11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦਾ ਖਮਿਆਜ਼ਾ ਸਰਕਾਰ ਨੂੰ ਚੋਣਾਂ ’ਚ ਭੁਗਤਣਾ ਪਵੇਗਾ-ਮਹੇਸਰੀ

ਮੋਗਾ, 11 ਨਵੰਬਰ (ਜਸਪਾਲ ਸਿੰਘ ਬੱਬੀ)- ਭਾਕਿਯੂ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਕਿਸਾਨ ਆਗੂ ਭੁਪਿੰਦਰ ਸਿੰਘ ਮਹੇਸਰੀ ਨੇ ਨੈਸ਼ਨਲ ਲੈਬ ਮੋਗਾ ਵਿਖੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਠੋਸ ਉਪਰਾਲਾ ਜਾਂ ਸੁਹਿਰਦਤਾ ਨਹੀਂ ਦਿਖਾਈ| ਕਿਸਾਨ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰਾਂ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਲਗਾਏ ਗਏ ਸੱਤ ਦਿਨਾਂ ਦੇ ਮੋਰਚੇ ਦੌਰਾਨ ਕਿਸਾਨਾਂ ਦੀਆਂ ਜਿਹੜੀਆਂ ਮੰਗਾਂ ਮੰਨੀਆਂ ਸਨ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਵਿਚ ਮਤੇ ਪਾਸ ਕਰਕੇ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ ਪਰ ਹੁਣ ਸਰਕਾਰ ਉਨ੍ਹਾਂ ਮੰਗਾਂ ਸਬੰਧੀ ਵਿਧਾਨ ਸਭਾ ਵਿਚ ਮਤੇ ਪਾਉਣ ਤੋਂ ਵੀ ਟਾਲਾ ਵੱਟ ਰਹੀ ਹੈ| ਸਰਕਾਰ ਦਾ ਇਹ ਰਵੱਈਆ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਹਟਣ ਵਾਲਾ ਹੈ ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ| ਬਲਕਰਨ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰਨ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਜਿਹੜੀਆਂ ਰੈਲੀਆਂ ਦਾ ਸੱਦਾ ਦਿੱਤਾ ਗਿਆ ਹੈ ਉਨ੍ਹਾਂ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਅਤੇ ਵਰਕਰ ਵਧ-ਚੜ੍ਹ ਕੇ ਸ਼ਮੂਲੀਅਤ ਕਰਨਗੇ| ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਪਰ ਅਫਸੋਸ ਦੀ ਗੱਲ ਹੈ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਅਤੇ ਹੱਲ ਕਰਨ ਦੀ ਬਜਾਏ ਸਰਕਾਰਾਂ ਸਿਰਫ ਐਲਾਨਾਂ ਅਤੇ ਵਾਅਦਿਆਂ ਤੱਕ ਸੀਮਤ ਹੋ ਕੇ ਰਹਿ ਗਈਆਂ ਹਨ| ਮਹੇਸਰੀ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਿਸਾਨੀ ਮੁੱਦਿਆਂ ਨੂੰ ਕੇਂਦਰ ਵਿਚ ਰੱਖਦਿਆਂ ਅਹਿਮ ਭੂਮਿਕਾ ਨਿਭਾਏਗੀ| ਜਿਹੜੀਆਂ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦਾ ਹੱਲ ਨਹੀਂ ਕਰਦੀਆਂ ਉਨ੍ਹਾਂ ਨੂੰ ਕਿਸਾਨਾਂ ਦੇ ਰੋਸ ਅਤੇ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ| ਇਸ ਮੌਕੇ ਜ਼ਿਲ੍ਹਾ ਮੋਗਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਹਰਚਰਨ ਸਿੰਘ ਮਹਿਰੋਂ ਕਿਸਾਨ ਆਗੂ ਹਾਜ਼ਰ ਸਨ|

Ad Position 21
No active advertisement
ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਹੇਸਰੀ ਕਿਸਾਨੀ ਮੰਗਾਂ ਮੰਨਣ ਦੀ ਅਪੀਲ ਕਰਦੇ ਹੋਏ| ਨਾਲ ਹਨ ਬਲਕਰਨ ਸਿੰਘ ਨੈਸ਼ਨਲ ਲੈਬ ਵਾਲੇ ਤੇ ਹੋਰ ਆਗੂ| ਤਸਵੀਰ: ਜਸਪਾਲ ਸਿੰਘ ਬੱਬੀ 12-11-2026
