ਪ੍ਰਮੇਸ਼ਰ ਦੁਆਰ ਵਲੋਂ ਅੱਖਾਂ ਦੇ ਮੁਫ਼ਤ ਚੈੱਕਅਪ ਕੈਂਪ ’ਚ 350 ਮਰੀਜ਼ਾਂ ਦੀ ਜਾਂਚ, 50 ਮਰੀਜ਼ਾਂ ਦੇ ਪਾਏ ਗਏ ਲੈਨਜ਼
ਕੈਂਪ ਦਾ ਉਦਘਾਟਨ ਮਾਲਵਿਕਾ ਸੂਦ ਨੇ ਕੀਤਾ
ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ (ਰਜਿ:) ਮੋਗਾ ਵਲੋਂ ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਦੇ ਉਦੇਸ਼ ਨਾਲ 2 ਨਵੰਬਰ 2026 ਦਿਨ ਸੋਮਵਾਰ ਨੂੰ ਗੁਰਦੁਆਰਾ ਬੀਬੀ ਕਾਹਨ ਕੌਰ, ਮੇਨ ਬਾਜ਼ਾਰ, ਮੋਗਾ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ। ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇ ਇਸ ਕੈਂਪ ਦੌਰਾਨ 350 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ 50 ਮਰੀਜ਼ਾਂ ਦੇ ਲੈਨਜ਼ ਪਾਏ ਗਏ।
ਪ
ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮੋਗਾ ਵਲੋਂ ਲਗਾਏ ਗਏ ਅੱਖਾਂ ਦੇ ਚੈੱਕਅਪ ਕੈਂਪ ਦਾ ਰੀਬਨ ਕੱਟ ਕੇ ਉਦਘਾਟਨ ਕਰਦੇ ਹੋਏ ਮਾਲਵਿਕਾ ਸੂਦ ਸੱਚਰ, ਨਾਲ ਪ੍ਰਧਾਨ ਕੁਲਵਿੰਦਰ ਸਿੰਘ ਤੇ ਹੋਰ। ਅਜੀਤ ਤਸਵੀਰ
10-11-2026
ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ (ਰਜਿ:) ਮੋਗਾ ਵਲੋਂ ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਦੇ ਉਦੇਸ਼ ਨਾਲ 2 ਨਵੰਬਰ 2026 ਦਿਨ ਸੋਮਵਾਰ ਨੂੰ ਗੁਰਦੁਆਰਾ ਬੀਬੀ ਕਾਹਨ ਕੌਰ, ਮੇਨ ਬਾਜ਼ਾਰ, ਮੋਗਾ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ। ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇ ਇਸ ਕੈਂਪ ਦੌਰਾਨ 350 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ 50 ਮਰੀਜ਼ਾਂ ਦੇ ਲੈਨਜ਼ ਪਾਏ ਗਏ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ। ਇਸ ਕੈਂਪ ਦਾ ਉਦਘਾਟਨ ਸਮਾਜ ਸੇਵੀ ਮਾਲਵਿਕਾ ਸੂਦ ਵਲੋਂ ਕੀਤਾ ਗਿਆ। ਇਸ ਮੌਕੇ ਮੋਗਾ ਦੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਮੇਅਰ ਵਿਨੇਪਾਲ ਕੌਰ ਦੌਧਰੀਆ, ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਭਾਜਪਾ ਦੇ ਹਲਕਾ ਇੰਚਾਰਜ ਡਾ. ਹਰਜੋਤ ਕਮਲ, ਪਰਮਪਾਲ ਸਿੰਘ ਤਖ਼ਤੂਪੁਰਾ, ਲਵਲੀ ਸਿੰਗਲਾ, ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਸਕੱਤਰ ਜਸਵੀਰ ਕੌਰ ਰਾਏ ਅਤੇ ਹਿਊਮਨ ਰਾਈਟਸ ਵਲੋਂ ਸੰਜੀਵ ਅਰੋੜਾ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਤੋਂ ਇਲਾਵਾ ਅਮਰਜੀਤ ਕੌਰ, ਸੁਸ਼ੀਲ ਮਿੱਡਾ, ਸੌਰਵ ਗੋਇਲ ਸਾਲਾਸਰ ਧਾਮ, ਬਲੱਡ ਸੇਵਾ ਸੁਸਾਇਟੀ ਤੋਂ ਸਤਨਾਮ ਸਿੰਘ ਕੰਡਾ ਅਤੇ (ਬਾਕੀ ਸਫ਼ਾ 10 ’ਤੇ)