08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚੋਂ ਝੋਨੇ ਦੀ ਚੁਕਾਈ ਦਾ ਕੰਮ ਹੌਲੀ ਚੱਲਣ ਕਰਕੇ ਬੋਰੀਆਂ ਦੇ ਲੱਗੇ ਅੰਬਾਰ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀ ਦੀਵਾਲੀ ਰਹੀ ਫਿੱਕੀ

ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਮੋਗਾ ਦੀ ਅਨਾਜ ਮੰਡੀ ’ਚ ਝੋਨੇ ਦੀ ਸਮੇਂ ਸਿਰ ਚੁਕਾਈ ਨਾ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ। ਸਰਕਾਰ ਵਲੋਂ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਨਾ ਚੱਲਣ ਕਾਰਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 10-11-2026
ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਮੋਗਾ ਦੀ ਅਨਾਜ ਮੰਡੀ ’ਚ ਝੋਨੇ ਦੀ ਸਮੇਂ ਸਿਰ ਚੁਕਾਈ ਨਾ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ। ਸਰਕਾਰ ਵਲੋਂ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਨਾ ਚੱਲਣ ਕਾਰਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀ ਨਾਲ ਜੁੜੇ ਇਨ੍ਹਾਂ ਵਰਗਾਂ ਦੀ ਦੀਵਾਲੀ ਵੀ ਫਿੱਕੀ ਰਹੀ ਅਤੇ ਲੋਕਾਂ ਵਿਚ ਸਰਕਾਰੀ ਪ੍ਰਬੰਧਾਂ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਤੇ ਆੜ੍ਹਤੀਆਂ ਨੇ ਦੱਸਿਆ ਕਿ ਜੇਕਰ ਮੀਂਹ ਪੈ ਜਾਂਦਾ ਹੈ ਤਾਂ ਕਿਸਾਨਾਂ ਦੇ ਝੋਨੇ ਦੀਆਂ ਢੇਰੀਆਂ ਅਤੇ ਸਰਕਾਰ ਵਲੋਂ ਖ਼ਰੀਦੇ ਝੋਨੇ ਦੀਆਂ ਬੋਰੀਆਂ ਵਿਚ ਸਰਕਾਰ ਨੂੰ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ। ਮੰਡੀ ਨਾਲ ਜੁੜੇ ਲੋਕਾਂ ਦੀ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਝੋਨੇ ਦਾ ਸੀਜ਼ਨ ਹਾਲੇ ਅੱਧ ਵਿਚਕਾਰ ਵੀ ਨਹੀਂ ਪਹੁੰਚਿਆ, ਪਰ ਸਰਕਾਰ ਵਲੋਂ ਕਰੀਬ 400 ਮੰਡੀਆਂ ਬੰਦ ਕਰਨ ਦੇ ਐਲਾਨ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਕਰ ਦਿੱਤਾ ਹੈ। ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਅਤੇ ਆੜ੍ਹਤੀਆਂ ਨੂੰ ਖ਼ਰੀਦ ਪ੍ਰਬੰਧ ਚਲਾਉਣ ’ਚ ਦਿੱਕਤਾਂ ਆਉਣ ਦਾ ਖ਼ਦਸ਼ਾ ਹੈ। ਰੋਜ਼ਾਨਾ ਲੱਗ ਰਹੀਆਂ ਖਾਦਾਂ ਦੀਆਂ ਸਪੈਸ਼ਲਾਂ ਕਾਰਨ ਝੋਨੇ ਦੀ ਲਿਫ਼ਟਿੰਗ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਦੂਜੇ ਪਾਸੇ ਸ਼ੈਲਰਾਂ ਵਿਚ ਝੋਨੇ ਦੀ ਸਪਲਾਈ ਅਤੇ ਸ਼ਾਰਟੇਜ ਨੂੰ ਲੈ ਕੇ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਵਿਚਕਾਰ ਵੀ ਤਕਰਾਰ ਦੀਆਂ ਸਥਿਤੀਆਂ ਬਣ ਰਹੀਆਂ ਹਨ। ਇਸ ਤੋਂ ਇਲਾਵਾ ਮਜ਼ਦੂਰਾਂ ਵਲੋਂ ਮਜ਼ਦੂਰੀ ਦੇ ਰੇਟ ਦੁੱਗਣੇ ਤਿਗਣੇ ਮੰਗ ਕੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਹੋ ਗਿਆ ਹੈ। ਆੜ੍ਹਤੀਆਂ ਦਾ ਕਹਿਣਾ ਹੈ ਕਿ ਸਰਕਾਰੀ ਏਜੰਸੀਆਂ ਵਲੋਂ ਮਜ਼ਦੂਰੀ ਲਈ ਨਿਰਧਾਰਿਤ ਕੀਤੇ ਗਏ ਰੇਟਾਂ ਅਤੇ ਮਜ਼ਦੂਰਾਂ ਵਲੋਂ ਮੰਗੇ ਜਾ ਰਹੇ ਰੇਟਾਂ ਵਿਚ ਅੰਤਰ ਹੋਣ ਕਾਰਨ ਉਨ੍ਹਾਂ ਨੂੰ ਆਰਥਿਕ ਬੋਝ ਝੱਲਣਾ ਪੈ ਰਿਹਾ ਹੈ। ਮੰਡੀ ਵਿਚ ਝੋਨੇ ਦੀਆਂ ਬੋਰੀਆਂ ਦੇ ਢੇਰ ਲੱਗੇ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਅਦਾਇਗੀ ਅਤੇ ਅਗਲੀ ਫ਼ਸਲ ਦੀ ਤਿਆਰੀ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ। ਉੱਥੇ ਹੀ ਆੜ੍ਹਤੀਆਂ ਨੂੰ ਮੰਡੀ ਵਿਚ ਜਗ੍ਹਾ ਦੀ ਘਾਟ ਅਤੇ ਕੰਮਕਾਜ ਵਿਚ ਰੁਕਾਵਟਾਂ ਕਾਰਨ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਆੜ੍ਹਤੀਆਂ ਵਲੋਂ ਸਰਕਾਰ ਵਲੋਂ ਖ਼ਰੀਦ ਕੀਤੇ ਗਏ ਝੋਨੇ ਦੀਆਂ ਬੋਰੀਆਂ ਦੇ ਸਟੈਕ ਆਪਣੇ ਕੋਲੋਂ ਵੱਧ ਪੈਸੇ ਦੇ ਕੇ ਲਗਵਾਉਣੇ ਪੈ ਰਹੇ ਹਨ ਕਿਉਂਕਿ ਕਿਸਾਨਾਂ ਦਾ ਝੋਨਾ ਉਤਾਰਨ ਲਈ ਮੰਡੀ ਵਿਚ ਹੁਣ ਜਗ੍ਹਾ ਹੀ ਨਹੀਂ ਬਚੀ। ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੰਡੀਆਂ ਬੰਦ ਕਰਨ ਦੇ ਐਲਾਨ ‘ਤੇ ਮੁੜ ਵਿਚਾਰ ਕੀਤਾ ਜਾਵੇ, ਪਹਿਲਾਂ ਮੰਡੀਆਂ ਵਿਚ ਪਏ ਖ਼ਰੀਦੇ ਹੋਏ ਝੋਨੇ ਦੀ ਤੁਰੰਤ ਚੁਕਾਈ ਕਰਵਾਈ ਜਾਵੇ ਅਤੇ ਰੋਜ਼ ਰੋਜ਼ ਲੱਗ ਰਹੀਆਂ ਸਪੈਸ਼ਲ ਨੂੰ ਤੁਰੰਤ ਰੋਕਿਆ ਜਾਵੇ ਤਾਂ ਕਿ ਮੰਡੀਆਂ ਵਿਚੋਂ ਝੋਨਾ ਚੁਕਵਾਇਆ ਜਾ ਸਕੇ ਅਤੇ ਸ਼ੈਲਰਾਂ ਨਾਲ ਪੈਦਾ ਹੋ ਰਹੀ ਸ਼ਾਰਟੇਜ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪ੍ਰਮੇਸ਼ਰ ਦੁਆਰ ਵਲੋਂ ਅੱਖਾਂ ਦੇ ਮੁਫ਼ਤ ਚੈੱਕਅਪ ਕੈਂਪ ’ਚ 350 ਮਰੀਜ਼ਾਂ ਦੀ ਜਾਂਚ, 50 ਮਰੀਜ਼ਾਂ ਦੇ ਪਾਏ ਗਏ ਲੈਨਜ਼ ਕੈਂਪ ਦ... ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਵਲੋਂ ਗੁਰਮਤਿ ਕੀਰਤਨ ਸਮਾਗਮ ਦੇ ਵੰਡੇ ਜਾ ਰਹੇ ਸੱਦਾ ਪੱਤਰ
Ad Position 24