12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਦੀ ਅਥਲੈਟਿਕਸ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਨਿਹਾਲ ਸਿੰਘ ਵਾਲਾ, 11 ਨਵੰਬਰ (ਸੁਖਦੇਵ ਸਿੰਘ ਖਾਲਸਾ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਵਿਖੇ ਸਾਲਾਨਾ 12ਵੀਂ ਅਥਲੈਟਿਕਸ ਮੀਟ 2026 ਦੇ ਸਮਾਪਤੀ ਸਮਾਰੋਹ ਦੌਰਾਨ ਸ਼ਾਨਦਾਰ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ| ਇਸ ਸਮਾਰੋਹ ’ਚ ਵਿਦਿਆਰਥੀਆਂ ਦੀ ਪ੍ਰਤਿਭਾ, ਲਗਨ, ਆਪਸੀ ਤਾਲਮੇਲ ਅਤੇ ਖੇਡ ਭਾਵਨਾ ਦਾ ਜਸ਼ਨ ਮਨਾਇਆ ਗਿਆ| ਸਕੂਲ ਦੇ ਚੇਅਰਮੈਨ ਜਗਜੀਤ ਸਿੰਘ ਯੂ. ਐਸ.

Ad Position 21
No active advertisement
ਅਜੀਤ ਡੈਸਕ 12-11-2026
ਨਿਹਾਲ ਸਿੰਘ ਵਾਲਾ, 11 ਨਵੰਬਰ (ਸੁਖਦੇਵ ਸਿੰਘ ਖਾਲਸਾ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਵਿਖੇ ਸਾਲਾਨਾ 12ਵੀਂ ਅਥਲੈਟਿਕਸ ਮੀਟ 2026 ਦੇ ਸਮਾਪਤੀ ਸਮਾਰੋਹ ਦੌਰਾਨ ਸ਼ਾਨਦਾਰ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ| ਇਸ ਸਮਾਰੋਹ ’ਚ ਵਿਦਿਆਰਥੀਆਂ ਦੀ ਪ੍ਰਤਿਭਾ, ਲਗਨ, ਆਪਸੀ ਤਾਲਮੇਲ ਅਤੇ ਖੇਡ ਭਾਵਨਾ ਦਾ ਜਸ਼ਨ ਮਨਾਇਆ ਗਿਆ| ਸਕੂਲ ਦੇ ਚੇਅਰਮੈਨ ਜਗਜੀਤ ਸਿੰਘ ਯੂ.ਐਸ.ਏ. ਅਤੇ ਚੇਅਰਪਰਸਨ ਸੁਖਦੀਪ ਕੌਰ ਯੂ.ਐਸ.ਏ. ਦੀ ਯੋਗ ਰਹਿਨੁਮਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਮੈਨੇਜਿੰਗ ਡਾਇਰੈਕਟਰ ਕਸ਼ਮੀਰ ਸਿੰਘ, ਪ੍ਰਿੰਸੀਪਲ ਪਰਮਜੀਤ ਕੌਰ ਅਤੇ ਵਾਈਸ ਪ੍ਰਿੰਸੀਪਲ ਹਰਦੀਪ ਸਿੰਘ ਨੇ ਵਿਸ਼ੇਸ਼ ਤੌਰ ’ਤੇ ਜੇਤੂਆਂ ਨੂੰ ਸਨਮਾਨਿਤ ਕੀਤਾ| ਇਸ ਮੌਕੇ ਕਰਵਾਈ ਗਈ ਸਾਲਾਨਾ 12ਵੀਂ ਅਥਲੈਟਿਕਸ ਮੀਟ ਦੌਰਾਨ ਓਵਰਆਲ ਬੈਸਟ ਟਰਾਫੀ ਬਾਬਾ ਜੁਝਾਰ ਸਿੰਘ ਜੀ ਹਾਊਸ ਨੇ ਪ੍ਰਾਪਤ ਕੀਤੀ| ਸਕੂਲ ਪ੍ਰਬੰਧਕਾਂ ਵਲੋਂ ਜੇਤੂ ਹਾਊਸਾਂ ਅਤੇ ਬੈਸਟ ਅਥਲੀਟਾਂ ਨੂੰ ਮੁਬਾਰਕਬਾਦ ਦਿੰਦਿਆਂ ਇਸ ਅਥਲੈਟਿਕਸ ਮੀਟ ਨੂੰ ਯਾਦਗਾਰੀ ਬਣਾਉਣ ਲਈ ਹਰ ਇਕ ਭਾਗੀਦਾਰ ਦੇ ਉਤਸ਼ਾਹ ਅਤੇ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿੱਤਣਾ ਇਕ ਪ੍ਰਾਪਤੀ ਜ਼ਰੂਰ ਹੈ ਪਰ ਅਸਲ ਜਿੱਤ ਮੁਕਾਬਲੇ ’ਚ ਹਿੱਸਾ ਲੈਣਾ, ਲਗਾਤਾਰ ਕੋਸ਼ਿਸ਼ ਕਰਨਾ ਅਤੇ ਟੀਮ ਭਾਵਨਾ ਬਣਾਈ ਰੱਖਣਾ ਹੈ| ਇਨ੍ਹਾਂ ਖੇਡਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ’ਚ ਨਿਰਮਲ ਸਿੰਘ ਖਾਲਸਾ ਮੀਨੀਆਂ, ਕੋਆਰਡੀਨੇਟਰ ਪਵਨਜੀਤ ਕੌਰ, ਅਕਜੀਤ ਕੌਰ, ਰਮਨਦੀਪ ਕੌਰ ਅਤੇ ਡੀ.ਪੀ. ਕਿਰਨਪਾਲ ਕੌਰ, ਕਿਰਨਦੀਪ ਕੌਰ, ਸੁਖਵਿੰਦਰ ਸਿੰਘ, ਪੰਕਜ ਕਪਿਲ ਤੇ ਸਮੂਹ ਸਟਾਫ ਨੇ ਅਹਿਮ ਭੂਮਿਕਾ ਨਿਭਾਈ| ਇਸ ਮੌਕੇ ਹਾਊਸ ਇੰਚਾਰਜ ਗੁਰਜੰਟ ਸਿੰਘ, ਵੀਰਪਾਲ ਕੌਰ, ਜਗਰੂਪ ਸਿੰਘ ਅਤੇ ਰੂਪਲ ਠਾਕੁਰ ਦੀ ਅਗਵਾਈ ’ਚ ਹਾਊਸਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ|
Ad Position 22
No active advertisement
ਪਿਛਲੀ ਖ਼ਬਰ ਪ੍ਰਭ ਆਸਰਾ ਵੈਲਫੇਅਰ ਕਲੱਬ ਵਲੋਂ ਬਿਰਧ ਆਸ਼ਰਮਾਂ ’ਚ ਫਲ ਅਤੇ ਘਰੇਲੂ ਸਾਮਾਨ ਵੰਡਿਆ ਅਗਲੀ ਖ਼ਬਰ ਕਿਚਲੂ ਪਬਲਿਕ ਸਕੂਲ ’ਚ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਕਾਨੂੰਨੀ ਸਿੱਖਿਆ
Ad Position 24