ਥਾਣਾ ਮੁਖੀ ਪੂਰਨ ਸਿੰਘ ਨੇ ਪਿੰਡ ਮੱਲ੍ਹੀਆਂ ਵਾਲਾ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ
ਮੋਗਾ, 11 ਨਵੰਬਰ (ਗੁਰਤੇਜ ਸਿੰਘ ਬੱਬੀ)-ਵਾਤਾਵਰਨ ਦੀ ਸੰਭਾਲ ਅਤੇ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਜ਼ਿਲ੍ਹਾ ਮੋਗਾ ਪੁਲਿਸ ਵਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਥਾਣਾ ਚੜਿੱਕ ਦੇ ਮੁੱਖ ਅਫਸਰ ਸਬ ਇੰਸਪੈਕਟਰ ਪੂਰਨ ਸਿੰਘ ਵਲੋਂ ਪਿੰਡ ਮੱਲ੍ਹੀਆਂ ਵਾਲਾ ਵਿਖੇ ਕਿਸਾਨਾਂ ਦੇ ਖੇਤਾਂ ਵਿਚ ਖੁਦ ਪਹੁੰਚ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਸਬ ਇੰਸਪੈਕਟਰ ਪੂਰਨ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਗੰਭੀਰ ਰੂਪ ਵਿਚ ਦੂਸ਼ਿਤ ਹੁੰਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਵਧਦੀਆਂ ਹਨ ਅਤੇ ਧੂੰਏਂ ਕਾਰਨ ਸੜਕੀ ਹਾਦਸਿਆਂ ਦਾ ਖਤਰਾ ਵੀ ਬਣਿਆ ਰਹਿੰਦਾ ਹੈ।
ਮੋਗਾ, 11 ਨਵੰਬਰ (ਗੁਰਤੇਜ ਸਿੰਘ ਬੱਬੀ)-ਵਾਤਾਵਰਨ ਦੀ ਸੰਭਾਲ ਅਤੇ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਜ਼ਿਲ੍ਹਾ ਮੋਗਾ ਪੁਲਿਸ ਵਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਥਾਣਾ ਚੜਿੱਕ ਦੇ ਮੁੱਖ ਅਫਸਰ ਸਬ ਇੰਸਪੈਕਟਰ ਪੂਰਨ ਸਿੰਘ ਵਲੋਂ ਪਿੰਡ ਮੱਲ੍ਹੀਆਂ ਵਾਲਾ ਵਿਖੇ ਕਿਸਾਨਾਂ ਦੇ ਖੇਤਾਂ ਵਿਚ ਖੁਦ ਪਹੁੰਚ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਸਬ ਇੰਸਪੈਕਟਰ ਪੂਰਨ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਗੰਭੀਰ ਰੂਪ ਵਿਚ ਦੂਸ਼ਿਤ ਹੁੰਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਵਧਦੀਆਂ ਹਨ ਅਤੇ ਧੂੰਏਂ ਕਾਰਨ ਸੜਕੀ ਹਾਦਸਿਆਂ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਜ਼ਮੀਨ ਦੇ ਮਿੱਤਰ ਕੀੜੇ ਅਤੇ ਉਪਜਾਊ ਤੱਤ ਸੜ ਕੇ ਖਤਮ ਹੋ ਜਾਂਦੇ ਹਨ| ਉਨ੍ਹਾਂ ਕਿਸਾਨਾਂ ਨੂੰ ਸੁਪਰੀਮ ਕੋਰਟ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਵਲੋਂ ਜਾਰੀ ਹਦਾਇਤਾਂ ਬਾਰੇ ਸੁਚੇਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਆਧੁਨਿਕ ਖੇਤੀ ਮਸ਼ੀਨਾਂ ਜਿਵੇਂ ਸੁਪਰ ਸੀਡਰ, ਹੈਪੀ ਸੀਡਰ ਅਤੇ ਬੇਲਰ ਆਦਿ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਸਪਸ਼ਟ ਕੀਤਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਵਲੋਂ ਲਗਾਤਾਰ ਗਸ਼ਤ ਅਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਲਾਗੂ ਕਾਨੂੰਨੀ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।