10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਵਲੋਂ ਗੁਰਮਤਿ ਕੀਰਤਨ ਸਮਾਗਮ ਦੇ ਵੰਡੇ ਜਾ ਰਹੇ ਸੱਦਾ ਪੱਤਰ

ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸ਼ਬਦ ਪ੍ਰਚਾਰ ਮਿਸ਼ਨ ਤਹਿਤ ਗੁਰਮਤਿ ਕੀਰਤਨ ਸਮਾਗਮ 15 ਨਵੰਬਰ ਦਿਨ ਐਤਵਾਰ ਨੂੰ ਸ਼ਾਮ 5:30 ਵਜੇ ਤੋਂ ਰਾਤ 11 ਵਜੇ ਤੱਕ ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਸੰਸਥਾ ਵਲੋਂ ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸੱਦਾ ਪੱਤਰ ਦਿੱਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 10-11-2026
ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸ਼ਬਦ ਪ੍ਰਚਾਰ ਮਿਸ਼ਨ ਤਹਿਤ ਗੁਰਮਤਿ ਕੀਰਤਨ ਸਮਾਗਮ 15 ਨਵੰਬਰ ਦਿਨ ਐਤਵਾਰ ਨੂੰ ਸ਼ਾਮ 5:30 ਵਜੇ ਤੋਂ ਰਾਤ 11 ਵਜੇ ਤੱਕ ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਸੰਸਥਾ ਵਲੋਂ ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸੱਦਾ ਪੱਤਰ ਦਿੱਤੇ ਜਾ ਰਹੇ ਹਨ। ਇਸ ਕੜੀ ਤਹਿਤ ਸੰਸਥਾ ਵਲੋਂ ਸੰਸਥਾ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਵਿੱਕੀ, ਕੋਆਰਡੀਨੇਟਰ ਸਤਨਾਮ ਸਿੰਘ ਬੀ.ਏ., ਸਲਾਹਕਾਰ ਭੁਪਿੰਦਰ ਸਿੰਘ ਬਬਲੂ, ਜਨਰਲ ਸਕੱਤਰ ਬਲਜਿੰਦਰ ਸਿੰਘ ਸਹਿਗਲ, ਸੀਨੀਅਰ ਮੀਤ ਪ੍ਰਧਾਨ ਰਸ਼ਪਾਲ ਸਿੰਘ ਅਰੋੜਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਉੱਘੀ ਧਾਰਮਿਕ ਸ਼ਖ਼ਸੀਅਤ ਰਜਿੰਦਰ ਵਧਵਾ ਤੇ ਉੱਘੇ ਸਮਾਜ ਸੇਵੀ ਤੇ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਦਿਲਬਾਗ ਸਿੰਘ ਰੰਧਾਵਾ ਨੂੰ ਸਮਾਗਮ ਦੇ ਸੱਦਾ ਪੱਤਰ ਦਿੱਤੇ ਗਏ। ਜਾਣਕਾਰੀ ਦਿੰਦਿਆਂ ਬਲਜੀਤ ਸਿੰਘ ਵਿੱਕੀ, ਬਲਜਿੰਦਰ ਸਿੰਘ ਸਹਿਗਲ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਸਿੰਘ, ਭੁਪਿੰਦਰ ਸਿੰਘ ਬਬਲੂ, ਸਤਨਾਮ ਸਿੰਘ ਬੀ.ਏ., ਅਜੀਤ ਸਿੰਘ ਰੋਹਣੀ ਤੇ ਭਾਈ ਕੁਲਦੀਪ ਸਿੰਘ ਗਿਆਨੀ ਬ੍ਰਦਰਜ਼ ਨੇ ਦੱਸਿਆ ਕਿ ਇਸ ਸਮਾਗਮ ਵਿਚ ਪਦਮਸ੍ਰੀ ਭਾਈ ਸਾਹਿਬ ਹਰਜਿੰਦਰ ਸਿੰਘ ਸ੍ਰੀ ਨਗਰ ਵਾਲੇ, ਪ੍ਰਿੰਸੀਪਲ ਸੁਖਵੰਤ ਸਿੰਘ ਜਵੱਦੀ ਟਕਸਾਲ, ਭਾਈ ਅਨੰਤਵੀਰ ਸਿੰਘ ਯੂ.ਐਸ.ਏ., ਭਾਈ ਨਿਰਮਲ ਸਿੰਘ ਨਾਗਪੁਰੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਅੰਮ੍ਰਿਤਪਾਲ ਸਿੰਘ ਢਪਈ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚੋਂ ਝੋਨੇ ਦੀ ਚੁਕਾਈ ਦਾ ਕੰਮ ਹੌਲੀ ਚੱਲਣ ਕਰਕੇ ਬੋਰੀਆਂ ਦੇ ਲੱਗੇ ਅੰਬਾਰ ਕਿਸਾਨਾਂ, ਆੜ੍ਹ... ਅਗਲੀ ਖ਼ਬਰ ਮਾਹਲਾ ਖ਼ੁਰਦ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਜਾਇਦਾਦ ਕਾਰਡ ਵੰਡੇ
Ad Position 24