12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਲਰਨਿੰਗ ਫ਼ੀਲਡ ਸਕੂਲ ’ਚ ਕਰਵਾਈ ਹੈਂਡ ਪੇਂਟਿੰਗ ਗਤੀਵਿਧੀ

ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)- ਸਥਾਨਕ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਵਿਖੇ ਨੰਨ੍ਹੇ ਵਿਦਿਆਰਥੀਆਂ ਲਈ ਰੰਗਾਰੰਗ ਅਤੇ ਰਚਨਾਤਮਿਕ ਹੈਂਡ ਪੇਂਟਿੰਗ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਵਿਚ ਬੱਚਿਆਂ ਨੇ ਪੂਰੇ ਉਤਸ਼ਾਹ ਅਤੇ ਚਾਅ ਨਾਲ ਹਿੱਸਾ ਲੈਂਦਿਆਂ ਆਪਣੇ ਨੰਨ੍ਹੇ ਹੱਥਾਂ ਨੂੰ ਹੀ ਪੇਂਟਿੰਗ ਬੁਰਸ਼ ਬਣਾ ਕੇ ਰੰਗ-ਬਰੰਗੀਆਂ ਕਲਾਕ੍ਰਿਤੀਆਂ ਤਿਆਰ ਕੀਤੀਆਂ।

Ad Position 21
No active advertisement
ਅਜੀਤ ਡੈਸਕ 12-11-2026
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)- ਸਥਾਨਕ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਵਿਖੇ ਨੰਨ੍ਹੇ ਵਿਦਿਆਰਥੀਆਂ ਲਈ ਰੰਗਾਰੰਗ ਅਤੇ ਰਚਨਾਤਮਿਕ ਹੈਂਡ ਪੇਂਟਿੰਗ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਵਿਚ ਬੱਚਿਆਂ ਨੇ ਪੂਰੇ ਉਤਸ਼ਾਹ ਅਤੇ ਚਾਅ ਨਾਲ ਹਿੱਸਾ ਲੈਂਦਿਆਂ ਆਪਣੇ ਨੰਨ੍ਹੇ ਹੱਥਾਂ ਨੂੰ ਹੀ ਪੇਂਟਿੰਗ ਬੁਰਸ਼ ਬਣਾ ਕੇ ਰੰਗ-ਬਰੰਗੀਆਂ ਕਲਾਕ੍ਰਿਤੀਆਂ ਤਿਆਰ ਕੀਤੀਆਂ। ਗਤੀਵਿਧੀ ਦੌਰਾਨ ਵਿਦਿਆਰਥੀਆਂ ਨੇ ਰੰਗਾਂ ਨਾਲ ਵੱਖ-ਵੱਖ ਤਜਰਬੇ ਕਰਦਿਆਂ ਆਪਣੀ ਪਸੰਦ ਦੇ ਸੁੰਦਰ ਚਿੱਤਰ ਅਤੇ ਛਾਪਾਂ ਤਿਆਰ ਕੀਤੀਆਂ। ਬੱਚਿਆਂ ਦੇ ਚਿਹਰਿਆਂ ‘ਤੇ ਦਿਖਾਈ ਦੇ ਰਹੀ ਖ਼ੁਸ਼ੀ ਅਤੇ ਉਨ੍ਹਾਂ ਵਲੋਂ ਬਣਾਈਆਂ ਗਈਆਂ ਰੰਗ-ਬਰੰਗੀਆਂ ਕਲਾਕ੍ਰਿਤੀਆਂ ਉਨ੍ਹਾਂ ਦੀ ਰਚਨਾਤਮਿਕ ਸੋਚ ਅਤੇ ਉਤਸ਼ਾਹ ਨੂੰ ਦਰਸਾ ਰਹੀਆਂ ਸਨ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ ਨੇ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਰਚਨਾਤਮਿਕ ਗਤੀਵਿਧੀਆਂ ਵੀ ਬੇਹੱਦ ਜ਼ਰੂਰੀ ਹਨ। ਅਜਿਹੀਆਂ ਗਤੀਵਿਧੀਆਂ ਬੱਚਿਆਂ ਨੂੰ ਆਪਣੀ ਕਲਪਨਾ ਨੂੰ ਪ੍ਰਗਟ ਕਰਨ ਦਾ ਮੌਕਾ ਦਿੰਦੀਆਂ ਹਨ ਅਤੇ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਇਕਾਗਰਤਾ ਅਤੇ ਨਵੀਆਂ ਚੀਜ਼ਾਂ ਸਿੱਖਣ ਦੀ ਰੁਚੀ ਪੈਦਾ ਕਰਦੀਆਂ ਹਨ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਛੋਟੇ ਬੱਚਿਆਂ ਲਈ ਰੰਗਾਂ ਅਤੇ ਕਲਾ ਰਾਹੀਂ ਸਿੱਖਣਾ ਇਕ ਬਹੁਤ ਹੀ ਅਨੰਦਮਈ ਅਨੁਭਵ ਹੁੰਦਾ ਹੈ। ਸਕੂਲ ਦਾ ਉਦੇਸ਼ ਬੱਚਿਆਂ ਨੂੰ ਅਜਿਹਾ ਸੁਖਾਵਾਂ ਅਤੇ ਸਕਾਰਾਤਮਿਕ ਮਾਹੌਲ ਪ੍ਰਦਾਨ ਕਰਨਾ ਹੈ, ਜਿੱਥੇ ਉਹ ਖੇਡ-ਖੇਡ ਵਿਚ ਸਿੱਖਦੇ ਹੋਏ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਣ।
Ad Position 22
No active advertisement
ਪਿਛਲੀ ਖ਼ਬਰ ਜੀ ਐਜੂਕੇਸ਼ਨ ਧਰਮਕੋਟ ਨੇ ਲਗਵਾਏ ਕੈਨੇਡਾ ਦੇ ਵਿਜ਼ਟਰ ਵੀਜ਼ੇ ਅਗਲੀ ਖ਼ਬਰ ਡਾਕ ਵਿਭਾਗ ਰਾਹੀਂ ਮਿਲਣ ਵਾਲੀਆਂ ਸਕੀਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ
Ad Position 24