ਮੋਗਾ, 11 ਨਵੰਬਰ (ਜਸਪਾਲ ਸਿੰਘ ਬੱਬੀ)- ਭਾਕਿਯੂ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਕਿਸਾਨ ਆਗੂ ਭੁਪਿੰਦਰ ਸਿੰਘ ਮਹੇਸਰੀ ਨੇ ਨੈਸ਼ਨਲ ਲੈਬ ਮੋਗਾ ਵਿਖੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਠੋਸ ਉਪਰਾਲਾ ਜਾਂ ਸੁਹਿਰਦਤਾ ਨਹੀਂ ਦਿਖਾਈ| ਕਿਸਾਨ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰਾਂ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਲਗਾਏ ਗਏ ਸੱਤ ਦਿਨਾਂ ਦੇ ਮੋਰਚੇ ਦੌਰਾਨ ਕਿਸਾਨਾਂ ਦੀਆਂ ਜਿਹੜੀਆਂ ਮੰਗਾਂ ਮੰਨੀਆਂ ਸਨ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਵਿਚ ਮਤੇ ਪਾਸ ਕਰਕੇ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ ਪਰ ਹੁਣ ਸਰਕਾਰ ਉਨ੍ਹਾਂ ਮੰਗਾਂ ਸਬੰਧੀ ਵਿਧਾਨ ਸਭਾ ਵਿਚ ਮਤੇ ਪਾਉਣ ਤੋਂ ਵੀ ਟਾਲਾ ਵੱਟ ਰਹੀ ਹੈ| ਸਰਕਾਰ ਦਾ ਇਹ ਰਵੱਈਆ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਹਟਣ ਵਾਲਾ ਹੈ ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ| ਬਲਕਰਨ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰਨ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਜਿਹੜੀਆਂ ਰੈਲੀਆਂ ਦਾ ਸੱਦਾ ਦਿੱਤਾ ਗਿਆ ਹੈ ਉਨ੍ਹਾਂ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਅਤੇ ਵਰਕਰ ਵਧ-ਚੜ੍ਹ ਕੇ ਸ਼ਮੂਲੀਅਤ ਕਰਨਗੇ| ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਪਰ ਅਫਸੋਸ ਦੀ ਗੱਲ ਹੈ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਅਤੇ ਹੱਲ ਕਰਨ ਦੀ ਬਜਾਏ ਸਰਕਾਰਾਂ ਸਿਰਫ ਐਲਾਨਾਂ ਅਤੇ ਵਾਅਦਿਆਂ ਤੱਕ ਸੀਮਤ ਹੋ ਕੇ ਰਹਿ ਗਈਆਂ ਹਨ| ਮਹੇਸਰੀ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਿਸਾਨੀ ਮੁੱਦਿਆਂ ਨੂੰ ਕੇਂਦਰ ਵਿਚ ਰੱਖਦਿਆਂ ਅਹਿਮ ਭੂਮਿਕਾ ਨਿਭਾਏਗੀ| ਜਿਹੜੀਆਂ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦਾ ਹੱਲ ਨਹੀਂ ਕਰਦੀਆਂ ਉਨ੍ਹਾਂ ਨੂੰ ਕਿਸਾਨਾਂ ਦੇ ਰੋਸ ਅਤੇ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ| ਇਸ ਮੌਕੇ ਜ਼ਿਲ੍ਹਾ ਮੋਗਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਹਰਚਰਨ ਸਿੰਘ ਮਹਿਰੋਂ ਕਿਸਾਨ ਆਗੂ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਬਲਾਕ ਬਾਘਾ ਪੁਰਾਣਾ ਚੋਣ ਸਰਬਸੰਮਤੀ ਨਾਲ ਹੋਈ ਅਗਲੀ ਖ਼ਬਰ ਥਾਣਾ ਮੁਖੀ ਪੂਰਨ ਸਿੰਘ ਨੇ ਪਿੰਡ ਮੱਲ੍ਹੀਆਂ ਵਾਲਾ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ
Ad Position 24