12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਿਚਲੂ ਪਬਲਿਕ ਸਕੂਲ ’ਚ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਕਾਨੂੰਨੀ ਸਿੱਖਿਆ

ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)- ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਦੇ ਮੌਕੇ ‘ਤੇ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 12-11-2026
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)- ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਦੇ ਮੌਕੇ ‘ਤੇ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਸਕੂਲ ਵਲੋਂ ਪਹਿਲਾਂ ਚਲਾਈ ਗਈ ਇਕ ਹਫ਼ਤੇ ਦੀ ਸੁਰੱਖਿਅਤ ਬਚਪਨ ਮੁਹਿੰਮ ਦੀ ਅਗਲੀ ਕੜੀ ਵਜੋਂ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ, ਮਹਿਲਾ ਸੁਰੱਖਿਆ, ਨਵੇਂ ਅਪਰਾਧਿਕ ਕਾਨੂੰਨਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀਆਂ ਦਿੱਤੀਆਂ ਗਈਆਂ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਚੇਅਰਮੈਨ ਅਤੇ ਸੀਨੀਅਰ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਹਰੇਕ ਵਿਦਿਆਰਥੀ ਲਈ ਕਾਨੂੰਨ ਦੀ ਮੁਢਲੀ ਜਾਣਕਾਰੀ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਤੌਰ ‘ਤੇ ਜਾਗਰੂਕ ਵਿਅਕਤੀ ਨਾ ਸਿਰਫ਼ ਆਪਣੇ ਅਧਿਕਾਰਾਂ ਦੀ ਰੱਖਿਆ ਕਰ ਸਕਦਾ ਹੈ, ਸਗੋਂ ਸਮਾਜ ’ਚ ਦੂਜਿਆਂ ਨੂੰ ਵੀ ਨਿਆਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਦੀ ਵੀ ਜਾਣਕਾਰੀ ਹੋਣੀ ਚਾਹੀਦੀ ਹੈ ਅਤੇ ਲੋੜ ਪੈਣ ‘ਤੇ ਪੁਲਿਸ ਜਾਂ ਸੰਬੰਧਿਤ ਕਾਨੂੰਨੀ ਅਧਿਕਾਰੀਆਂ ਤੋਂ ਸਹਾਇਤਾ ਲੈਣ ’ਚ ਸੰਕੋਚ ਨਹੀਂ ਕਰਨਾ ਚਾਹੀਦਾ। ਇਸ ਮੌਕੇ ਸਕੂਲ ਦੀ ਡਾਇਰੈਕਟਰ ਸੁਨੀਤਾ ਰਾਣੀ ਗਰਗ ਨੇ ਕਿਹਾ ਕਿ ਆਧੁਨਿਕ ਸਿੱਖਿਆ ਦਾ ਉਦੇਸ਼ ਸਿਰਫ਼ ਅਕਾਦਮਿਕ ਪ੍ਰਾਪਤੀਆਂ ਹਾਸਲ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਨੂੰ ਜੀਵਨ ਦੀਆਂ ਅਸਲ ਸਥਿਤੀਆਂ ਦਾ ਸਾਹਮਣਾ ਕਰਨ ਲਈ ਵੀ ਤਿਆਰ ਕਰਨਾ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਨਵੇਂ ਅਪਰਾਧਿਕ ਕਾਨੂੰਨਾਂ, ਮਹਿਲਾ ਸੁਰੱਖਿਆ, ਸਾਈਬਰ ਅਪਰਾਧ, ਬਾਲ ਅਧਿਕਾਰਾਂ, ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਦੀ ਪ੍ਰਕਿਰਿਆ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਵੱਖ-ਵੱਖ ਸਵਾਲ ਪੁੱਛੇ। ਐਡਵੋਕੇਟ ਸੁਨੀਲ ਗਰਗ ਨੇ ਉਨ੍ਹਾਂ ਦੇ ਸਵਾਲਾਂ ਦੇ ਕਾਨੂੰਨੀ ਪੱਖ ਤੋਂ ਵਿਸਥਾਰ ਪੂਰਵਕ ਜਵਾਬ ਦਿੱਤੇ। ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਇਹ ਪਹਿਲ ਸਿੱਖਿਆ ਅਤੇ ਕਾਨੂੰਨੀ ਜਾਗਰੂਕਤਾ ਦੇ ਸੁਮੇਲ ਦੀ ਇਕ ਮਿਸਾਲ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਦੀ ਅਥਲੈਟਿਕਸ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਜੀ ਐਜੂਕੇਸ਼ਨ ਧਰਮਕੋਟ ਨੇ ਲਗਵਾਏ ਕੈਨੇਡਾ ਦੇ ਵਿਜ਼ਟਰ ਵੀਜ਼ੇ
Ad Position 24