ਦੀਵਾਲੀ ਕਾਰਨੀਵਲ ਮੇਲੇ 2026 ’ਚ ਛਾਏ ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਵਿਦਿਆਰਥੀ
ਫਤਿਹਗੜ੍ਹ ਪੰਜਤੂਰ, 10 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਦੇ ਵਿਦਿਆਰਥੀ ਜਿੱਥੇ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰ ਰਹੇ ਹਨ, ਉੱਥੇ ਹੀ ਹੋਰ ਵੀ ਵੱਖ-ਵੱਖ ਗਤੀਵਿਧੀਆਂ ਵਿਚ ਵੀ ਮੱਲਾਂ ਮਾਰ ਰਹੇ ਹਨ। ਇਸੇ ਲੜੀ ਤਹਿਤ ਹੀ ਸੀ.
ਫਤਿਹਗੜ੍ਹ ਪੰਜਤੂਰ, 10 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਦੇ ਵਿਦਿਆਰਥੀ ਜਿੱਥੇ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰ ਰਹੇ ਹਨ, ਉੱਥੇ ਹੀ ਹੋਰ ਵੀ ਵੱਖ-ਵੱਖ ਗਤੀਵਿਧੀਆਂ ਵਿਚ ਵੀ ਮੱਲਾਂ ਮਾਰ ਰਹੇ ਹਨ। ਇਸੇ ਲੜੀ ਤਹਿਤ ਹੀ ਸੀ.ਟੀ . ਯੂਨੀਵਰਸਿਟੀ ਲੁਧਿਆਣਾ ਵਲੋਂ ਕਰਵਾਏ ਗਏ ਧਨਕ ਕਮ ਦੀਵਾਲੀ ਕਾਰਨੀਵਲ 2026 ਮੇਲੇ ਵਿਚ ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇੱਥੇ ਜ਼ਿਕਰਯੋਗ ਹੈ ਕਿ ਇਸ ਮੇਲੇ ਵਿਚ 1000 ਦੇ ਕਰੀਬ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਸਮੇਂ ਕਰਵਾਏ ਗਏ ਭਾਸ਼ਣ ਮੁਕਾਬਲੇ ਵਿਚ ਅੰਮ੍ਰਿਤ ਕੌਰ ਨੇ ਪਹਿਲਾ ਸਥਾਨ, ਸਾਇੰਸ ਮਾਡਲ ਬਣਾਉਣ ਦੇ ਮੁਕਾਬਲੇ ਵਿਚ ਗੁਰਬਿੰਦਰ ਸਿੰਘ, ਅਨਮੋਲਪ੍ਰੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਨੇ ਪਹਿਲਾ, ਰੰਗੋਲੀ ਬਣਾਉਣ ਦੇ ਮੁਕਾਬਲੇ ਵਿਚ ਅਰਪਨਦੀਪ ਕੌਰ ਅਤੇ ਅਵਨੀਤ ਕੌਰ ਨੇ ਦੂਸਰਾ ਸਥਾਨ, ਪ੍ਰਸ਼ਨ ਉੱਤਰ ਪੁੱਛਣ ਦੇ ਮੁਕਾਬਲੇ ਵਿਚ ਕਸ਼ਿਸ਼ਪ੍ਰੀਤ ਕੌਰ, ਪ੍ਰਭਜੋਤ ਕੌਰ ਅਤੇ ਜਸਮੀਨ ਕੌਰ ਨੇ ਦੂਸਰਾ ਸਥਾਨ, ਵਾਦ-ਵਿਵਾਦ ਮੁਕਾਬਲੇ ਵਿਚ ਏਕਨੂਰ ਕੌਰ, ਏਕਮਪ੍ਰੀਤ ਕੌਰ ਅਤੇ ਅਰਸ਼ਪ੍ਰੀਤ ਕੌਰ ਨੇ ਕ੍ਰਮਵਾਰ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਸਾਰੇ ਵਿਦਿਆਰਥੀ ਅਤੇ ਵਿਦਿਆਰਥਣਾਂ ਨੂੰ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਵਲੋਂ ਵਿਸ਼ੇਸ਼ ਤੌਰ ’ਤੇ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਅਮਰਦੀਪ ਸਿੰਘ ਨੇ ਇਨ੍ਹਾਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ ।