08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

14 ਦੀ ਨਿਹਾਲ ਸਿੰਘ ਵਾਲਾ ਵਿਖੇ ਹਰਸਿਮਰਤ ਦੀ ਲਲਕਾਰ ਰੈਲੀ ਇਤਿਹਾਸਕ ਹੋਵੇਗੀ-ਰਾਜਵਿੰਦਰ ਸਿੰਘ

ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)-ਸਾਬਕਾ ਕੇਂਦਰੀ ਮੰਤਰੀ ਅਤੇ ਮੌਜੂਦਾ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ 14 ਨਵੰਬਰ ਨੂੰ ਨਿਹਾਲ ਸਿੰਘ ਵਾਲਾ ਵਿਖੇ ਮਾਵਾਂ ਧੀਆਂ ਦੀ ਲਲਕਾਰ ਮੀਟਿੰਗ ਨੂੰ 10 ਵਜੇ ਸਵੇਰੇ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਇਸ ਮੀਟਿੰਗ ਦਾ ਮੁੱਖ ਮੰਤਵ ਨਿਹਾਲ ਸਿੰਘ ਵਾਲਾ ਹਲਕੇ ਵਿਚ ਚਿੱਟੇ ਨਾਲ ਆਏ ਦਿਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਦੇ ਵਿਰੁੱਧ ਬੀਬੀਆਂ ਨੂੰ ਲਾਮਬੰਦ ਕਰਨਾ ਹੈ ਕਿਉਂਕਿ ਇਹ ਨਸ਼ੇ ਸਰਕਾਰ ਅਤੇ ਪੁਲਿਸ ਦੀ ਮਿਲੀਭੁਗਤ ਨਾਲ ਵਿਕ ਰਹੇ ਹਨ, ਜਿਸ ਨੂੰ ਲੋਕਾਂ ਸਾਹਮਣੇ ਨੰਗਾ ਕਰਨਾ ਜ਼ਰੂਰੀ ਹੈ।

Ad Position 21
No active advertisement
ਅਜੀਤ ਡੈਸਕ 10-11-2026
ਮੋਗਾ, 9 ਨਵੰਬਰ (ਸੁਰਿੰਦਰਪਾਲ ਸਿੰਘ)-ਸਾਬਕਾ ਕੇਂਦਰੀ ਮੰਤਰੀ ਅਤੇ ਮੌਜੂਦਾ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ 14 ਨਵੰਬਰ ਨੂੰ ਨਿਹਾਲ ਸਿੰਘ ਵਾਲਾ ਵਿਖੇ ਮਾਵਾਂ ਧੀਆਂ ਦੀ ਲਲਕਾਰ ਮੀਟਿੰਗ ਨੂੰ 10 ਵਜੇ ਸਵੇਰੇ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਇਸ ਮੀਟਿੰਗ ਦਾ ਮੁੱਖ ਮੰਤਵ ਨਿਹਾਲ ਸਿੰਘ ਵਾਲਾ ਹਲਕੇ ਵਿਚ ਚਿੱਟੇ ਨਾਲ ਆਏ ਦਿਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਦੇ ਵਿਰੁੱਧ ਬੀਬੀਆਂ ਨੂੰ ਲਾਮਬੰਦ ਕਰਨਾ ਹੈ ਕਿਉਂਕਿ ਇਹ ਨਸ਼ੇ ਸਰਕਾਰ ਅਤੇ ਪੁਲਿਸ ਦੀ ਮਿਲੀਭੁਗਤ ਨਾਲ ਵਿਕ ਰਹੇ ਹਨ, ਜਿਸ ਨੂੰ ਲੋਕਾਂ ਸਾਹਮਣੇ ਨੰਗਾ ਕਰਨਾ ਜ਼ਰੂਰੀ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਰਾਜਵਿੰਦਰ ਸਿੰਘ ਨੇ ਕਿਹਾ ਕਿ 14 ਨਵੰਬਰ ਨੂੰ ਹੋਣ ਵਾਲੀ ਇਸ ਮੀਟਿੰਗ ਵਿਚ ਹਲਕਾ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਪਿੰਡਾਂ ਵਿਚੋਂ ਵੱਡੀ ਗਿਣਤੀ ਵਿਚ ਬੀਬੀਆਂ ਪਹੁੰਚਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਮੇਂ ਬੀਬੀਆਂ ਨੂੰ ਜੋ ਮਾਣ ਸਤਿਕਾਰ ਅਤੇ ਸਹੂਲਤਾਂ ਮਿਲਦੀਆਂ ਸਨ, ਉਹ ਅੱਜ ਦੇ ਸਮੇਂ ਵਿਚ ਦੇਖਣ ਨੂੰ ਨਹੀਂ ਮਿਲ ਰਹੀਆਂ। ਬੀਬਾ ਹਰਸਿਮਰਤ ਕੌਰ ਬਾਦਲ ਇਸ ਰੈਲੀ ਦੌਰਾਨ ਪਾਰ ਟੀ ਵਲੋਂ ਬੀਬੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਤਿਆਰ ਕੀਤੀਆਂ ਜਾ ਰਹੀਆਂ ਅਹਿਮ ਨੀਤੀਆਂ ਬਾਰੇ ਵੀ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਕਿਹਾ ਕਿ ਇਹ ਰੈਲੀ ਸਿਰਫ਼ ਇਕ ਸਿਆਸੀ ਇਕੱਠ ਨਹੀਂ, ਸਗੋਂ ਪੰਜਾਬ ਵਿਚ ਨਸ਼ਿਆਂ ਦੇ ਵੱਧ ਰਹੇ ਕਾਰੋਬਾਰ ਅਤੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦੇਣ ਵਾਲੀਆਂ ਤਾਕਤਾਂ ਵਿਰੁੱਧ ਮਾਵਾਂ-ਧੀਆਂ ਦੀ ਸਾਂਝੀ ਆਵਾਜ਼ ਬੁਲੰਦ ਕਰਨ ਦਾ ਮੰਚ ਹੈ। ਉਨ੍ਹਾਂ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਪਹੁੰਚ ਕੇ ਇਸ ਲਲਕਾਰ ਰੈਲੀ ਨੂੰ ਕਾਮਯਾਬ ਬਣਾਉਣ। ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੀ ਇਸਤਰੀ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਬਲਾਕ ਸੰਮਤੀ ਮੈਂਬਰ ਬੀਬੀ ਪਰਵਿੰਦਰ ਕੌਰ ਬੁੱਟਰ ਨੇ ਵੀ ਬੀਬੀਆਂ ਨੂੰ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਾਤਾ ਦਮੋਦਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗਰੀਨ ਵੈਲੀ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24