‘ ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਮੋਗਾ ਪਹੁੰਚਣ ’ਤੇ ਭਰਵਾਂ ਸੁਆਗਤ ਹੋਵੇਗਾ-ਡਾ. ਮਾਲਤੀ ਥਾਪਰ
15 ਨੂੰ ਮੋਗਾ ਵਿਖੇ ਪਹੁੰਚੇਗੀ ਜਵਾਨੀ ਸੰਭਾਲ ਸਾਈਕਲ ਯਾਤਰਾ
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜੋ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਸ਼ੁਰੂ ਕੀਤੀ ਜਾ ਰਹੀ ਹੈ ਇਹ ਯਾਤਰਾ 15 ਨਵੰਬਰ ਨੂੰ ਮੋਗਾ ਵਿਖੇ ਪਹੁੰਚੇਗੀ ਅਤੇ ਮੋਗਾ ਪਹੁੰਚਣ ’ਤੇ ਇਸ ਯਾਤਰਾ ਦਾ ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਮੋਗਾ ਵਿਖੇ ਭਰਵਾਂ ਸਵਾਗਤ ਕੀਤਾ ਜਾਵੇਗਾ| ਇਸ ਸਮੇਂ ਦੁਪਹਿਰ ਦੇ ਖਾਣੇ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ| ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ.
ਸ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਾਬਕਾ ਮੰਤਰੀ ਡਾ. ਮਾਲਤੀ ਥਾਪਰ|
12-11-2026
ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜੋ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਸ਼ੁਰੂ ਕੀਤੀ ਜਾ ਰਹੀ ਹੈ ਇਹ ਯਾਤਰਾ 15 ਨਵੰਬਰ ਨੂੰ ਮੋਗਾ ਵਿਖੇ ਪਹੁੰਚੇਗੀ ਅਤੇ ਮੋਗਾ ਪਹੁੰਚਣ ’ਤੇ ਇਸ ਯਾਤਰਾ ਦਾ ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਮੋਗਾ ਵਿਖੇ ਭਰਵਾਂ ਸਵਾਗਤ ਕੀਤਾ ਜਾਵੇਗਾ| ਇਸ ਸਮੇਂ ਦੁਪਹਿਰ ਦੇ ਖਾਣੇ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ| ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਮਾਲਤੀ ਥਾਪਰ ਨੇ ਕਰਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਦੀ ਨੌਜਵਾਨੀ ਪ੍ਰਤੀ ਬੇਹੱਦ ਫਿਕਰਮੰਦ ਹਨ। ਇਸੇ ਲਈ ਉਨ੍ਹਾਂ ਨੇ ਇਹ ਯਾਤਰਾ ਕੱਢਣ ਦਾ ਫੈਸਲਾ ਕੀਤਾ ਹੈ| ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਹੁੰਦਿਆਂ ਵੀ ਅਜਿਹੇ ਫੈਸਲੇ ਕੀਤੇ ਸਨ ਕਿ ਉਨ੍ਹਾਂ ਲੋਕ ਹਿਤੂ ਫੈਸਲਿਆਂ ਦਾ ਜ਼ਿਕਰ ਅੱਜ ਵੀ ਲੋਕ ਕਰਦੇ ਹਨ ਅਤੇ ਉਨ੍ਹਾਂ ਵਲੋਂ ਹੁਣ ਨੌਜਵਾਨੀ ਨੂੰ ਬਚਾਉਣ ਲਈ ਸਾਈਕਲ ਯਾਤਰਾ ਕੱਢਣ ਦੇ ਫੈਸਲੇ ਨੂੰ ਵੀ ਲੋਕ ਆਸ ਭਰੀ ਨਿਗ੍ਹਾ ਨਾਲ ਵੇਖ ਰਹੇ ਹਨ ਕਿਉਂਕਿ ਪੰਜਾਬ ਦੇ ਲੋਕਾਂ ਦੀ ਆਸ ਹੁਣ ਸਿਰਫ ਕਾਂਗਰਸ ਪਾਰਟੀ ’ਤੇ ਹੀ ਟਿਕੀ ਹੋਈ ਹੈ ਤੇ ਲੋਕਾਂ ਦੀ ਇਸ ਆਸ ਨੂੰ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਕਦੇ ਵੀ ਟੁੱਟਣ ਨਹੀਂ ਦੇਣਗੇ| ਡਾ. ਮਾਲਤੀ ਥਾਪਰ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਇਸ ਸਾਈਕਲ ਯਾਤਰਾ ਨੂੰ ਲੈ ਕੇ ਮੋਗਾ ਹਲਕੇ ਦੇ ਲੋਕਾਂ ਖਾਸ ਕਰਕੇ ਨੌਜਵਾਨਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਇਹ ਯਾਤਰਾ ਜਦੋਂ ਮੋਗਾ ਵਿਖੇ ਪਹੁੰਚੇਗੀ ਤਾਂ ਹਲਕੇ ਦੇ ਨੌਜਵਾਨ ਵੱਡੀ ਗਿਣਤੀ ਵਿਚ ਇਸ ਮੌਕੇ ਹਾਜ਼ਰ ਹੋਣਗੇ|