ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਇਕਾਈ ਬਾਘਾ ਪੁਰਾਣਾ ਦੀ ਮੀਟਿੰਗ
ਬਾਘਾ ਪੁਰਾਣਾ, 9 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਬਲਾਕ ਇਕਾਈ ਬਾਘਾ ਪੁਰਾਣਾ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹਿਰ ਦੇ ਬੀ. ਪੀ.
ਬਾਘਾ ਪੁਰਾਣਾ, 9 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਬਲਾਕ ਇਕਾਈ ਬਾਘਾ ਪੁਰਾਣਾ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹਿਰ ਦੇ ਬੀ.ਪੀ.ਈ.ਓ. ਦੇ ਦਫਤਰ ਬਾਘਾ ਪੁਰਾਣਾ ਵਿਖੇ ਹੋਈ| ਇਸ ਮੀਟਿੰਗ ਵਿਚ ਅਧਿਆਪਕ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਚੱਲ ਰਹੇ ਸੰਘਰਸ਼ ਪ੍ਰਤੀ ਵਿਚਾਰ-ਚਰਚਾ ਕੀਤੀ ਗਈ ਅਤੇ ਜਥੇਬੰਦੀ ਦੀ ਮਜ਼ਬੂਤੀ ਲਈ ਬਲਾਕ ਕਮੇਟੀਆਂ ਨੂੰ ਹੋਰ ਮਜ਼ਬੂਤ ਅਤੇ ਐਕਟਿਵ ਕਰਨ ਦਾ ਫੈਸਲਾ ਕੀਤਾ ਗਿਆ| ਇਸ ਮੌਕੇ ਬਲਾਕ ਕਮੇਟੀ ਬਾਘਾ ਪੁਰਾਣਾ ਨੂੰ ਹੋਰ ਚੁਸਤ-ਦਰੁਸਤ ਕਰਨ ਲਈ ਅਧਿਆਪਕ ਆਗੂਆਂ ਦੀ ਨਵੇਂ ਅਹੁਦੇਦਾਰਾਂ ਵਜੋਂ ਚੋਣ ਕੀਤੀ ਗਈ ਜਿਸ ਵਿਚ ਸੁਖਵਿੰਦਰ ਸਿੰਘ ਘੋਲੀਆ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਵਜੋਂ ਕਾਰਜ ਭਾਰ ਸੰਭਾਲਣ ਕਾਰਨ ਅਮਨਦੀਪ ਸਿੰਘ ਮਟਵਾਣੀ ਈ.ਟੀ.ਟੀ. ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਘੋਲੀਆ ਕਲਾਂ ਯੂਨਿਟ-1 ਨੂੰ ਬਲਾਕ ਪ੍ਰਧਾਨ, ਜਗਜੀਤ ਸਿੰਘ ਸਮਾਲਸਰ ਈ.ਟੀ.ਟੀ. ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਮਾੜੀ ਮੁਸਤਫਾ ਨੂੰ ਬਲਾਕ ਸਕੱਤਰ ਅਤੇ ਰਮਨਦੀਪ ਸਿੰਘ ਪੰਜਾਬੀ ਮਾਸਟਰ ਸਰਕਾਰੀ ਐਮੀਨੈਂਸ ਸਕੂਲ ਬਾਘਾ ਪੁਰਾਣਾ ਨੂੰ ਬਲਾਕ ਪ੍ਰੈੱਸ ਸਕੱਤਰ ਵਜੋਂ ਜਿੰਮੇਵਾਰੀਆਂ ਦਿੱਤੀਆਂ ਗਈਆਂ| ਡੀ. ਟੀ. ਐਫ. ਬਾਘਾ ਪੁਰਾਣਾ ਦੀ ਬਲਾਕ ਕਮੇਟੀ ਦਾ ਵੀ ਵਿਸਥਾਰ ਕੀਤਾ ਗਿਆ| ਜਿਸ ਵਿਚ ਨਵੇਂ ਕਮੇਟੀ ਮੈਂਬਰਾਂ ਰਾਜਵਿੰਦਰ ਸਿੰਘ ਈ.ਟੀ.ਟੀ. ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਨੱਥੋਕੇ, ਮਨਪ੍ਰੀਤ ਸਿੰਘ ਈ.ਟੀ.ਟੀ. ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਫੂਲੇਵਾਲਾ, ਸ਼ਰਨਜੀਤ ਸਿੰਘ ਈ.ਟੀ.ਟੀ. ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਨੱਥੂਵਾਲਾ, ਮਨਦੀਪ ਸਿੰਘ ਈ.ਟੀ.ਟੀ. ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਮਾੜੀ ਮੁਸਤਫਾ ਦੇ ਨਾਂਅ ਸ਼ਾਮਿਲ ਕੀਤੇ ਗਏ| ਨਵੇਂ ਚੁਣੇ ਗਏ ਅਹੁਦੇਦਾਰਾਂ ਅਤੇ ਕਮੇਟੀ ਮੈਂਬਰਾਂ ਨੇ ਅਧਿਆਪਕ ਹੱਕਾਂ-ਹਿੱਤਾਂ ਲਈ ਮਿਹਨਤ, ਸਿਰੜ ਅਤੇ ਹੌਸਲੇ ਨਾਲ ਕੰਮ ਕਰਨ ਦਾ ਅਹਿਦ ਲਿਆ| ਇਸ ਮੀਟਿੰਗ ਵਿਚ ਸਾਥੀ ਦਿਗਵਿਜੈ ਪਾਲ ਸ਼ਰਮਾ ਸੂਬਾ ਪ੍ਰਧਾਨ ਡੀ.ਟੀ.ਐਫ. ਪੰਜਾਬ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ| ਇਸ ਸਮੇਂ ਰਾਜਵੰਤ ਸਿੰਘ ਘੋਲੀਆ, ਲੈਕਚਰਾਰ ਦਿਲਬਾਗ ਸਿੰਘ, ਲੈਕਚਰਾਰ ਪ੍ਰਭਦੀਪ ਸਿੰਘ, ਲੈਕਚਰਾਰ ਹਰਜੋਤ ਸਿੰਘ ਲੰਡੇ, ਹੈੱਡ ਟੀਚਰ ਅਮਨਦੀਪ ਸਿੰਘ, ਬੋਹੜ ਸਿੰਘ ਠੱਠੀ ਭਾਈ, ਹੈੱਡ ਮਾਸਟਰ ਸ਼ਮਸ਼ੇਰ ਸਿੰਘ ਕੋਟਲਾ ਮਿਹਰ ਸਿੰਘ, ਗੁਰਪ੍ਰੀਤ ਸਿੰਘ ਬਾਘਾ ਪੁਰਾਣਾ, ਨਿਰਮਲ ਸਿੰਘ ਨਾਥੇਵਾਲਾ, ਮਨਪ੍ਰੀਤ ਸਿੰਘ ਬਾਘਾ ਪੁਰਾਣਾ, ਗੁਰਬਿੰਦਰ ਸਿੰਘ ਬਾਘਾ ਪੁਰਾਣਾ, ਹੈੱਡ ਟੀਚਰ ਗੁਰਪ੍ਰੀਤ ਸਿੰਘ ਆਦਿ ਅਧਿਆਪਕ ਸਾਥੀਆਂ ਨੇ ਨਵੀਂ ਚੁਣੀ ਟੀਮ ਨੂੰ ਵਧਾਈ ਦਿੱਤੀ|