਸਾਰੀਆਂ ਮਠਿਆਈਆਂ ਮਿਲਾਵਟੀ ਤਿਆਰ ਕੀਤੀਆਂ ਜਾਂਦੀਆਂ ਹਨ, ਇਸ ਲਈ ਬਾਜ਼ਾਰ ਦੇ ਖਾਣ ਪੀਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਇਸ ਮੌਕੇ ਘਰ ਵਿਚ ਹੀ ਖਾਣ-ਪੀਣ ਵਾਲੀਆਂ ਵਸਤੂਆਂ ਬਣਾ ਕੇ ਤਿਉਹਾਰ ਦਾ ਆਨੰਦ ਮਾਣਿਆ ਜਾ ਸਕਦਾ ਹੈ ਅਤੇ ਲੋਕ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਤੋਂ ਵੀ ਬਚ ਸਕਦੇ ਹਨ। ਉਨ੍ਹਾਂ ਨਵਜਾਤ, ਬਜ਼ੁਰਗਾਂ ਤੇ ਪਸ਼ੂ, ਪੰਛੀਆਂ ਅਤੇ ਵਾਤਾਵਰਨ ਦੀ ਖ਼ੁਸ਼ਹਾਲੀ ਲਈ ਲਈ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਲਾਲਬਾਈ ਵਿਖੇ 600 ਲਾਭਪਾਤਰੀਆਂ ਨੂੰ ਘਰਾਂ ਦੀ ਮਾਲਕੀ ਦੇ ਦਸਤਾਵੇਜ਼ ਵੰਡੇ ਪੰਜਾਬ ਸਰਕਾਰ ਨੇ ਸੂਬੇ ਅੰਦਰ ਇਤਿਹਾਸਕ ਕ... ਅਗਲੀ ਖ਼ਬਰ ਗ੍ਰਾਮ ਪੰਚਾਇਤ ਰੱਥੜੀਆਂ ਵਲੋਂ ਸਕੂਲੀ ਬੱਚਿਆਂ ਨੂੰ ਦੀਵਾਲੀ ਮੌਕੇ ਮਠਿਆਈਆਂ, ਖੇਡਾਂ ਦਾ ਸਾਮਾਨ ਤੇ ਸਟੇਸ਼ਨਰੀ ਵੰਡੀ
Ad Position 24