ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਗੁਰਤਾਗੱਦੀ ਦਿਵਸ ਮਨਾਇਆ
ਅਜੀਤਵਾਲ, 11 ਨਵੰਬਰ (ਹਰਦੇਵ ਸਿੰਘ ਮਾਨ)- ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਗੁਰਤਾਗੱਦੀ ਦਿਵਸ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਅਤੇ ਸਮੂਹ ਸਟਾਫ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਵਿਸ਼ਵ ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ।
ਸ
ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁਰਤਾਗੱਦੀ ਦਿਵਸ ਮਨਾਉਣ ਸਮੇਂ ਹਾਜ਼ਰੀ ਭਰਦੇ ਬੱਚੇ। ਅਜੀਤ ਤਸਵੀਰ
12-11-2026
ਅਜੀਤਵਾਲ, 11 ਨਵੰਬਰ (ਹਰਦੇਵ ਸਿੰਘ ਮਾਨ)- ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਗੁਰਤਾਗੱਦੀ ਦਿਵਸ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਅਤੇ ਸਮੂਹ ਸਟਾਫ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਵਿਸ਼ਵ ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ। ਸਕੂਲ ਪ੍ਰਿੰਸੀਪਲ ਰੀਨਾ ਜੈਦਕਾ ਅਤੇ ਵਾਈਸ ਪ੍ਰਿੰਸੀਪਲ ਬੇਅੰਤ ਬਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਨੁੱਖਤਾ ਲਈ ਸਾਂਝੀਵਾਲਤਾ, ਬਰਾਬਰਤਾ, ਸਚਾਈ, ਨਿਮਰਤਾ, ਸੇਵਾ ਅਤੇ ਆਪਸੀ ਪਿਆਰ ਦਾ ਸੰਦੇਸ਼ ਦਿੰਦੇ ਹਨ| ਉਨ੍ਹਾਂ ਕਿਹਾ ਕਿ ਗੁਰਬਾਣੀ ਦੀਆਂ ਸਿੱਖਿਆਵਾਂ ਕੇਵਲ ਪੜ੍ਹਨ ਜਾਂ ਸੁਣਨ ਤੱਕ ਸੀਮਤ ਨਹੀਂ ਰਹਿਣੀਆਂ ਚਾਹੀਦੀਆਂ। ਸਗੋਂ ਇਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਚੰਗੇ ਸੰਸਕਾਰ ਗ੍ਰਹਿਣ ਕਰਨ, ਮਾਪਿਆਂ ਅਤੇ ਬਜ਼ੁਰਗਾਂ ਦਾ ਸਤਿਕਾਰ ਕਰਨ, ਲੋੜਵੰਦਾਂ ਦੀ ਮਦਦ ਕਰਨ ਅਤੇ ਸਮਾਜ ਵਿਚ ਪਿਆਰ ਤੇ ਭਾਈਚਾਰਾ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸਕੂਲਾਂ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਵਿੱਦਿਆ ਦੇਣ ਦੇ ਨਾਲ ਨੈਤਿਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਵੀ ਹੈ। ਅੰਤ ’ਚ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੇ ਗੁਰੂ ਸਾਹਿਬਾਨ ਵਲੋਂ ਦਰਸਾਏ ਸੇਵਾ, ਸਿਮਰਨ ਅਤੇ ਸਦਾਚਾਰ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਲਿਆ। ਇਸ ਮੌਕੇ ਸਮੂਹ ਮੈਨੇਜਮੈਂਟ ਮੈਂਬਰਜ਼ ਪ੍ਰੈਜੀਡੈਂਟ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦਰ ਸਿੰਘ ਸਿੱਧੂ, ਹਰਜੀਤ ਸਿੰਘ ਸਿੱਧੂ ਯੂ.ਐਸ.ਏ. ਹਾਜ਼ਰ ਸਨ।