ਦਸਮੇਸ਼ ਸਕੂਲ ਬਿਲਾਸਪੁਰ ’ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ
ਨਿਹਾਲ ਸਿੰਘ ਵਾਲਾ, 9 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ। ਸਕੂਲ ਪ੍ਰਬੰਧਕਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿਛਲੇ ਵਰ੍ਹਿਆਂ ਦੀ ਤਰ੍ਹਾਂ ਹੀ ਰੌਸ਼ਨੀਆਂ ਤੇ ਖ਼ੁਸ਼ੀਆਂ ਦੇ ਇਸ ਤਿਉਹਾਰ ਨੂੰ ਪ੍ਰਦੂਸ਼ਣ ਮੁਕਤ ਮਨਾਉਣ ਤੇ ਸਖ਼ਤੀ ਨਾਲ ਪਹਿਰਾ ਦਿੱਤਾ ਗਿਆ।
ਨਿਹਾਲ ਸਿੰਘ ਵਾਲਾ, 9 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ। ਸਕੂਲ ਪ੍ਰਬੰਧਕਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿਛਲੇ ਵਰ੍ਹਿਆਂ ਦੀ ਤਰ੍ਹਾਂ ਹੀ ਰੌਸ਼ਨੀਆਂ ਤੇ ਖ਼ੁਸ਼ੀਆਂ ਦੇ ਇਸ ਤਿਉਹਾਰ ਨੂੰ ਪ੍ਰਦੂਸ਼ਣ ਮੁਕਤ ਮਨਾਉਣ ਤੇ ਸਖ਼ਤੀ ਨਾਲ ਪਹਿਰਾ ਦਿੱਤਾ ਗਿਆ। ਵਿਦਿਆਰਥੀਆਂ ਨੇ ਸਾਰੇ ਕਮਰਿਆਂ ਨੂੰ ਰੰਗੋਲੀ ਦੇ ਦਿਲਕਸ਼ ਰੰਗਾਂ ਅਤੇ ਦੀਵਿਆਂ ਨਾਲ ਮਹਿਕਣ ਤੇ ਟਹਿਕਣ ਲਗਾ ਦਿੱਤਾ। ਪ੍ਰਿੰਸੀਪਲ ਗੁਰਪ੍ਰੀਤ ਕੌਰ, ਮੈਡਮ ਮੀਨਾ ਜੈਨ ਅਤੇ ਗੁਰਚਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਸਾਰੇ ਸਟਾਫ਼ ਨੇ ਵੱਖ-ਵੱਖ ਹਾਊਸਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਕਲਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਅਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਲੋੜ ਹੈ ਅਸੀਂ ਆਪਣੇ ਅੰਦਰ ਵੀ ਗਿਆਨ ਦਾ ਉਜਾਲਾ ਕਰੀਏ ਅਤੇ ਅੰਧਕਾਰ, ਅੰਧਵਿਸ਼ਵਾਸ ਤੇ ਹੋਰ ਸਮਾਜਿਕ ਅਲਾਮਤਾਂ ਦੇ ਖ਼ਾਤਮੇ ਦਾ ਤਹੱਈਆ ਕਰਕੇ ਸੋਹਣੇ ਸਮਾਜ ਦੀ ਸਿਰਜਣਾ ‘ਚ ਆਪਣਾ ਯੋਗਦਾਨ ਪਾਈਏ। ਉਨ੍ਹਾਂ ਨੇ ਬੱਚਿਆਂ ਨੂੰ ਕਲੀਨ ਤੇ ਗਰੀਨ ਦੀਵਾਲੀ ਮਨਾ ਕੇ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਦਾ ਸੰਦੇਸ਼ ਦਿੱਤਾ। ਪ੍ਰਿੰਸੀਪਲ ਗੁਰਪ੍ਰੀਤ ਕੌਰ ਅਤੇ ਹੋਰ ਸੀਨੀਅਰ ਅਧਿਆਪਕਾਂ ਨੇ ਦੀਵਾਲੀ ਦੇ ਇਤਿਹਾਸਕ ਪਿਛੋਕੜ ਅਤੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਗਵਾਲੀਅਰ ਦੇ ਕਿਲੇ ਦੀ ਕੈਦ ਵਿਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਬੰਦੀ ਛੋੜ ਅਖਵਾਉਣ ਦੇ ਮਾਨਵਵਾਦੀ ਇਤਿਹਾਸ ਤੇ ਵਿਸਥਾਰਤ ਰੌਸ਼ਨੀ ਪਾਈ।