ਡਾ. ਰਮਨਦੀਪ ਸਿੰਘ ਨੇ ਦੀਵਾਲੀ ਤੇ ਬੰਦੀਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ
ਜੈਤੋ, 10 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਮੌਕੇ ਭਾਜਪਾ ਦੇ ਆਗੂ ਡਾ. ਰਮਨਦੀਪ ਸਿੰਘ ਜੈਤੋ ਵਲੋਂ ਆਪਣੀ ਸਮੁੱਚੀ ਟੀਮ ਦੇ ਨਾਲ ਜੈਤੋ ਸ਼ਹਿਰ ਦੇ ਬਾਜ਼ਾਰਾਂ ਵਿਚ ਡੋਰ-ਟੂ-ਡੋਰ ਜਾ ਕੇ ਦੁਕਾਨਦਾਰ ਭਰਾਵਾਂ ਅਤੇ ਸ਼ਹਿਰ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।
ਜੈਤੋ, 10 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਮੌਕੇ ਭਾਜਪਾ ਦੇ ਆਗੂ ਡਾ. ਰਮਨਦੀਪ ਸਿੰਘ ਜੈਤੋ ਵਲੋਂ ਆਪਣੀ ਸਮੁੱਚੀ ਟੀਮ ਦੇ ਨਾਲ ਜੈਤੋ ਸ਼ਹਿਰ ਦੇ ਬਾਜ਼ਾਰਾਂ ਵਿਚ ਡੋਰ-ਟੂ-ਡੋਰ ਜਾ ਕੇ ਦੁਕਾਨਦਾਰ ਭਰਾਵਾਂ ਅਤੇ ਸ਼ਹਿਰ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਜੈਤੋ ਸ਼ਹਿਰੀ ਮੰਡਲ ਪ੍ਰਧਾਨ ਵਿਕਾਸ ਗੋਇਲ (ਵਿੱਕੀ) ਦੀ ਅਗਵਾਈ ਹੇਠ ਸਮੁੱਚੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਜਾ ਕੇ ਲੋਕਾਂ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਆਪਸੀ ਭਾਈਚਾਰੇ, ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਪੰਜਾਬ ਭਾਜਪਾ ਦੇ ਸਟੇਟ ਕਾਰਜਕਾਰਨੀ ਮੈਂਬਰ ਸੰਦੀਪ ਸ਼ਰਮਾ, ਯੂਥ ਸ਼ਹਿਰੀ ਪ੍ਰਧਾਨ ਪਾਰਸ ਸ਼ਰਮਾ, ਸ਼ਹਿਰੀ ਵਾਈਸ ਪ੍ਰਧਾਨ ਜਗਜੋਤ ਸਿੰਘ ਬਰਾੜ, ਸੀਨੀਅਰ ਆਗੂ ਰਾਮ ਰਤਨ ਜਿੰਦਲ, ਜੈਤੋ ਸ਼ਹਿਰੀ ਭਾਜਪਾ ਸਕੱਤਰ ਜੋਨੀ, ਮੰਡਲ ਜਨਰਲ ਸਕੱਤਰ ਅਸ਼ੋਕ ਕੁਮਾਰ, ਸੋਨਾ ਕਰੀਰਵਾਲੀ, ਯੂਥ ਪ੍ਰਧਾਨ ਆਤੀ ਮਹਿਕ ਗਿੱਲ, ਸ਼ੇਰੂ, ਰਾਜੀਵ ਡੋਡ, ਵਿਨੋਦ ਡੋਡ ਅਤੇ ਹਰਸ਼ ਬਾਂਸਲ ਆਦਿ ਪਾਰਟੀ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।