11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਭਜਨ ਸੰਧਿਆ ਦੇ ਸੱਦਾ ਪੱਤਰ ਭੇਟ ਕੀਤੇ

ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)- ਸਮੂਹ ਸ਼ਿਆਮ ਪ੍ਰੇਮੀਆਂ ਵਲੋਂ 21 ਨਵੰਬਰ ਨੂੰ ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਕਰਵਾਈ ਜਾ ਰਹੀ ਪੰਜਵੀਂ ਵਿਸ਼ਾਲ ਭਜਨ ਸੰਧਿਆ ‘ਮਨ ਕੀ ਬਾਤ, ਸਾਂਵਰੇ ਕੇ ਸਾਥ’ ਨੂੰ ਲੈ ਕੇ ਸ਼ਰਧਾਲੂਆਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸ਼ਿਆਮ ਪ੍ਰੇਮੀਆਂ ਵਲੋਂ ਸ਼ਹਿਰ ਦੀਆਂ ਸਮਾਜ ਸੇਵੀ, ਧਾਰਮਿਕ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਭਜਨ ਸੰਧਿਆ ਦੇ ਸੱਦਾ ਪੱਤਰ ਸਤਿਕਾਰ ਸਹਿਤ ਭੇਟ ਕਰਕੇ ਇਸ ਧਾਰਮਿਕ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 11-11-2026
ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)- ਸਮੂਹ ਸ਼ਿਆਮ ਪ੍ਰੇਮੀਆਂ ਵਲੋਂ 21 ਨਵੰਬਰ ਨੂੰ ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਕਰਵਾਈ ਜਾ ਰਹੀ ਪੰਜਵੀਂ ਵਿਸ਼ਾਲ ਭਜਨ ਸੰਧਿਆ ‘ਮਨ ਕੀ ਬਾਤ, ਸਾਂਵਰੇ ਕੇ ਸਾਥ’ ਨੂੰ ਲੈ ਕੇ ਸ਼ਰਧਾਲੂਆਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸ਼ਿਆਮ ਪ੍ਰੇਮੀਆਂ ਵਲੋਂ ਸ਼ਹਿਰ ਦੀਆਂ ਸਮਾਜ ਸੇਵੀ, ਧਾਰਮਿਕ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਭਜਨ ਸੰਧਿਆ ਦੇ ਸੱਦਾ ਪੱਤਰ ਸਤਿਕਾਰ ਸਹਿਤ ਭੇਟ ਕਰਕੇ ਇਸ ਧਾਰਮਿਕ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਗੀਤਾ ਭਵਨ ਟਰੱਸਟ ਦੇ ਪ੍ਰਧਾਨ ਐਡਵੋਕੇਟ ਸੁਨੀਲ ਗਰਗ, ਸਵਾਮੀ ਵੇਦਾਂਤ ਮਹਾਰਾਜ, ਸਮਾਜ ਸੇਵੀ ਨੀਰਜ ਵਧੇਰਾ, ਮਨੀ ਗੋਇਲ, ਬਲਜੀਤ, ਡਾ. ਮੁਕੇਸ਼ ਕੋਚਰ, ਰਘੂ ਜਿੰਦਲ ਅਤੇ ਗਗਨ ਮਿੱਤਲ ਨੂੰ ਸੱਦਾ ਪੱਤਰ ਭੇਟ ਕੀਤੇ ਗਏ। ਸ਼ਿਆਮ ਪ੍ਰੇਮੀਆਂ ਗਗਨ ਮਿੱਤਲ, ਹਨੀ ਅਗਰਵਾਲ, ਅੰਕੁਰ ਗੁਪਤਾ, ਅਮਿਤ ਗਰਗ ਅਤੇ ਅੰਕਿਤ ਸਿੰਗਲਾ ਨੇ ਦੱਸਿਆ ਕਿ ਇਹ ਵਿਸ਼ਾਲ ਧਾਰਮਿਕ ਸਮਾਗਮ ਪੂਜਨੀਕ ਦੀਪਕ ਗੋਸਵਾਮੀ, ਸ੍ਰੀ ਬਾਂਕੇ ਬਿਹਾਰੀ ਮੰਦਰ, ਸ੍ਰੀ ਧਾਮ ਵਰਿੰਦਾਵਨ ਦੇ ਪਾਵਨ ਸਾਨਿਧ ਵਿਚ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭਜਨ ਸੰਧਿਆ ਤੋਂ ਇਕ ਦਿਨ ਪਹਿਲਾਂ 20 ਨਵੰਬਰ ਨੂੰ ਮੋਗਾ ਸ਼ਹਿਰ ਵਿਚ ਸ੍ਰੀ ਸ਼ਿਆਮ ਪ੍ਰਭੂ ਖਾਟੂ ਵਾਲੇ ਦੀ ਵਿਸ਼ਾਲ ਨਿਸ਼ਾਨ ਅਤੇ ਕਲਸ਼ ਸ਼ੋਭਾ ਯਾਤਰਾ ਕੱਢੀ ਜਾਵੇਗੀ। 21 ਨਵੰਬਰ ਨੂੰ ਹੋਣ ਵਾਲੀ ਵਿਸ਼ਾਲ ਭਜਨ ਸੰਧਿਆ ’ਚ ਪ੍ਰਸਿੱਧ ਰਸਿਕ ਸੰਤ ਅਤੇ ਭਜਨ ਸਮਰਾਟ ਬਾਬਾ ਸ੍ਰੀ ਚਿੱਤਰ-ਵਿਚਿੱਤਰ, ਧਾਮ ਵਰਿੰਦਾਵਨ, ਭਜਨ ਗਾਇਕ ਸ਼ਿਵਮ ਰਾਵਲ, ਇੰਦੌਰ ਅਤੇ ਭਜਨ ਗਾਇਕਾ ਤ੍ਰਿਪਤੀ ਲੱਢਾ, ਜੈਪੁਰ ਆਪਣੀ ਮਿੱਠੀ ਆਵਾਜ਼ ਵਿਚ ਬਾਬਾ ਸ਼ਿਆਮ ਦਾ ਗੁਣਗਾਨ ਕਰਨਗੇ। ਸਮਾਗਮ ਦੌਰਾਨ ਰਾਜੇਸ਼ ਗੋਇਲ ਰਿੰਕੂ, ਸਿਰਸਾ ਮੰਚ ਸੰਚਾਲਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਮੋਗਾ ‘ਚ ‘ਰੀਨਿਊਏਬਲ ਐਨਰਜੀ’ ਵਿਸ਼ੇ ’ਤੇ ਵਿਸ਼ੇਸ਼ ਸਭਾ ਕਰਵਾਈ ਅਗਲੀ ਖ਼ਬਰ ਐਸ.ਐਫ.ਸੀ. ਆਈ.ਟੀ.ਆਈ. ਵਲੋਂ ਵਿਸ਼ਵਕਰਮਾ ਦਿਵਸ ਮਨਾਇਆ
Ad Position 24