08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬੱਧਨੀ ਕਲਾਂ, 9 ਨਵੰਬਰ (ਸੰਜੀਵ ਕੋਛੜ)-ਹਿੰਦੂਆਂ ਤੇ ਸਿੱਖਾਂ ਦਾ ਸਾਂਝਾ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਨਗਰ ਨਿਵਾਸੀਆਂ ਵਲੋਂ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਕਸਬੇ ਦੇ ਧੁਰੇ ਵਜੋਂ ਜਾਣੀ ਜਾਂਦੀ ਬੇਦੀ ਮਾਰਕੀਟ ਦੇ ਦੁਕਾਨਦਾਰਾਂ ਨੇ ਗਾਹਕਾਂ ਨੂੰ ਭਰਮਾਉਣ ਲਈ ਆਪਣੀਆਂ ਦੁਕਾਨਾਂ ਨੂੰ ਬੜੀਆਂ ਹੀ ਦਿਲ ਖਿਚਵੀਆਂ ਗਿਫ਼ਟ ਆਈਟਮਾਂ ਨਾਲ ਸਜਾਉਂਦੇ ਹੋਏ ਮਾਰਕੀਟ ਨੂੰ ਜਿੱਥੇ ਖਿੱਚ ਦਾ ਕੇਂਦਰ ਬਿੰਦੂ ਬਣਾਇਆ, ਉੱਥੇ ਹੀ ਮੁੱਖ ਬਾਜ਼ਾਰ ਦੇ ਦੁਕਾਨਦਾਰਾਂ ਨੇ ਵੀ ਆਪਣੀਆਂ ਦੁਕਾਨਾਂ ਅੱਗੇ ਸਾਮਾਨ ਨੂੰ ਪੂਰੇ ਦਿਲਕਸ਼ ਅੰਦਾਜ਼ ‘ਚ ਸਜਾਉਂਦਿਆਂ ਲੋਕਾਂ ਨੂੰ ਪ੍ਰਭਾਵਿਤ ਕੀਤਾ।

Ad Position 21
No active advertisement
ਅਜੀਤ ਡੈਸਕ 10-11-2026
ਬੱਧਨੀ ਕਲਾਂ, 9 ਨਵੰਬਰ (ਸੰਜੀਵ ਕੋਛੜ)-ਹਿੰਦੂਆਂ ਤੇ ਸਿੱਖਾਂ ਦਾ ਸਾਂਝਾ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਨਗਰ ਨਿਵਾਸੀਆਂ ਵਲੋਂ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਕਸਬੇ ਦੇ ਧੁਰੇ ਵਜੋਂ ਜਾਣੀ ਜਾਂਦੀ ਬੇਦੀ ਮਾਰਕੀਟ ਦੇ ਦੁਕਾਨਦਾਰਾਂ ਨੇ ਗਾਹਕਾਂ ਨੂੰ ਭਰਮਾਉਣ ਲਈ ਆਪਣੀਆਂ ਦੁਕਾਨਾਂ ਨੂੰ ਬੜੀਆਂ ਹੀ ਦਿਲ ਖਿਚਵੀਆਂ ਗਿਫ਼ਟ ਆਈਟਮਾਂ ਨਾਲ ਸਜਾਉਂਦੇ ਹੋਏ ਮਾਰਕੀਟ ਨੂੰ ਜਿੱਥੇ ਖਿੱਚ ਦਾ ਕੇਂਦਰ ਬਿੰਦੂ ਬਣਾਇਆ, ਉੱਥੇ ਹੀ ਮੁੱਖ ਬਾਜ਼ਾਰ ਦੇ ਦੁਕਾਨਦਾਰਾਂ ਨੇ ਵੀ ਆਪਣੀਆਂ ਦੁਕਾਨਾਂ ਅੱਗੇ ਸਾਮਾਨ ਨੂੰ ਪੂਰੇ ਦਿਲਕਸ਼ ਅੰਦਾਜ਼ ‘ਚ ਸਜਾਉਂਦਿਆਂ ਲੋਕਾਂ ਨੂੰ ਪ੍ਰਭਾਵਿਤ ਕੀਤਾ। ਬੇਦੀ ਮਾਰਕੀਟ ਦੇ ਦੁਕਾਨਦਾਰਾਂ ਨੇ ਦੀਵਾਲੀ ਦੀਆਂ ਵਧਾਈਆਂ ਅਤੇ ਜੀ ਆਇਆਂ ਨੂੰ ਵਾਲੇ ਬੈਨਰ ਲਗਾ ਕੇ ਮਾਰਕੀਟ ‘ਚ ਆਉਣ ਵਾਲੇ ਗਾਹਕਾਂ ਦਾ ਭਰਵਾਂ ਸੁਆਗਤ ਕੀਤਾ। ਗਾਹਕਾਂ ਦੀ ਜ਼ਿਆਦਾਤਰ ਰੌਣਕ ਜਿੱਥੇ ਬੇਦੀ ਮਾਰਕੀਟ ਤੇ ਮੁੱਖ ਬਾਜ਼ਾਰ ‘ਚ ਦੇਖਣ ਨੂੰ ਮਿਲੀ, ਉੱਥੇ ਹੀ ਲੋਕਾਂ ਨੇ ਮਠਿਆਈ, ਸੁੱਕੇ ਮੇਵੇ, ਬੇਕਰੀ ਦਾ ਸਮਾਨ, ਗਿਫ਼ਟ ਆਈਟਮਾਂ ਤੋਂ ਇਲਾਵਾ ਇਲੈਕਟ੍ਰੋਨਿਕ ਸਮਾਨ, ਲੜੀਆਂ ਆਦਿ ਦੀ ਦਿਲ ਖੋਲ੍ਹ ਕੇ ਖ਼ਰੀਦੋ ਫ਼ਰੋਖ਼ਤ ਕੀਤੀ, ਜਦੋਂ ਕਿ ਪਟਾਕਿਆਂ ਵੱਲ ਲੋਕਾਂ ਨੇ ਕੋਈ ਜ਼ਿਆਦਾ ਦਿਲਚਸਪੀ ਨਹੀਂ ਦਿਖਾਈ। ਵੱਖ-ਵੱਖ ਧਾਰਮਿਕ ਸਥਾਨਾਂ ‘ਚ ਵੀ ਤਿਉਹਾਰ ਸ਼ਰਧਾ ਪੂਰਵਕ ਮਨਾਇਆ। ਇਸ ਤੋਂ ਇਲਾਵਾ ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ, ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਤੋਂ ਇਲਾਵਾ ਸ਼ਹਿਰ ‘ਚ ਮੰਦਰਾਂ ਨੂੰ ਵੀ ਬਹੁਤ ਹੀ ਸੁੰਦਰ ਰੰਗ-ਬਰੰਗੀਆਂ ਲੜੀਆਂ ਨਾਲ ਸਜਾਇਆ ਗਿਆ। ਕਿਸੇ ਵੀ ਅਣਸੁਖਾਂਵੀ ਘਟਨਾ ਤੋਂ ਬਚਾਓ ਲਈ ਅਤੇ ਸ਼ਹਿਰ ਦੀ ਸੁਰੱਖਿਆ ਦੇ ਮੱਦੇਨਜ਼ਰ ਡੀ.ਐਸ.ਪੀ. ਅਨਵਰ ਅਲੀ ਦੀ ਅਗਵਾਈ ‘ਚ ਥਾਣਾ ਮੁਖੀ ਜਸਵੀਰ ਸਿੰਘ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਭੀੜ ਵਾਲੀਆਂ ਥਾਵਾਂ, ਬਾਜ਼ਾਰਾਂ ਅਤੇ ਸ਼ਹਿਰ ਦੇ ਗਲੀਆਂ ਮੁਹੱਲਿਆਂ ‘ਚ ਲਗਾਤਾਰ ਗਸ਼ਤ ਕਰਦੇ ਰਹੇ।
Ad Position 22
No active advertisement
ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ਵਿਖੇ ਬੰਦੀਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਾਊਂਟ ਇੰਟਰਨੈਸ਼ਨਲ ਸਕੂਲ ’ਚ ਦੀਵਾਲੀ ਮਨਾਈ
Ad Position 24