ਮੰਡੀਆਂ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਬਦਹਾਲੀ ਲਈ ਪੰਜਾਬ ਸਰਕਾਰ ਜ਼ਿੰਮੇਵਾਰ-ਸਾਬਕਾ ਐਸ.ਪੀ. ਸੰਧੂ
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀਆਂ ਦਾਣਾ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਪੈਦਾ ਹੋਏ ਸੰਕਟ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਵਿਚ ਭਾਰੀ ਵਾਧਾ ਕਰ ਦਿੱਤਾ ਹੈ। ਮੰਡੀਆਂ ਵਿਚ ਖ਼ਰੀਦ ਦੀ ਸੁਸਤ ਰਫ਼ਤਾਰ ਅਤੇ ਫ਼ਸਲ ਦੀ ਵਿੱਕਰੀ ਲਈ ਕਿਸਾਨਾਂ ਨੂੰ ਕਰਨੀ ਪੈ ਰਹੀ ਉਡੀਕ ਨੂੰ ਲੈ ਕੇ ਭਾਜਪਾ ਦੇ ਜਨਰਲ ਸਕੱਤਰ ਤੇ ਸਾਬਕਾ ਐਸ.
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀਆਂ ਦਾਣਾ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਪੈਦਾ ਹੋਏ ਸੰਕਟ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਵਿਚ ਭਾਰੀ ਵਾਧਾ ਕਰ ਦਿੱਤਾ ਹੈ। ਮੰਡੀਆਂ ਵਿਚ ਖ਼ਰੀਦ ਦੀ ਸੁਸਤ ਰਫ਼ਤਾਰ ਅਤੇ ਫ਼ਸਲ ਦੀ ਵਿੱਕਰੀ ਲਈ ਕਿਸਾਨਾਂ ਨੂੰ ਕਰਨੀ ਪੈ ਰਹੀ ਉਡੀਕ ਨੂੰ ਲੈ ਕੇ ਭਾਜਪਾ ਦੇ ਜਨਰਲ ਸਕੱਤਰ ਤੇ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਪੰਜਾਬ ਸਰਕਾਰ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਦੇ ਮਾਮਲੇ ਵਿਚ ਇਸ ਵਾਰ ਵੀ ਕਿਸਾਨਾਂ ਅਤੇ ਮਜ਼ਦੂਰਾਂ ਦਾ ਦੀਵਾਲਾ ਨਿਕਲ ਕੇ ਰਹਿ ਗਿਆ ਹੈ। ਕਿਸਾਨ ਆਪਣੀ ਫ਼ਸਲ ਨੂੰ ਵੇਚਣ ਲਈ ਮੰਡੀਆਂ ਵਿਚ ਰੁਲ ਰਹੇ ਹਨ ਜਦ ਕਿ ਮਜ਼ਦੂਰਾਂ ਨੂੰ ਵੀ ਕੰਮ ਦੀ ਘਾਟ ਕਾਰਨ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਅਜਿਹੇ ਹਾਲਾਤ ਪੈਦਾ ਹੋਣਾ ਸਰਕਾਰ ਦੀ ਖ਼ਰੀਦ ਪ੍ਰਬੰਧਾਂ ਪ੍ਰਤੀ ਗੰਭੀਰਤਾ ‘ਤੇ ਸਵਾਲ ਖੜ੍ਹੇ ਕਰਦਾ ਹੈ। ਮੁਖ਼ਤਿਆਰ ਸਿੰਘ ਸੰਧੂ ਨੇ ਦੋਸ਼ ਲਗਾਇਆ ਕਿ ਜੇਕਰ ਪੰਜਾਬ ਸਰਕਾਰ ਵਲੋਂ ਇਸ ਸਾਲ ਦੇ ਝੋਨੇ ਦੇ ਸੀਜ਼ਨ ਦੀ ਸੰਭਾਵਿਤ ਆਮਦ ਅਤੇ ਖ਼ਰੀਦ ਦੀ ਲੋੜ ਮੁਤਾਬਿਕ ਕੇਂਦਰ ਸਰਕਾਰ ਨੂੰ ਸਮੇਂ ਸਿਰ ਮੰਗ ਭੇਜੀ ਜਾਂਦੀ ਤਾਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅੱਜ ਇਨ੍ਹਾਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪੈਂਦਾ।