11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 20 ਡਰੱਗ ਹਾਟਸਪਾਟ ਖੇਤਰਾਂ ’ਚ ਦਿਸਣ ਲੱਗੇ ਬਦਲਾਅ

ਨਸ਼ਾ ਪ੍ਰਭਾਵਿਤ ਖੇਤਰਾਂ ’ਚ ਲੱਗਣਗੇ 269 ਸੀ. ਸੀ.

Ad Position 21
No active advertisement
ਅਜੀਤ ਡੈਸਕ 12-11-2026
ਨਸ਼ਾ ਪ੍ਰਭਾਵਿਤ ਖੇਤਰਾਂ ’ਚ ਲੱਗਣਗੇ 269 ਸੀ.ਸੀ.ਟੀ.ਵੀ. ਕੈਮਰੇ
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)-ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਜ਼ਿਲ੍ਹਾ ਮੋਗਾ ’ਚ ਤਸਦੀਕ ਕੀਤੇ ਗਏ 20 ਡਰੱਗ ਹਾਟਸਪਾਟ ਖੇਤਰਾਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਬੁਨਿਆਦੀ ਸਹੂਲਤਾਂ ਨਾਲ ਲੈਸ ਬਣਾਉਣ ਲਈ ਚਲਾਈ ਜਾ ਰਹੀ 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਕਾਰਜ ਤੇਜ਼ ਕਰ ਦਿੱਤੇ ਗਏ ਹਨ। ਅੱਜ ਇਸ ਵਿਸ਼ੇਸ਼ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਫਲ ਬਣਾਉਣ ਲਈ ਨਸ਼ਾ ਪ੍ਰਭਾਵਿਤ ਇਲਾਕਿਆਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕਰਨਾ ਬੇਹੱਦ ਜ਼ਰੂਰੀ ਹੈ। ਇਸ ਲਈ ਸੁੰਨਸਾਨ ਥਾਵਾਂ ਅਤੇ ਖੰਡਰ ਇਮਾਰਤਾਂ ਦੀ ਸਫ਼ਾਈ, ਲੋੜੀਂਦੀ ਮੁਰੰਮਤ, ਸਟਰੀਟ ਲਾਈਟਾਂ ਲਗਾਉਣ ਅਤੇ ਹੋਰ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਦੇ ਕੰਮ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨਸ਼ਾ ਪ੍ਰਭਾਵਿਤ 20 ਡਰੱਗ ਹਾਟਸਪਾਟ ਖੇਤਰਾਂ ਵਿਚ 269 ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ ਜੋ ਕਿ ਕੰਟਰੋਲ ਰੂਮ ਨਾਲ ਜੁੜੇ ਹੋਣਗੇ ਤਾਂ ਜੋ ਨਸ਼ਾ ਪ੍ਰਭਾਵਿਤ ਖੇਤਰਾਂ ਉੱਪਰ ਕਰੜੀ ਨਿਗਰਾਨੀ ਰੱਖੀ ਜਾ ਸਕੇ। ਇਸ ਮੌਕੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵੀ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਪਿੰਦਰ ਸਿੰਘ, ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਹਰਸ਼ਿਤਾ ਸ਼ਰਮਾ, ਕਮਿਸ਼ਨਰ ਨਗਰ ਨਿਗਮ ਗੁਰਵਿੰਦਰ ਸਿੰਘ ਜੌਹਲ, ਸਮੂਹ ਉਪ ਮੰਡਲ ਮੈਜਿਸਟ੍ਰੇਟ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ dfdfd ਅਗਲੀ ਖ਼ਬਰ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
Ad Position 24