07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦਿੱਲੀ ਵਿਖੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਚੇਅਰਮੈਨ ਇੰਦਰਜੀਤ ਸਿੰਘ ਮਾਨ ਦੀ ਵਿਸ਼ੇਸ਼ ਮੁਲਾਕਾਤ

ਰਾਮਪੁਰਾ ਫੂਲ, 7 ਨਵੰਬਰ, (ਹੇਮੰਤ ਕੁਮਾਰ ਸ਼ਰਮਾ/ਸੁਖਪਾਲ ਸਿੰਘ ਸੋਨੀ)- ਅੱਜ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਜੀ ਨਾਲ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਦੀ ਵਿਸ਼ੇਸ਼ ਮੁਲਾਕਾਤ ਹੋਈ। ਇਸ ਮੌਕੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਅਤੇ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਸਮੇਤ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 08-11-2026
ਰਾਮਪੁਰਾ ਫੂਲ, 7 ਨਵੰਬਰ, (ਹੇਮੰਤ ਕੁਮਾਰ ਸ਼ਰਮਾ/ਸੁਖਪਾਲ ਸਿੰਘ ਸੋਨੀ)- ਅੱਜ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਜੀ ਨਾਲ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਦੀ ਵਿਸ਼ੇਸ਼ ਮੁਲਾਕਾਤ ਹੋਈ। ਇਸ ਮੌਕੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਅਤੇ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਸਮੇਤ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਮੁਲਾਕਾਤ ਦੌਰਾਨ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿਚ ਆਮ ਆਦਮੀ ਪਾਰਟੀ ਦੀਆਂ ਸਰਗਰਮੀਆਂ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਵਧੇਰੇ ਸੰਪਰਕ ਬਣਾਉਣ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਤੌਰ ‘ਤੇ ਚਰਚਾ ਹੋਈ। ਇਸ ਦੌਰਾਨ ਇੰਦਰਜੀਤ ਸਿੰਘ ਮਾਨ ਨੇ ਹਲਕਾ ਰਾਮਪੁਰਾ ਫੂਲ ਵਿਚ ਪਾਰਟੀ ਦੀਆਂ ਚੱਲ ਰਹੀਆਂ ਸਰਗਰਮੀਆਂ ਅਤੇ ਵਰਕਰਾਂ ਦੀ ਮਿਹਨਤ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਵਲੋਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿਲੋਂ ਮੁਬਾਰਕਾਂ ਵੀ ਦਿੱਤੀਆਂ ਗਈਆਂ ਅਤੇ ਤਿਉਹਾਰਾਂ ਦੀ ਖ਼ੁਸ਼ੀ ਸਾਂਝੀ ਕੀਤੀ ਗਈ। ਮੁਲਾਕਾਤ ਦੌਰਾਨ ਹਲਕਾ ਰਾਮਪੁਰਾ ਫੂਲ ਦੀ ਸਿਆਸੀ ਸਰਗਰਮੀ ਅਤੇ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਹੋਈ ਵਿਸ਼ੇਸ਼ ਚਰਚਾ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸੰਸਥਾ ਬੱਲ੍ਹੋ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਆਕਸਫ਼ੋਰਡ ਸਕੂਲ ਵਿਚ ਬੰਦੀ–ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਸੰਬੰਧੀ ਮੁਕਾਬਲੇ
Ad Position 24